BREAKING NEWS

ਪੰਜਾਬ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕੌਮੀ ਮਾਰਗ ਬਿਊਰੋ | September 13, 2026 09:39 PM


ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਪੁਲੀਸ ਅਤੇ ਪ੍ਰਸ਼ਾਸਨ ਨੂੰ ਸ਼ਹਿਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ 30 ਸਤੰਬਰ ਤੱਕ ਦਾ ਸਮਾਂ (ਡੈੱਡਲਾਈਨ) ਦਿੱਤਾ ਹੈ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਸ਼ਚਿਤ ਮਿਤੀ ਤੋਂ ਬਾਅਦ ਕਿਸੇ ਵੀ ਇਲਾਕੇ ਵਿੱਚ ਨਸ਼ੇ ਦੀ ਵਿਕਰੀ ਹੁੰਦੀ ਪਾਈ ਗਈ, ਤਾਂ ਸਬੰਧਤ ਐੱਸ.ਐੱਚ.ਓ.  ਅਤੇ ਫੀਲਡ ਸਟਾਫ਼ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਰਾਜਪਾਲ ਨੇ ਚੰਡੀਗੜ੍ਹ ਦੇ ਸੈਕਟਰ 37 ਸਥਿਤ ਲਾਅ ਆਡੀਟੋਰੀਅਮ ਵਿਖੇ 'ਦਿ ਸੀਨੀਅਰ ਜਰਨਲਿਸਟਸ ਫੋਰਮ' ਦੇ ਪਹਿਲੇ ਵਰ੍ਹੇਗੰਢ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।
 ਰਾਜਪਾਲ ਨੇ ਕਿਹਾ ਕਿ ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਕੋਈ ਵੀ ਗੈਰ-ਕਾਨੂੰਨੀ ਧੰਦਾ ਨਹੀਂ ਚੱਲ ਸਕਦਾ। ਉਨ੍ਹਾਂ ਇਸ ਮਿਲੀਭੁਗਤ ਨੂੰ ਹਰ ਹਾਲਤ ਵਿੱਚ ਤੋੜਨ ਦਾ ਸੰਕਲਪ ਦੁਹਰਾਇਆ। ਗੁਪਤ ਟੀਮਾਂ ਰਾਹੀਂ ਨਿਗਰਾਨੀ: ਗੁਪਤ ਸੂਚਨਾ ਦਾਤਾ ਅਤੇ ਰਾਜਪਾਲ ਦੀਆਂ ਆਪਣੀਆਂ ਸੁਤੰਤਰ ਟੀਮਾਂ ਫੀਲਡ ਵਿੱਚ ਕੰਮ ਕਰਨਗੀਆਂ ਤਾਂ ਜੋ ਤਸਕਰਾਂ ਅਤੇ ਦੋਸ਼ੀ ਅਧਿਕਾਰੀਆਂ ਨੂੰ ਰੰਗੇ ਹੱਥੀਂ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਖ਼ਤਮ ਕਰਨਾ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੰਜਾਬੀਆਂ ਦੀਆਂ ਇਤਿਹਾਸਕ ਕੁਰਬਾਨੀਆਂ ਅਤੇ ਭਾਈਚਾਰਕ ਸਾਂਝ ਦਾ ਹਵਾਲਾ ਦਿੰਦਿਆਂ ਉਨ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।
ਮਾਡਲ ਸਿਟੀ, ਸਿੱਖਿਆ ਅਤੇ ਰੁਜ਼ਗਾਰ: ਚੰਡੀਗੜ੍ਹ ਨੂੰ ਸਿੱਖਿਆ ਅਤੇ ਖੇਡਾਂ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਨਸ਼ਿਆਂ ਤੋਂ ਮੁਕਤ ਹੋ ਰਹੇ ਨੌਜਵਾਨਾਂ ਨੂੰ ਖੇਡਾਂ ਅਤੇ ਯੋਗਤਾ ਅਨੁਸਾਰ ਨਿੱਜੀ ਖੇਤਰ ਵਿੱਚ ਰੁਜ਼ਗਾਰ ਨਾਲ ਜੋੜਿਆ ਜਾਵੇਗਾ।
 ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਰਾਜਪਾਲ ਨੇ ਆਪਣੇ ਦਰਵਾਜ਼ੇ ਖੁੱਲ੍ਹੇ ਰੱਖਣ ਅਤੇ ਹਰੇਕ ਬੁੱਧਵਾਰ 'ਜਨਤਾ ਦਰਬਾਰ' ਲਗਾਉਣ ਦੀ ਗੱਲ ਦੁਹਰਾਈ।ਰਾਜਪਾਲ ਨੇ ਪੱਤਰਕਾਰਤਾ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਦੱਸਦਿਆਂ ਕਿਹਾ ਕਿ ਜੋ ਕੰਮ ਤਲਵਾਰ ਨਹੀਂ ਕਰ ਸਕਦੀ, ਉਹ ਪੱਤਰਕਾਰ ਦੀ ਕਲਮ ਕਰ ਸਕਦੀ ਹੈ, ਸ਼ਰਤ ਇਹ ਹੈ ਕਿ ਕਲਮ ਨਿਰਪੱਖ ਅਤੇ ਸੱਚੀ ਹੋਵੇ।
ਹਿੰਦੁਸਤਾਨ ਟਾਈਮਜ਼ ਦੇ ਐਗਜ਼ੀਕਿਉਟਿਵ ਐਡੀਟਰ ਰਮੇਸ਼ ਵਿਨਾਇਕ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਪ੍ਰਿੰਟ ਮੀਡੀਆ ਦੀ ਭਰੋਸਾਯੋਗਤਾ: ਸੋਸ਼ਲ ਮੀਡੀਆ ਦੇ ਵਧਦੇ ਪ੍ਰਭਾਵ ਅਤੇ ਸਿਆਸੀ ਦਬਾਅ ਦੇ ਬਾਵਜੂਦ ਅੱਜ ਵੀ ਸਮਾਜ ਵਿੱਚ ਪ੍ਰਿੰਟ ਮੀਡੀਆ ਦੀ ਭਰੋਸਾਯੋਗਤਾ ਸਭ ਤੋਂ ਵਧੇਰੇ ਹੈ ਅਤੇ ਇਹ ਕਦੇ ਖ਼ਤਮ ਨਹੀਂ ਹੋ ਸਕਦੀ। ਰਾਜਸੀ ਸ਼ਕਤੀਆਂ ਵੱਲੋਂ ਮੀਡੀਆ ਨੂੰ ਦਬਾਉਣ ਦੇ ਯਤਨਾਂ ਦੇ ਬਾਵਜੂਦ ਪੱਤਰਕਾਰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਪੱਤਰਕਾਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਇਸ ਤੋਂ ਇਲਾਵਾ ਸੀਨੀਅਰ ਪੱਤਰਕਾਰ ਜਗਤਾਰ ਸਿੰਘ, ਹਰੀਸ਼ ਮਾਨਵ ਅਤੇ ਹੋਰਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਫੋਰਮ ਦੀਆਂ ਮੰਗਾਂ 'ਤੇ ਰਾਜਪਾਲ ਦਾ ਰਵੱਈਆ ਸਿਹਤ ਬੀਮਾ: ਰਾਜਪਾਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਯੁਸ਼ਮਾਨ ਯੋਜਨਾ ਤਹਿਤ ਦੇਸ਼ ਵਾਸੀਆਂ ਨੂੰ ਬੀਮਾ ਕਵਰ ਮਿਲ ਰਿਹਾ ਹੈ, ਪਰ ਪੱਤਰਕਾਰਾਂ ਦੇ ਵਿਸ਼ੇਸ਼ ਐਮਰਜੈਂਸੀ ਕੇਸਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।
ਜਰਨਲਿਸਟ ਭਵਨ: ਐੱਮ.ਐੱਚ.ਏ. ਦੀਆਂ ਹਦਾਇਤਾਂ ਕਾਰਨ ਨਵੀਂ ਜ਼ਮੀਨ ਅਲਾਟ ਨਹੀਂ ਹੋ ਸਕਦੀ, ਪਰ ਫੋਰਮ ਕਿਸੇ ਖਾਲੀ/ਅਣਵਰਤੀ ਸਰਕਾਰੀ ਇਮਾਰਤ ਦੀ ਪਛਾਣ ਕਰਕੇ ਪ੍ਰਸਤਾਵ ਭੇਜ ਸਕਦਾ ਹੈ।

ਸਮਾਗਮ ਦੇ ਅੰਤ ਵਿੱਚ ਫੋਰਮ ਦੇ ਅਹੁਦੇਦਾਰਾਂ ਵੱਲੋਂ ਕੇਕ ਕੱਟਿਆ ਗਿਆ ਅਤੇ ਪ੍ਰਿਤਮ ਰੁਪਾਲ ਦੀ ਅਗਵਾਈ ਹੇਠ ਬਜ਼ੁਰਗਾਂ ਦੁਆਰਾ ਮਲਵੱਈ ਭੰਗੜੇ ਦੀ ਰੌਚਕ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪੈਟਰਨ ਸੁਖਦੇਵ ਸਿੰਘ, ਪ੍ਰਧਾਨ ਜਗਤਾਰ ਸਿੰਘ ਸਿੱਧੂ, ਚੇਅਰਮੈਨ ਏ.ਐੱਸ. ਪਰਾਸ਼ਰ, ਜਨਰਲ ਸਕੱਤਰ ਕੇਵਲ ਭਾਰਤੀ, ਖਜ਼ਾਨਚੀ ਸੁਰਿੰਦਰ ਸਿੰਘ ਗਰੋਆ, ਮੀਤ ਪ੍ਰਧਾਨ ਪੀ.ਜੇ.ਐੱਸ. ਤਰੇਹਨ, ਸੀਨੀਅਰ ਜਰਨਿਲਸਟ ਨਿਤਿਨ ਜੈਨ ਸਮੇਤ ਵੱਡੀ ਗਿਣਤੀ ਵਿੱਚ ਫੋਰਮ ਦੇ ਮੈਂਬਰ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਮਾਵਾਂ -ਧੀਆਂ ਸਤਿਕਾਰ ਯੋਜਨਾ ਦੇ ਤਹਿਤ 72 ਲੱਖ ਮਹਿਲਾਵਾਂ ਦੇ ਖਾਤੇ ਵਿੱਚ ਪਹੁੰਚ ਚੁੱਕੇ ਹਨ ਪੈਸੇ - ਕੁਲਵੰਤ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰਾਂ ਦੀਂ ਲੜੀ ਸ਼ੁਰੂ

ਮਲੇਸ਼ੀਆ ਵਿੱਚ ਲਗਭਗ 120 ਗੁਰਦੁਆਰਾ ਸਾਹਿਬਾਨ ਹਨ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਨੁਸਾਰ ਕਾਰਜਸ਼ੀਲ ਹਨ

ਕਾਂਗਰਸੀ ਆਗੂਆਂ ਨੇ ਗੁਲਜ਼ਾਰ ਸਿੰਘ ਦੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਦੇ ਆਧਾਰ 'ਤੇ ਵਿੱਤ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕੀਤੀ

ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਤੇ ਸਿੱਖ ਇਤਿਹਾਸ ਨੂੰ ਸਿਲੇਬਸ ’ਚੋਂ ਮਨਫ਼ੀ ਕਰਨਾ ਬੇਹੱਦ ਮੰਦਭਾਗਾ -ਅਜਿਹੇ ਤੋਂ ਬਚਣਾ ਚਾਹੀਦਾ -ਐਡਵੋਕੇਟ ਧਾਮੀ

ਪਾਕਿਸਤਾਨ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਵਿਰੁੱਧ ਸਖ਼ਤ ਮੁਹਿੰਮ ਜਾਰੀ

ਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ

ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ