BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਪੰਜਾਬ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵੇਗਾ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 14, 2026 06:35 PM



ਸ੍ਰੀ ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭ ਹੋਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਆਰੰਭਤਾ 17 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਲਈ ਪੰਥਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਹੋਵੇਗੀ। ਤੀਜੇ ਪੜਾਹ ਤਹਿਤ ਖ਼ਾਲਸਾ ਮਾਰਚ ਦੁਆਬਾ ਅਤੇ ਮਾਝਾ ਖੇਤਰ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਤੋਂ ਪਹਿਲਾਂ 24 ਜੁਲਾਈ ਤੋਂ 4 ਸਤੰਬਰ ਤੱਕ ਦੋ ਪੜਾਵਾਂ ਵਿੱਚ ਮੀਰੀ-ਪੀਰੀ ਖ਼ਾਲਸਾ ਮਾਰਚ ਪੰਜਾਬ ਅੰਦਰ ਮਾਝਾ, ਮਾਲਵਾ ਅਤੇ ਪੁਆਧ ਇਲਾਕਿਆਂ ਦੇ ਲਗਭਗ 650 ਪਿੰਡਾਂ ਵਿੱਚ ਮੀਰੀ ਪੀਰੀ ਦੇ ਸਿਧਾਂਤ ਦੇ ਨਾਲ-ਨਾਲ ਸਿੱਖੀ ਪ੍ਰਚਾਰ ਪ੍ਰਸਾਰ ਕਰ ਚੁੱਕਾ ਹੈ, ਜਿਸ ਤਹਿਤ ਲੱਖਾਂ ਸਿੱਖ ਸੰਗਤਾਂ ਤੱਕ – ਗੁਰਬਾਣੀ ਨਾਲ ਜੁੜਣ, ਅੰਮ੍ਰਿਤ ਛਕਣ, ਸਾਬਤ ਸੂਰਤ ਹੋਣ, ਨਸ਼ੇ ਤਿਆਗਣ, ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ, ਪੰਜਾਬ ਅੰਦਰ ਆਪਣੀਆਂ ਜ਼ਮੀਨਾਂ ਨਾ ਵੇਚਣ, ਗੁਰਮੁਖੀ ਪੰਜਾਬੀ ਪੜ੍ਹਣ ਤੇ ਸਿੱਖਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ – ਦਾ ਸੁਨੇਹਾ ਦਿੱਤਾ ਗਿਆ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਿਛਲੇ ਦੋ ਪੜਾਵਾਂ ਵਿੱਚ ਮੀਰੀ ਪੀਰੀ ਖ਼ਾਲਸਾ ਮਾਰਚ ਨੂੰ ਸਿੱਖ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਖ਼ਾਸਕਰ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਦੀ ਸ਼ਮੂਲੀਅਤ ਨੇ ਦਰਸਾਇਆ ਹੈ ਕਿ ਉਹ ਗੁਰੂ ਸਾਹਿਬਾਨ ਦੀ ਸਿੱਖੀ ਅਤੇ ਸੰਕਲਪ ਨਾਲ ਜੁੜਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਵੀ ਚੜ੍ਹਦੀ ਕਲਾ ਵਿੱਚ ਹੈ ਅਤੇ ਲੋੜ ਸਿਰਫ਼ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਅਤੇ ਨਸ਼ਿਆਂ ਤੋਂ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅੱਜ ਵੀ ਸਿੱਖੀ ਦੀ ਪੂਰਾ ਜਜ਼ਬਾ ਕਾਇਮ ਹੈ ਅਤੇ ਅਰਦਾਸ ਕੀਤੀ ਕਿ ਅਗਾਂਹਾ ਵੀ ਇਹ ਇਸੇ ਤਰ੍ਹਾਂ ਹੀ ਰਹੇ।
ਉਨ੍ਹਾਂ ਕਿਹਾ ਕਿ ਤੀਜੇ ਪੜਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਪ੍ਰਬੰਧ ਮੁਕੰਮਲ ਕਰ ਲਈ ਗਏ ਹਨ। ਉਨ੍ਹਾਂ ਸਮੂਹ ਸਿੱਖ ਸੰਗਤਾਂ ਅਤੇ ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮੀਰੀ ਪੀਰੀ ਖ਼ਾਲਸਾ ਮਾਰਚ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸਿੱਖੀ ਦਾ ਸੁਨੇਹਾ ਪ੍ਰਾਪਤ ਕਰਨ ਅਤੇ ਗੁਰਮਤਿ ਅਨੁਸਾਰ ਆਪਣਾ ਜੀਵਨ ਜੀਣ।
ਉਨ੍ਹਾਂ ਕਿਹਾ ਕਿ ਤੀਜੇ ਪੜਾਅ ਦੀ ਆਰੰਭਤਾ ਮੌਕੇ ਖ਼ਾਲਸਾ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।

Have something to say? Post your comment

 
 
 
 

ਪੰਜਾਬ

ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਕੀਤੀ ਮੰਗ

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

ਮੁੱਖ ਮੰਤਰੀ ਦੱਸਣ ਕਿ ਸਟੇਜਾਂ ਤੋਂ ਕਿਸਾਨਾਂ ਨੂੰ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਿਥੇ ਗਏ: ਸੁਖਬੀਰ ਸਿੰਘ ਬਾਦਲ

ਮਾਨ ਸਰਕਾਰ ਵੱਲੋਂ ਖੇਡਾਂ ਲਈ ਤਿਆਰ ਕੀਤਾ ਜਾ ਚੁੱਕਾ ਹੈ ਸਾਜਗਾਰ ਮਾਹੌਲ : ਸਰਬਜੀਤ ਸਿੰਘ ਸਮਾਣਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਮਾਵਾਂ -ਧੀਆਂ ਸਤਿਕਾਰ ਯੋਜਨਾ ਦੇ ਤਹਿਤ 72 ਲੱਖ ਮਹਿਲਾਵਾਂ ਦੇ ਖਾਤੇ ਵਿੱਚ ਪਹੁੰਚ ਚੁੱਕੇ ਹਨ ਪੈਸੇ - ਕੁਲਵੰਤ ਸਿੰਘ