BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਪੰਜਾਬ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | September 14, 2026 07:10 PM

ਚੰਡੀਗੜ੍ਹ-ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕੀਤੀ ਗਈ, ਜਿਸ ਵਿੱਚ 5 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਲੋਹੇ ਦਾ ਸਕਰੈਪ ਅਤੇ ਤਿਆਰ ਲੋਹਾ ਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ।

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਨੂੰ "ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਟੈਕਸ ਦੀ ਪਾਲਣਾ ਕਰਨਾ ਰੋਜ਼ਮੱਰਾ ਦਾ ਨਿਯਮ ਬਣੇ, ਨਾ ਕਿ ਕੋਈ ਚੋਣ।

ਕਰ ਮੰਤਰੀ ਨੇ ਕਿਹਾ, "ਅਸੀਂ ਇੱਕ ਸਪੱਸ਼ਟ ਲੀਕ ਖਿੱਚ ਦਿੱਤੀ ਹੈ, ਜੋ ਲੋਕ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਨੂੰ ਢੋਣ ਦੀ ਕੋਸ਼ਿਸ਼ ਕਰਨਗੇ, ਉਹ ਜਲਦੀ ਹੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।"

ਇਸ ਇਨਫੋਰਸਮੈਂਟ ਮੁਹਿੰਮ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਵੱਡੀ ਗਿਣਤੀ ਵਿੱਚ ਵਾਹਨ ਸਹੀ ਬਿੱਲਾਂ ਅਤੇ ਨਿਰਧਾਰਤ ਦਸਤਾਵੇਜ਼ਾਂ ਤੋਂ ਬਿਨਾਂ ਪਾਏ ਗਏ, ਜੋ ਕਿ ਜੀਐਸਟੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਇਹ ਕਰਵਾਈ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਟੈਕਸ ਚੋਰਾਂ ਨੂੰ ਸੂਬੇ ਦੇ ਮਾਲੀਏ ਨੂੰ ਖੋਰਾ ਲਾਉਣ ਦੀ ਇਜਾਜ਼ਤ ਨਹੀਂ ਦੇਵੇਗਾ। ਕਰਾਂ ਦਾ ਹਰ ਰੁਪਿਆ ਸਰਕਾਰੀ ਖਜ਼ਾਨੇ ਵਿੱਚ ਪਹੁੰਚਣਾ ਚਾਹੀਦਾ ਹੈ, ਕਿਉਂਕਿ ਇਹ ਸੂਬੇ ਦੇ ਵਿਕਾਸ ਦੀ ਜੀਵਨ-ਰੇਖਾ ਹੈ।"

ਵਿੱਤ ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਬਤ ਕੀਤੀਆਂ ਗਈਆਂ ਖੇਪਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਇੱਕ ਹਫ਼ਤੇ ਦੇ ਅੰਦਰ ਮੁਕੰਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ, "ਜਾਂਚ ਮੁਕੰਮਲ ਹੋਣ ਤੋਂ ਬਾਅਦ, ਬਣਦੇ ਟੈਕਸ ਅਤੇ ਕਾਨੂੰਨੀ ਬਕਾਏ ਦੀ ਗਣਨਾ ਅਤੇ ਵਸੂਲੀ ਸਮੇਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ। ਅਸੀਂ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੀਤੇ ਦਾ ਖਮਿਆਜ਼ਾ ਭੁਗਤਣਾ ਪਵੇ।"

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਹ ਕਾਰਵਾਈ ਪੰਜਾਬ ਭਰ ਵਿੱਚ ਟੈਕਸ ਦੀ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਦੀ ਆਵਾਜਾਈ ਨੂੰ ਰੋਕਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਕੋਈ ਇੱਕ ਵਾਰ ਦੀ ਕਾਰਵਾਈ ਨਹੀਂ ਹੈ। ਵਪਾਰਕ ਗਤੀਵਿਧੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਲਈ ਇਹ ਇੱਕ ਨਿਰੰਤਰ ਮੁਹਿੰਮ ਹੈ। ਸਰਕਾਰ ਦਾ ਸੰਦੇਸ਼ ਉੱਚਾ ਅਤੇ ਸਪੱਸ਼ਟ ਹੈ, ਨਿਯਮਾਂ ਅਨੁਸਾਰ ਚੱਲੋ ਜਾਂ ਫਿਰ ਖਮਿਆਜ਼ਾ ਭੁਗਤਣ ਲਈ ਤਿਆਰ ਰਹੋ।"

 

Have something to say? Post your comment

 
 
 
 

ਪੰਜਾਬ

ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਕੀਤੀ ਮੰਗ

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

ਮੁੱਖ ਮੰਤਰੀ ਦੱਸਣ ਕਿ ਸਟੇਜਾਂ ਤੋਂ ਕਿਸਾਨਾਂ ਨੂੰ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਿਥੇ ਗਏ: ਸੁਖਬੀਰ ਸਿੰਘ ਬਾਦਲ

ਮਾਨ ਸਰਕਾਰ ਵੱਲੋਂ ਖੇਡਾਂ ਲਈ ਤਿਆਰ ਕੀਤਾ ਜਾ ਚੁੱਕਾ ਹੈ ਸਾਜਗਾਰ ਮਾਹੌਲ : ਸਰਬਜੀਤ ਸਿੰਘ ਸਮਾਣਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵੇਗਾ ਆਰੰਭ

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਮਾਵਾਂ -ਧੀਆਂ ਸਤਿਕਾਰ ਯੋਜਨਾ ਦੇ ਤਹਿਤ 72 ਲੱਖ ਮਹਿਲਾਵਾਂ ਦੇ ਖਾਤੇ ਵਿੱਚ ਪਹੁੰਚ ਚੁੱਕੇ ਹਨ ਪੈਸੇ - ਕੁਲਵੰਤ ਸਿੰਘ