BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਪੰਜਾਬ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | September 14, 2026 07:22 PM

ਚੰਡੀਗੜ੍ਹ-ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਉਸਾਰੂ ਗੱਲਬਾਤ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਚੀਮਾ ਨੇ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ ਅਤੇ ਵਿੱਤ ਵਿਭਾਗ ਜਾਂ ਪ੍ਰਸੋਨਲ ਵਿਭਾਗ ਦੇ ਦਖ਼ਲ ਦੀ ਲੋੜ ਵਾਲੇ ਕੇਸਾਂ ਦੀ ਕਾਰਵਾਈ ‘ਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਬਨਿਟ ਸਬ-ਕਮੇਟੀ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖੇਗੀ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਪੰਜਾਬ ਸਰਕਾਰ ਅਤੇ ਇਸ ਦੇ ਮੁਲਾਜ਼ਮਾਂ ਦਰਮਿਆਨ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਇਸ ਮੀਟਿੰਗ ਵਿੱਚ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਵਿੱਚ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜਸਵੀਰ ਸਿੰਘ ਧੀਮਾਨ, ਇੰਜੀ. ਅਜੈਪਾਲ ਸਿੰਘ ਅਟਵਾਲ, ਇੰਜੀ. ਅਮਰਦੀਪ ਸਿੰਘ, ਇੰਜੀ. ਜਤਿੰਦਰ ਗਰਗ, ਇੰਜੀ. ਸੁਖਵੰਤ ਸਿੰਘ ਅਤੇ ਇੰਜੀ. ਡੀ.ਕੇ. ਗੋਇਲ; ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਬਲਵਿੰਦਰ ਸਿੰਘ, ਸੰਦੀਪ ਖੱਤਰੀ, ਸ਼ੇਰ ਸਿੰਘ ਅਤੇ ਮਨਦੀਪ ਸਿੰਘ; ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ.ਈ.ਬੀ. ਵੱਲੋਂ ਕੁਲਜੀਤ ਸਿੰਘ ਰਤੌਲ; ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੇਵਾ ਸਿੰਘ; ਰੂਰਲ ਹੈਲਥ ਫਾਰਮਾਸਿਸਟ ਯੂਨੀਅਨ ਵੱਲੋਂ ਗੁਰਮੀਤ ਸਿੰਘ ਅਤੇ ਨਵਜੋਤ ਕੌਰ; ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਵੱਲੋਂ ਕਮਲਜੀਤ ਸਿੰਘ ਚੌਹਾਨ; ਅਤੇ ਪੰਜਾਬ ਪੁਲਿਸ ਵੇਟਿੰਗ ਲਿਸਟ 2016 ਯੂਨੀਅਨ ਵੱਲੋਂ ਅਮਨਦੀਪ ਸਿੰਘ ਹਾਜ਼ਰ ਸਨ। ਹਰੇਕ ਯੂਨੀਅਨ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ, ਜਿਨ੍ਹਾਂ ਨੂੰ ਢੁਕਵੀਂ ਕਾਰਵਾਈ ਲਈ ਤੁਰੰਤ ਨੋਟ ਕੀਤਾ ਗਿਆ।

 

Have something to say? Post your comment

 
 
 
 

ਪੰਜਾਬ

ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਕੀਤੀ ਮੰਗ

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

ਮੁੱਖ ਮੰਤਰੀ ਦੱਸਣ ਕਿ ਸਟੇਜਾਂ ਤੋਂ ਕਿਸਾਨਾਂ ਨੂੰ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਿਥੇ ਗਏ: ਸੁਖਬੀਰ ਸਿੰਘ ਬਾਦਲ

ਮਾਨ ਸਰਕਾਰ ਵੱਲੋਂ ਖੇਡਾਂ ਲਈ ਤਿਆਰ ਕੀਤਾ ਜਾ ਚੁੱਕਾ ਹੈ ਸਾਜਗਾਰ ਮਾਹੌਲ : ਸਰਬਜੀਤ ਸਿੰਘ ਸਮਾਣਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵੇਗਾ ਆਰੰਭ

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਮਾਵਾਂ -ਧੀਆਂ ਸਤਿਕਾਰ ਯੋਜਨਾ ਦੇ ਤਹਿਤ 72 ਲੱਖ ਮਹਿਲਾਵਾਂ ਦੇ ਖਾਤੇ ਵਿੱਚ ਪਹੁੰਚ ਚੁੱਕੇ ਹਨ ਪੈਸੇ - ਕੁਲਵੰਤ ਸਿੰਘ