BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਨੈਸ਼ਨਲ

ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ: ਭਾਈ ਰਤਿੰਦਰ ਸਿੰਘ ਇੰਦੌਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 14, 2026 07:28 PM

ਨਵੀਂ ਦਿੱਲੀ - ਸਿੱਖ ਚਿੰਤਕ ਭਾਈ ਰਤਿੰਦਰ ਸਿੰਘ ਇੰਦੌਰ ਨੇ ਗੁਰਮੀਤ ਰਾਮ ਰਹੀਮ ਵੱਲੋਂ ਆਪਣੇ ਕਰੋੜਾਂ ਪੈਰੋਕਾਰ ਹੋਣ ਦੇ ਕੀਤੇ ਜਾਂਦੇ ਦਾਅਵਿਆਂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਡੇਰਾ ਮੁਖੀ ਨੂੰ ਆਪਣੇ ਪ੍ਰਭਾਵ ਅਤੇ ਪੈਰੋਕਾਰਾਂ ਦੀ ਗਿਣਤੀ ’ਤੇ ਇੰਨਾ ਹੀ ਮਾਣ ਹੈ ਤਾਂ ਉਹ ਆਪਣੇ ਦੋਵਾਂ ਜਵਾਈਆਂ, ਦੋਵਾਂ ਧੀਆਂ, ਪੁੱਤਰ, ਨੂੰਹ ਅਤੇ ਹਨੀਪ੍ਰੀਤ ਸਮੇਤ ਆਪਣੇ ਕਿਸੇ ਵੀ ਚਹੇਤੇ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਜਾਂ ਪੰਜਾਬ ਅਤੇ ਉੱਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਟਿਕਟ ’ਤੇ ਜਾਂ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰ ਕੇ ਦੇਖ ਲਵੇ। ਭਾਈ ਇੰਦੌਰ ਨੇ ਕਿਹਾ ਕਿ ਕਰੋੜਾਂ ਪੈਰੋਕਾਰਾਂ ਦੀਆਂ ਫੋਕੀਆਂ ਗਿਣਤੀਆਂ ਅਤੇ ਡੇਰੇ ਦੇ ਪ੍ਰਚਾਰ ਰਾਹੀਂ ਬਣਾਈ ਗਈ ਕਾਗਜ਼ੀ ਤਾਕਤ ਦਾ ਅਸਲੀ ਇਮਤਿਹਾਨ ਚੋਣਾਂ ਵਿੱਚ ਹੀ ਹੋ ਸਕਦਾ ਹੈ। ਜੇਕਰ ਸੱਚਮੁੱਚ ਕਰੋੜਾਂ ਲੋਕ ਇਸਦੇ ਪਿੱਛੇ ਖੜ੍ਹੇ ਹਨ ਤਾਂ ਚੋਣਾਂ ਵਿੱਚ ਵੋਟਾਂ ਦੇ ਰੂਪ ਵਿੱਚ ਇਹ ਤਾਕਤ ਕਿਉਂ ਨਹੀਂ ਦਿਖਾਈ ਜਾਂਦੀ? ਉਨ੍ਹਾਂ ਕਿਹਾ ਕਿ ਸਾਢੇ ਸੱਤ ਕਰੋੜ ਤਾਂ ਬਹੁਤ ਦੂਰ ਦੀ ਗੱਲ ਹੈ, ਜੇਕਰ ਡੇਰਾ ਮੁਖੀ ਦੇ ਆਪਣੇ ਦੱਸੇ ਪੈਰੋਕਾਰਾਂ ਵਿੱਚੋਂ ਸਾਢੇ ਸੱਤ ਹਜ਼ਾਰ ਲੋਕ ਵੀ ਉਸਦੇ ਪਰਿਵਾਰ ਜਾਂ ਚਹੇਤਿਆਂ ਦੇ ਹੱਕ ਵਿੱਚ ਡਟ ਕੇ ਵੋਟ ਪਾ ਦੇਣ ਤਾਂ ਇਸਨੂੰ ਵੀ ਉਸਦੇ ਦਾਅਵੇ ਦੀ ਵੱਡੀ ਪਰਖ ਮੰਨਿਆ ਜਾਵੇਗਾ।
ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਅਦਾਲਤ ਵੱਲੋਂ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ, ਉਸ ਵੱਲੋਂ ਆਪਣੇ ਆਪ ਨੂੰ ਕਰੋੜਾਂ ਲੋਕਾਂ ਦਾ ਰਹਿਨੁਮਾ ਦੱਸਣਾ ਆਪਣੇ ਆਪ ਵਿੱਚ ਇੱਕ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਡੇਰੇ ਦੇ ਪ੍ਰਚਾਰ, ਭੀੜਾਂ ਅਤੇ ਸੋਸ਼ਲ ਮੀਡੀਆ ਦੇ ਦਾਅਵਿਆਂ ਤੋਂ ਬਾਹਰ ਨਿਕਲ ਕੇ ਲੋਕਤੰਤਰ ਦੇ ਸਭ ਤੋਂ ਵੱਡੇ ਮੰਚ—ਚੋਣ ਮੈਦਾਨ—ਵਿੱਚ ਆਪਣੀ ਅਸਲ ਤਾਕਤ ਸਾਬਤ ਕੀਤੀ ਜਾਵੇ। “ਰਾਮ ਰਹੀਮ! ਜੇ ਤੇਰੇ ਪਿੱਛੇ ਸੱਚਮੁੱਚ ਕਰੋੜਾਂ ਪੈਰੋਕਾਰ ਖੜ੍ਹੇ ਹਨ ਤਾਂ ਡਰ ਕਿਸ ਗੱਲ ਦਾ ਹੈ? ਆਪਣੇ ਚਹੇਤਿਆਂ ਨੂੰ ਚੋਣ ਮੈਦਾਨ ਵਿੱਚ ਉਤਾਰ, ਵੋਟਾਂ ਗਿਣਵਾ ਅਤੇ ਦੁਨੀਆ ਨੂੰ ਦੱਸ ਕਿ ਤੇਰੇ ਦਾਅਵਿਆਂ ਵਿੱਚ ਕਿੰਨਾ ਦਮ ਹੈ। ਨਹੀਂ ਤਾਂ ਕਰੋੜਾਂ ਪੈਰੋਕਾਰਾਂ ਦੀਆਂ ਬੜ੍ਹਕਾਂ ਮਾਰ ਕੇ ਲੋਕਾਂ ਨੂੰ ਗੁਮਰਾਹ ਕਰਨ ਦਾ ਸਿਲਸਿਲਾ ਬੰਦ ਕਰ, ” ਭਾਈ ਇੰਦੌਰ ਨੇ ਕਿਹਾ। ਉਨ੍ਹਾਂ ਕਿਹਾ ਕਿ ਜਨਤਾ ਹੁਣ ਸਿਰਫ਼ ਬਿਆਨਾਂ ਅਤੇ ਦਾਅਵਿਆਂ ਨਾਲ ਪ੍ਰਭਾਵਿਤ ਹੋਣ ਵਾਲੀ ਨਹੀਂ; ਅਸਲੀ ਤਾਕਤ ਦਾ ਪਤਾ ਵੋਟਾਂ ਦੀ ਗਿਣਤੀ ਵਾਲੇ ਦਿਨ ਹੀ ਲੱਗਦਾ ਹੈ। ਇਸ ਲਈ ਇਹ ਖੁੱਲ੍ਹਾ ਚੈਲੇਂਜ ਹੈ—ਜਦੋਂ ਮਰਜ਼ੀ, ਜਿੱਥੇ ਮਰਜ਼ੀ, ਆਪਣੇ ਪੈਰੋਕਾਰਾਂ ਦੀ ਤਾਕਤ ਚੋਣਾਂ ਰਾਹੀਂ ਸਾਬਤ ਕਰ ਲੈ।

Have something to say? Post your comment

 
 
 
 

ਨੈਸ਼ਨਲ

ਸਿੱਖੀ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼

ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ

2029 ਤੋਂ ਪਹਿਲਾਂ 21 ਐਨਡੀਏ ਸ਼ਾਸਿਤ ਰਾਜਾਂ ਵਿੱਚ ਯੂਸੀਸੀ ਲਾਗੂ ਕੀਤਾ ਜਾਵੇਗਾ: ਅਮਿਤ ਸ਼ਾਹ

ਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ

ਸ਼੍ਰੀ ਦਸਮ ਗ੍ਰੰਥ ਸਾਹਿਬ ਦੀ ਵਿਆਖਿਆ ਦਾ ਮੁਕਾਬਲਾ: ਵਿਦਵਾਨਾਂ ਵੱਲੋਂ ਗਿਆਨੀ ਸ਼ੇਰ ਸਿੰਘ ਨੂੰ ਗੁਰਮਤਿ ਸੰਵਾਦ ਦੀ ਖੁੱਲ੍ਹੀ ਚੁਣੌਤੀ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ- ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ

9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾਮ - ਵੀਰਜੀ