BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਨੈਸ਼ਨਲ

ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 14, 2026 07:29 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਦਲ ਬਾਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੂੰ ਆਪਣੇ ਨਿੱਜੀ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣ ਤੋਂ ਬਾਜ਼ ਆਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਜਦੋਂ ਵੀ ਸਰਨਾ ਸੱਤਾ ਤੋਂ ਬਾਹਰ ਹੁੰਦੇ ਹਨ, ਉਹ ਦੂਜਿਆਂ ਦੇ ਮੋਢਿਆਂ ਨੂੰ ਆਪਣੀ ਸਿਆਸਤ ਲਈ ਵਰਤਣ ਲੱਗ ਪੈਂਦੇ ਹਨ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਸਰਨਾ ਵੱਲੋਂ ਕਾਲਜ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਕਾਲਜ ਦਾ ਗੇਟ ਤੋੜਨ ਤੋਂ ਇਲਾਵਾ ਗਵਰਨਿੰਗ ਬਾਡੀ ਮੈਂਬਰਾਂ ਨੂੰ ਅੰਦਰ ਦਾਖਲ ਹੋਣ ਤੋਂ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਸਰਨਾ ਪਹਿਲਾਂ ਵੀ ਆਪਣੀ ਸਿਆਸਤ ਲਈ ਲੋਕਾਂ ਨੂੰ ਵਰਤਦੇ ਰਹੇ ਹਨ ਅਤੇ ਹੁਣ ਨਵੀਂ ਪੀੜ੍ਹੀ ਨੂੰ ਮੋਹਰਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਦੇ ਚੇਅਰਮੈਨ ਸਰਦਾਰ ਐਮ.ਪੀ.ਐਸ. ਚੱਢਾ ਅਤੇ ਖ਼ਜ਼ਾਨਚੀ ਤੇ ਗਵਰਨਿੰਗ ਬਾਡੀ ਮੈਂਬਰ ਸਰਦਾਰ ਗੁਰਵਿੰਦਰਪਾਲ ਸਿੰਘ ਰਾਜੂ ਨੇ ਸਪੱਸ਼ਟ ਕੀਤਾ ਕਿ ਕਾਲਜ ਦੀਆਂ ਵਿਦਿਆਰਥੀ ਚੋਣਾਂ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਦੀ ਕੋਈ ਭੂਮਿਕਾ ਨਹੀਂ ਹੁੰਦੀ ਅਤੇ ਚੋਣ ਪ੍ਰਕਿਰਿਆ ਲਈ ਬਣੀ ਸਕਰੂਟਨੀ ਕਮੇਟੀ ਹੀ ਸਾਰੇ ਫੈਸਲੇ ਲੈਂਦੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਉਮੀਦਵਾਰ ਦੇ ਕਾਗਜ਼ਾਂ ਨਾਲ ਕਾਲਜ ਦਾ ਸ਼ਨਾਖ਼ਤੀ ਕਾਰਡ ਅਤੇ ਆਧਾਰ ਕਾਰਡ ਨੱਥੀ ਨਾ ਹੋਣ ਬਾਰੇ ਉਸਨੂੰ ਜਾਣਕਾਰੀ ਦਿੱਤੀ ਗਈ ਸੀ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਸਾਰੇ ਵਿਦਿਆਰਥੀ ਉਨ੍ਹਾਂ ਲਈ ਬਰਾਬਰ ਹਨ ਅਤੇ ਕਿਸੇ ਨਾਲ ਧੱਕਾ ਕਰਨ ਦਾ ਸਵਾਲ ਹੀ ਨਹੀਂ। ਉਨ੍ਹਾਂ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ’ਤੇ ਘਟੀਆ ਰਾਜਨੀਤੀ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸੰਗਤ ਸਭ ਕੁਝ ਦੇਖ ਰਹੀ ਹੈ ਅਤੇ ਸਮਾਂ ਆਉਣ ’ਤੇ ਇਸ ਦਾ ਜਵਾਬ ਦੇਵੇਗੀ।

Have something to say? Post your comment

 
 
 
 

ਨੈਸ਼ਨਲ

ਸਿੱਖੀ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼

ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ: ਭਾਈ ਰਤਿੰਦਰ ਸਿੰਘ ਇੰਦੌਰ

2029 ਤੋਂ ਪਹਿਲਾਂ 21 ਐਨਡੀਏ ਸ਼ਾਸਿਤ ਰਾਜਾਂ ਵਿੱਚ ਯੂਸੀਸੀ ਲਾਗੂ ਕੀਤਾ ਜਾਵੇਗਾ: ਅਮਿਤ ਸ਼ਾਹ

ਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ

ਸ਼੍ਰੀ ਦਸਮ ਗ੍ਰੰਥ ਸਾਹਿਬ ਦੀ ਵਿਆਖਿਆ ਦਾ ਮੁਕਾਬਲਾ: ਵਿਦਵਾਨਾਂ ਵੱਲੋਂ ਗਿਆਨੀ ਸ਼ੇਰ ਸਿੰਘ ਨੂੰ ਗੁਰਮਤਿ ਸੰਵਾਦ ਦੀ ਖੁੱਲ੍ਹੀ ਚੁਣੌਤੀ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ- ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ

9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾਮ - ਵੀਰਜੀ