BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਨੈਸ਼ਨਲ

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 14, 2026 07:31 PM

ਨਵੀਂ ਦਿੱਲੀ- ਦਿੱਲੀ ਦੇ ਨਰਾਇਨਾ ਵਿਹਾਰ ਕਲੱਬ ਵਿਖੇ ਅੱਜ ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ਅਤੇ ਸਿੱਖ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਸਮਰਪਿਤ ਕਿਤਾਬ ਰਿਲੀਜ਼ ਕੀਤੀ ਗਈ। ਸਰਦਾਰ ਕੁਲਦੀਪ ਸਿੰਘ ਬੱਗਾ ਸਿਮਕੋ ਹੇਅਰ ਫਿਕਸੋ ਦੇ ਮਾਲਕ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀ ਜਗਜੀਤ ਸਿੰਘ ਦਰਦੀ ਨੇ ਸ਼ਿਰਕਤ ਕੀਤੀ, ਜਦਕਿ ਵੱਖ-ਵੱਖ ਬੁਲਾਰਿਆਂ ਨੇ ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ, ਸੰਘਰਸ਼, ਸੇਵਾ-ਭਾਵਨਾ ਅਤੇ ਸਮਾਜ ਨਾਲ ਉਨ੍ਹਾਂ ਦੇ ਗੂੜ੍ਹੇ ਸਬੰਧਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਕਿਤਾਬ ਦੀ ਭੂਮਿਕਾ ਵਿੱਚ ਉਨ੍ਹਾਂ ਨੂੰ ਅਜਿਹੀ ਸ਼ਖ਼ਸੀਅਤ ਵਜੋਂ ਦਰਸਾਇਆ ਗਿਆ ਹੈ, ਜਿਸ ਨੇ ਆਪਣੀ ਜ਼ਿੰਦਗੀ ਨੂੰ ਸਿਰਫ਼ ਨਿੱਜੀ ਉਪਲਬਧੀਆਂ ਤੱਕ ਸੀਮਤ ਨਾ ਰੱਖਦਿਆਂ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਰਾਹ ਬਣਾਉਣ ਨੂੰ ਤਰਜੀਹ ਦਿੱਤੀ।

ਕਿਤਾਬ ਵਿੱਚ ਦਰਜ ਵੇਰਵਿਆਂ ਅਨੁਸਾਰ ਸਰਦਾਰ ਕੁਲਦੀਪ ਸਿੰਘ ਬੱਗਾ ਦਾ ਜੀਵਨ 1947 ਦੀ ਵੰਡ ਦੇ ਦਰਦ ਅਤੇ ਉਸ ਸਮੇਂ ਦੇ ਹਾਲਾਤਾਂ ਨਾਲ ਜੁੜਿਆ ਰਿਹਾ। ਬਚਪਨ ਵਿੱਚ ਉਨ੍ਹਾਂ ਨੇ ਵੰਡ ਕਾਰਨ ਪੈਦਾ ਹੋਏ ਦੁੱਖਾਂ ਨੂੰ ਨੇੜਿਓਂ ਮਹਿਸੂਸ ਕੀਤਾ ਅਤੇ ਆਪਣੇ ਪਰਿਵਾਰ ਦੀਆਂ ਮੁਸ਼ਕਲਾਂ ਦੇ ਬਾਵਜੂਦ ਹਿੰਮਤ ਨਹੀਂ ਹਾਰੀ। ਉਨ੍ਹਾਂ ਨੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਮਿਹਨਤ ਕੀਤੀ ਅਤੇ ਜੀਵਨ ਵਿੱਚ ਆਉਂਦੀਆਂ ਔਕੜਾਂ ਨੂੰ ਆਪਣੀ ਮੰਜ਼ਿਲ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ। ਕਿਤਾਬ ਵਿੱਚ ਉਨ੍ਹਾਂ ਦੀ ਸਖ਼ਸ਼ੀਅਤ ਨੂੰ ਪਰਿਵਾਰਕ ਜ਼ਿੰਮੇਵਾਰੀਆਂ, ਸਮਾਜਿਕ ਸਰੋਕਾਰਾਂ ਅਤੇ ਸਿੱਖੀ ਨਾਲ ਜੁੜੀ ਸੋਚ ਦਾ ਸੁਮੇਲ ਦੱਸਿਆ ਗਿਆ ਹੈ। ਉਨ੍ਹਾਂ ਦੀ ਜ਼ਿੰਦਗੀ ਦਾ ਕੇਂਦਰ ਇਹ ਰਿਹਾ ਕਿ ਸਫ਼ਲਤਾ ਦਾ ਅਰਥ ਸਿਰਫ਼ ਆਪਣੇ ਲਈ ਕੁਝ ਹਾਸਲ ਕਰਨਾ ਨਹੀਂ, ਸਗੋਂ ਆਪਣੇ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਕੁਝ ਛੱਡ ਕੇ ਜਾਣਾ ਹੈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਦਾਰ ਕੁਲਦੀਪ ਸਿੰਘ ਬੱਗਾ ਦਾ ਜੀਵਨ ਨਵੀਂ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਦੀ ਸਾਦਗੀ, ਮਿਹਨਤ, ਪਰਿਵਾਰ ਪ੍ਰਤੀ ਜ਼ਿੰਮੇਵਾਰੀ ਅਤੇ ਸਿੱਖ ਸਮਾਜ ਨਾਲ ਜੁੜੇ ਰਹਿਣ ਦੀ ਭਾਵਨਾ ਨੂੰ ਉਨ੍ਹਾਂ ਦੀ ਸਖ਼ਸ਼ੀਅਤ ਦੀਆਂ ਵਿਸ਼ੇਸ਼ਤਾਵਾਂ ਵਜੋਂ ਉਜਾਗਰ ਕੀਤਾ ਗਿਆ। ਇਸ ਮੌਕੇ ਡਾ ਹਰਜਿੰਦਰ ਸਿੰਘ ਅਤੇ ਦਿੱਲੀ ਕਮੇਟੀ ਦੇ ਸਾਬਕਾ ਮੈਂਬਰ ਸਰਦਾਰ ਕੁਲਮੋਹਨ ਸਿੰਘ ਨੇ ਵੀਡੀਓ ਸੁਨੇਹੇ ਰਾਹੀਂ ਆਪਣੇ ਵਿਚਾਰ ਰੱਖੇ। ਬੁਲਾਰਿਆਂ ਨੇ ਕਿਹਾ ਕਿ ਕਿਸੇ ਵਿਅਕਤੀ ਦੇ ਜੀਵਨ ਨੂੰ ਕਿਤਾਬ ਦੇ ਰੂਪ ਵਿੱਚ ਸੰਭਾਲਣਾ ਸਿਰਫ਼ ਯਾਦਾਂ ਨੂੰ ਸਾਂਭਣਾ ਨਹੀਂ, ਬਲਕਿ ਆਉਣ ਵਾਲੀ ਪੀੜ੍ਹੀ ਤੱਕ ਉਸ ਦੇ ਤਜਰਬਿਆਂ, ਸੰਘਰਸ਼ ਅਤੇ ਵਿਚਾਰਾਂ ਨੂੰ ਪਹੁੰਚਾਉਣਾ ਵੀ ਹੈ। ਇਸੇ ਮਕਸਦ ਨਾਲ ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ਨਾਲ ਸਬੰਧਤ ਇਹ ਪੁਸਤਕ ਪਾਠਕਾਂ ਦੇ ਹਵਾਲੇ ਕੀਤੀ ਗਈ। ਇਸ ਮੌਕੇ ਡਾ ਦਵਿੰਦਰ ਸਿੰਘ, ਸ੍ਰੀ ਕਪਿਲ ਚੋਪੜਾ, ਡਾ ਵਨੀਤਾ, ਦਿੱਲੀ ਕਮੇਟੀ ਮੈਂਬਰ ਸਰਦਾਰ ਪਰਮਜੀਤ ਸਿੰਘ ਖੁਰਾਣਾ ਸਮੇਤ ਵਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜਿਰ ਸਨ।

Have something to say? Post your comment

 
 
 
 

ਨੈਸ਼ਨਲ

ਸਿੱਖੀ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ

ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ: ਭਾਈ ਰਤਿੰਦਰ ਸਿੰਘ ਇੰਦੌਰ

2029 ਤੋਂ ਪਹਿਲਾਂ 21 ਐਨਡੀਏ ਸ਼ਾਸਿਤ ਰਾਜਾਂ ਵਿੱਚ ਯੂਸੀਸੀ ਲਾਗੂ ਕੀਤਾ ਜਾਵੇਗਾ: ਅਮਿਤ ਸ਼ਾਹ

ਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ

ਸ਼੍ਰੀ ਦਸਮ ਗ੍ਰੰਥ ਸਾਹਿਬ ਦੀ ਵਿਆਖਿਆ ਦਾ ਮੁਕਾਬਲਾ: ਵਿਦਵਾਨਾਂ ਵੱਲੋਂ ਗਿਆਨੀ ਸ਼ੇਰ ਸਿੰਘ ਨੂੰ ਗੁਰਮਤਿ ਸੰਵਾਦ ਦੀ ਖੁੱਲ੍ਹੀ ਚੁਣੌਤੀ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ- ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ

9/11 ਦੀ 25ਵੀਂ ਬਰਸੀ ਮੌਕੇ ਡਬਲਯੂਐੱਸਪੀ ਵੱਲੋਂ ਸ਼ਰਧਾਂਜਲੀ, ਨਸਲਵਾਦ, ਨਫ਼ਰਤ ਤੇ ਅੱਤਵਾਦ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ

ਦਿੱਲੀ ਕਮੇਟੀ ਚੋਣ ਦੀਆਂ ਬਣ ਰਹੀਆਂ ਨਵੀਂ ਵੋਟਰ ਸੂਚੀਆਂ ’ਚ ਵੱਡਾ ਝੋਲ? ਕਿਤੇ ਸੰਗਤ ਦੇ ਨਾਮ ਗਾਇਬ, ਕਿਤੇ ਇਲਾਕੇ ’ਚ ਨਾਮ - ਵੀਰਜੀ