BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਪੰਜਾਬ

ਮਾਨ ਸਰਕਾਰ ਵੱਲੋਂ ਖੇਡਾਂ ਲਈ ਤਿਆਰ ਕੀਤਾ ਜਾ ਚੁੱਕਾ ਹੈ ਸਾਜਗਾਰ ਮਾਹੌਲ : ਸਰਬਜੀਤ ਸਿੰਘ ਸਮਾਣਾ

ਕੌਮੀ ਮਾਰਗ ਬਿਊਰੋ | September 14, 2026 07:41 PM

ਮੋਹਾਲੀ -ਮੇਲਾ ਬਾਬਾ ਗੋਸਾਈ ਵਾਲਾ , ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਪਿੰਡ ਗੀਗੇ ਮਾਜਰਾ (ਮੋਹਾਲੀ) ਦੀ ਤਰਫੋਂ ਵਿਸ਼ਾਲ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਵੱਡੀ ਗਿਣਤੀ ਵਿੱਚੋਂ ਇਲਾਕੇ ਭਰ ਦੇ ਖਿਡਾਰੀ ਅਤੇ ਖੇਡ ਪ੍ਰੇਮੀ ਹਾਜ਼ਰ ਸਨ, ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ- ਸਰਬਜੀਤ ਸਿੰਘ ਸਮਾਣਾ ਨੇ ਸ਼ਮੂਲੀਅਤ ਕੀਤੀ, ਕੁਸ਼ਤੀ ਦੰਗਲ ਦੇ ਦੌਰਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਮੋਹਾਲੀ ਕਾਰਪੋਰੇਸ਼ਨ- ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੇ ਵੱਲੋਂ ਪੰਜਾਬ ਦੇ ਵਿੱਚ ਖੇਡਾਂ ਨੂੰ ਲੈ ਕੇ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਦੇ ਚਲਦਿਆਂ ਪੰਜਾਬ ਭਰ ਵਿੱਚ ਵੱਡੀ ਪੱਧਰ ਤੇ ਖੇਡ ਮੇਲੇ ਕਰਵਾਏ ਜਾ ਰਹੇ ਹਨ, ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਵਿੱਚ ਜਿੱਥੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਦਿੱਤਾ ਜਾ ਰਿਹਾ ਹੈ, ਉੱਥੇ ਅਜਿਹੇ ਖੇਡ ਮੇਲੇ ਕਰਵਾ ਕੇ ਖਿਡਾਰੀਆਂ ਨੂੰ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਦੇ ਲਈ ਟੂਰਨਾਮੈਂਟ ਕਰਵਾਉਣ ਵਾਲੇ ਪ੍ਰਬੰਧਕਾਂ ਦੀ ਵੀ ਹੌਸਲਾ ਅਫਜਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਵੱਖੋ- ਵੱਖਰੀਆਂ ਖੇਡਾਂ ਦੇ ਲਈ ਲੁੜੀਂਦੇ ਸਮਾਨ ਸਮਾਨ ਦੀ ਉਪਲਬਧਤਾ ਵੀ ਖਿਡਾਰੀਆਂ ਨੂੰ ਯਕੀਨੀ ਬਣਾਈ ਜਾ ਰਹੀ ਹੈ, ਅਤੇ ਪੰਜਾਬ ਭਰ ਵਿੱਚ ਵੱਡੀ ਪੱਧਰ ਤੇ ਖੇਡ ਸਟੇਡੀਅਮ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਹਨਾਂ ਵਿੱਚੋਂ ਕਈ ਖੇਡ ਸਟੇਡੀਅਮ ਨੂੰ ਤਾਂ ਖੇਡ ਪ੍ਰੇਮੀਆਂ ਦੇ ਹਵਾਲੇ ਕੀਤਾ ਜਾ ਚੁੱਕਾ ਹੈ, ਇਸ ਕੁਸ਼ਤੀ ਦੰਗਲ ਦੇ ਦੌਰਾਨ ਹੋਈ ਝੰਡੀ ਦੀ ਕੁਸ਼ਤੀ ਜੋ ਕਿ ਗੌਰਵ ਮਾਛੀਵਾੜਾ ਅਤੇ ਕਾਲੂ ਬਾਹੜੋਵਾਲ ਦੇ ਵਿਚਕਾਰ ਹੋਈ, ਦੇ ਵਿੱਚ ਕਾਲੂ ਬਾਹੜੋਵਾਲ ਨੇ ਗੌਰਵ ਮਾਛੀਵਾੜਾ ਨੂੰ ਹਰਾ ਕੇ ਝੰਡੀ ਦੀ ਕੁਸ਼ਤੀ ਦੀ ਆਪਣੇ ਨਾਮ ਕੀਤੀ , ਪ੍ਰਬੰਧਕਾਂ ਸਰਬਜੀਤ ਸਿੰਘ ਸਮਾਣਾ ਹੋਰਾਂ ਕਿਹਾ ਕਿ ਅੱਜ ਗੀਗੇਮਾਜਰਾ ਦੀ ਪੰਚਾਇਤ ਵੱਲੋਂ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ਹੈ, ਇਸ ਦੇ ਲਈ ਮੈਂ ਸਮੂਹ ਖੇਡ ਪ੍ਰਬੰਧਕਾਂ ਅਤੇ ਸਮੂਹ ਪੰਚਾਇਤ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਾ ਹਾਂ, ਜਿਹੜੇ ਕਿ ਖੇਡ ਜਗਤ ਦੇ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ, ਕਿਉਂਕਿ ਜਦੋਂ ਅੱਜ ਦਾ ਨੌਜਵਾਨ ਖੇਡ ਮੈਦਾਨ ਵਿੱਚ ਜਾਣਾ ਵਧੇਰੇ ਪਸੰਦ ਕਰੇਗਾ, ਤਾਂ ਹੀ ਉਹ ਆਪਣੇ- ਆਪ ਨੂੰ ਤੰਦਰੁਸਤ ਰੱਖ ਸਕਦਾ ਹੈ, ਅਤੇ ਖੇਡਾਂ ਦੀ ਦੁਨੀਆ ਵਿੱਚ ਆਪਣੇ ਜੌਹਰ ਵਿਖਾ ਕੇ ਆਪਣਾ, ਆਪਣੇ ਮਾਤਾ -ਪਿਤਾ ਅਤੇ ਪੰਜਾਬ ਦਾ ਨਾਂ ਅੰਤਰਰਾਸ਼ਟਰੀ ਬਰੂਹਾਂ ਤੇ ਚਮਕਾ ਸਕਦਾ ਹੈ, ਗੌਰਵ ਮਾਛੀਵਾੜਾ ਅਤੇ ਕਾਲੂ ਬਾਹੜੋਵਾਲ ਦੇ ਵਿਚਕਾਰ ਪ੍ਰਬੰਧਕਾਂ ਵੱਲੋਂ ਝੰਡੀ ਦੀ ਕੁਸ਼ਤੀ ਦੇ ਵਿੱਚ ਡੇਢ ਲੱਖ ਰੁਪਏ ਦੇ ਨਕਦ ਇਨਾਮ ਦਿੱਤਾ ਗਿਆ, ਇਸ ਮੌਕੇ ਤੇ ਤਰਲੋਚਨ ਸਿੰਘ ਮਟੌਰ, ਸਰਪੰਚ- ਸਤਨਾਮ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਸੰਦੀਪ ਸਿੰਘ, ਯੁੱਧਵੀਰ ਸਿੰਘ, ਬਿਕਰਮਜੀਤ ਸਿੰਘ, ਹਰਮੇਲ ਸਿੰਘ, ਗੁਰਬਚਨ ਸਿੰਘ ਮੋਹਾਲੀ ਵੀ ਹਾਜ਼ਰ ਸਨ,

Have something to say? Post your comment

 
 
 
 

ਪੰਜਾਬ

ਪੰਜਾਬ ਪੁਲਿਸ ਸਰਹੱਦ ਪਾਰ ਗੈਂਗਸਟਰਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਕੀਤੀ ਮੰਗ

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

ਮੁੱਖ ਮੰਤਰੀ ਦੱਸਣ ਕਿ ਸਟੇਜਾਂ ਤੋਂ ਕਿਸਾਨਾਂ ਨੂੰ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਿਥੇ ਗਏ: ਸੁਖਬੀਰ ਸਿੰਘ ਬਾਦਲ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵੇਗਾ ਆਰੰਭ

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ