BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਪੰਜਾਬ

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 14, 2026 07:51 PM

ਅੰਮ੍ਰਿਤਸਰ-ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿੱਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿੱਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਇਹ ਫੈਸਲਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਉਂਕਾਰ ਸਿੰਘ ਨੇ ਇਸ ਤੋਂ ਪਹਿਲਾਂ ਨੌਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਵੀ ਦੂਜਾ ਸਥਾਨ ਹਾਸਲ ਕੀਤਾ ਸੀ ਅਤੇ ਉਹ ਲਗਾਤਾਰ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਂਕਾਰ ਸਿੰਘ ਦੇ ਪਿਤਾ ਡਾ. ਮਿਮਪਾਲ ਸਿੰਘ, ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਨ, ਖ਼ੁਦ ਵੀ ਵਿੱਦਿਅਕ ਅਤੇ ਡਾਕਟਰੀ ਖੇਤਰ ਵਿੱਚ ਵਿਸ਼ੇਸ਼ ਪਹਿਚਾਣ ਰੱਖਦੇ ਹਨ। ਉਹ ਪਾਕਿਸਤਾਨ ਦੇ ਪਹਿਲੇ ਸਿੱਖ ਡਾਕਟਰ ਹਨ ਅਤੇ ਉਨ੍ਹਾਂ ਦੀਆਂ ਸੇਵਾਵਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਤਮਗਾ-ਏ-ਇਮਤਿਆਜ਼ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰਾ ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ ਉਂਕਾਰ ਸਿੰਘ ਵੱਲੋਂ ਵਿੱਦਿਅਕ ਖੇਤਰ ਵਿੱਚ ਹਾਸਲ ਕੀਤੀ ਇਹ ਮਾਣਮੱਤੀ ਪ੍ਰਾਪਤੀ ਸਮੁੱਚੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਂਕਾਰ ਸਿੰਘ ਆਪਣੀ ਮੇਹਨਤ ਤੇ ਲਿਆਕਤ ਨਾਲ ਸਿੱਖ ਕੌਮ ਦਾ ਨਾਮ ਰੌਸ਼ਨ ਕਰੇਗਾ।

Have something to say? Post your comment

 
 
 
 

ਪੰਜਾਬ

ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਕੀਤੀ ਮੰਗ

ਮੁੱਖ ਮੰਤਰੀ ਦੱਸਣ ਕਿ ਸਟੇਜਾਂ ਤੋਂ ਕਿਸਾਨਾਂ ਨੂੰ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਿਥੇ ਗਏ: ਸੁਖਬੀਰ ਸਿੰਘ ਬਾਦਲ

ਮਾਨ ਸਰਕਾਰ ਵੱਲੋਂ ਖੇਡਾਂ ਲਈ ਤਿਆਰ ਕੀਤਾ ਜਾ ਚੁੱਕਾ ਹੈ ਸਾਜਗਾਰ ਮਾਹੌਲ : ਸਰਬਜੀਤ ਸਿੰਘ ਸਮਾਣਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵੇਗਾ ਆਰੰਭ

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਮਾਵਾਂ -ਧੀਆਂ ਸਤਿਕਾਰ ਯੋਜਨਾ ਦੇ ਤਹਿਤ 72 ਲੱਖ ਮਹਿਲਾਵਾਂ ਦੇ ਖਾਤੇ ਵਿੱਚ ਪਹੁੰਚ ਚੁੱਕੇ ਹਨ ਪੈਸੇ - ਕੁਲਵੰਤ ਸਿੰਘ