BREAKING NEWS
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾ

ਪੰਜਾਬ

ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦਾ ਵਫ਼ਦ ਡੀਜੀਪੀ ਨੂੰ ਪੱਤਰ, ਸੁਰੱਖਿਆ ਤੇ ਟ੍ਰੈਫਿਕ ਦੇ ਪੁਖਤਾ ਪ੍ਰਬੰਧਾਂ ਦੀ ਕੀਤੀ ਮੰਗ

ਕੌਮੀ ਮਾਰਗ ਬਿਊਰੋ | September 14, 2026 07:54 PM


ਚੰਡੀਗੜ੍ਹ-ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੋਕ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 18 ਤੋਂ 30 ਸਤੰਬਰ ਤੱਕ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਯਾਤਰਾਵਾਂ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਅਤੇ ਯਾਤਰਾਵਾਂ ਦੇ ਪੂਰੇ ਰੂਟ ਦੌਰਾਨ ਲੋੜੀਂਦੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਯਾਤਰਾਵਾਂ ਵਿੱਚ ਕੇਂਦਰੀ ਮੰਤਰੀਆਂ, ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਪੰਜਾਬ ਭਾਜਪਾ ਦੇ ਹੋਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਮ ਲੋਕ ਸ਼ਾਮਲ ਹੋਣਗੇ। ਇਸ ਲਈ ਯਾਤਰਾ ਦੇ ਸ਼ੁਰੂਆਤੀ ਅਤੇ ਸਮਾਪਤੀ ਸਥਾਨਾਂ ਸਮੇਤ ਪੂਰੇ ਰੂਟ ’ਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ।

ਉਨ੍ਹਾਂ ਦੱਸਿਆ ਕਿ ਚਾਰੇ ਯਾਤਰਾਵਾਂ ਸੁਜਾਨਪੁਰ (ਪਠਾਨਕੋਟ), ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਤਲਵੰਡੀ ਸਾਬੋ ਤੋਂ ਰਵਾਨਾ ਹੋਣਗੀਆਂ।‌ ਢਿੱਲੋਂ ਨੇ ਕਿਹਾ ਕਿ 18 ਸਤੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਸੁਜਾਨਪੁਰ, ਪਠਾਨਕੋਟ ਸਥਿਤ ਏਕਤਾ ਸਥਲ ਤੋਂ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ, ਸ੍ਰੀ ਅਰਜੁਨ ਰਾਮ ਮੇਘਵਾਲ, ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਅਤੇ ਹੋਰ ਸੀਨੀਅਰ ਆਗੂ ਵੱਖ-ਵੱਖ ਪੜਾਵਾਂ ’ਤੇ ਯਾਤਰਾਵਾਂ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ 30 ਸਤੰਬਰ ਨੂੰ ਜਲੰਧਰ ਵਿਖੇ ਯਾਤਰਾਵਾਂ ਦੀ ਸਮਾਪਤੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਯਾਤਰਾਵਾਂ ਦੌਰਾਨ ਕਿਸੇ ਵੀ ਗੈਰ-ਸਮਾਜਿਕ ਜਾਂ ਸ਼ਰਾਰਤੀ ਤੱਤ ਨੂੰ ਵਿਘਨ ਪੈਦਾ ਕਰਨ ਦਾ ਮੌਕਾ ਨਾ ਮਿਲੇ। ਇਸ ਦੇ ਨਾਲ ਹੀ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੁਲਿਸ ਅਧਿਕਾਰੀਆਂ, ਐੱਸਐੱਸਪੀਜ਼, ਡੀਐੱਸਪੀਜ਼ ਅਤੇ ਐੱਸਐੱਚਓਜ਼ ਨਾਲ ਤਾਲਮੇਲ ਕਰਕੇ ਟ੍ਰੈਫਿਕ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ, ਤਾਂ ਜੋ ਆਮ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਲੋਕ ਲਹਿਰ ਖੜ੍ਹੀ ਕਰਨ ਦਾ ਯਤਨ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅੱਜ ਦੀ ਸਭ ਤੋਂ ਵੱਡੀ ਸਮੱਸਿਆ ਹੀ ਨਸ਼ਾ ਬਣਿਆ ਹੋਇਆ ਹੈ। ਇਸ ਕੋਹੜ ਨੂੰ ਪੰਜਾਬ 'ਚੋਂ ਖਤਮ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਨਸ਼ੇ ਤੋਂ ਹੀ ਅੱਗੇ ਕ੍ਰਾਈਮ, ਗੈਂਗਸਟਰਵਾਦ, ਫਿਰੌਤੀਆਂ ਦੇ ਮਾਮਲੇ ਵਧ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਨਸ਼ਾ ਵਧਣ ਦੀ ਥਾਂ ਅੱਜ ਘਰ ਘਰ ਡਲਿਵਰ ਹੋ ਰਿਹਾ ਹੈ। ਸਰਕਾਰ ਆਪਣੀ ਨਾਕਾਮੀ ਲੁਕਾਉਣ ਲਈ ਨਸ਼ੇ ਵਿਰੁੱਧ ਉਠਣ ਵਾਲੀ ਆਵਾਜ਼ ਨੂੰ ਵੀ ਬੰਦ ਕਰਨ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਯਾਤਰਾ ਰਾਹੀਂ ਲੋਕਾਂ ਨੂੰ ਨਾਲ ਲੈਕੇ ਘਰ ਘਰ ਨਸ਼ੇ ਦੇ ਖ਼ਾਤਮੇ ਦਾ ਸੱਦਾ ਦੇਵੇਗੀ। ਨਸ਼ੇ ਨੂੰ ਖਤਮ ਕਰਨ ਲਈ ਇੱਕ ਜਨ ਅੰਦੋਲਨ ਦਾ ਰੂਪ ਦੇ ਕੇ ਲੋਕਾਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ।

Have something to say? Post your comment

 
 
 
 

ਪੰਜਾਬ

ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚ ਦੂਜਾ ਸਥਾਨ ਹਾਸਲ ਕਰਨ ਵਾਲੇ ਉਂਕਾਰ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ ਸਨਮਾਨ

ਮੁੱਖ ਮੰਤਰੀ ਦੱਸਣ ਕਿ ਸਟੇਜਾਂ ਤੋਂ ਕਿਸਾਨਾਂ ਨੂੰ ਦਿਨ ਵੇਲੇ 10-10 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਿਥੇ ਗਏ: ਸੁਖਬੀਰ ਸਿੰਘ ਬਾਦਲ

ਮਾਨ ਸਰਕਾਰ ਵੱਲੋਂ ਖੇਡਾਂ ਲਈ ਤਿਆਰ ਕੀਤਾ ਜਾ ਚੁੱਕਾ ਹੈ ਸਾਜਗਾਰ ਮਾਹੌਲ : ਸਰਬਜੀਤ ਸਿੰਘ ਸਮਾਣਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾ

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ 17 ਸਤੰਬਰ ਨੂੰ ਹੋਵੇਗਾ ਆਰੰਭ

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਮਾਵਾਂ -ਧੀਆਂ ਸਤਿਕਾਰ ਯੋਜਨਾ ਦੇ ਤਹਿਤ 72 ਲੱਖ ਮਹਿਲਾਵਾਂ ਦੇ ਖਾਤੇ ਵਿੱਚ ਪਹੁੰਚ ਚੁੱਕੇ ਹਨ ਪੈਸੇ - ਕੁਲਵੰਤ ਸਿੰਘ