BREAKING NEWS
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ

ਪੰਜਾਬ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਹੇਲਾ ਪਰਿਵਾਰ ਵੱਲੋ ਸ਼ੁਕਰਾਨਾ ਕੀਰਤਨ ਸਮਾਗਮ ਆਯੋਜਿਤ

ਕੌਮੀ ਮਾਰਗ ਬਿਊਰੋ | September 15, 2026 07:01 PM

ਲੁਧਿਆਣਾ- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਲੁਧਿਆਣਾ ਵਿਖੇ ਅੱਜ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਹੇਲਾ ਪਰਿਵਾਰ ਦੇ ਵੱਲੋ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਦੇ ਨਿੱਘੇ ਸਹਿਯੋਗ ਤੇ ਅਸੀਸਾਂ ਸਦਕਾ ਸ਼ੁਕਰਾਨਾ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਸਮੇਤ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੀ ਵਾਇਸ ਪ੍ਰਧਾਨ ਬੀਬੀ ਰਵਿੰਦਰ ਕੌਰ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਡਾ਼ ਗੁਰਪ੍ਰੀਤ ਸਿੰਘ ਬਜਾਜ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ।ਉਨ੍ਹਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਸੁਹੇਲਾ ਪਰਿਵਾਰ ਵੱਲੋ ਕੀਤੇ ਗਏ ਹਨ।ਉਹ ਇੱਕ ਸ਼ਲਾਘਾਯੋਗ ਕਾਰਜ ਹੈ।
ਇਸ ਦੌਰਾਨ ਉਨ੍ਹਾਂ ਨੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਦੇ ਨਾਲ ਸਾਝੇ ਤੌਰ ਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ।ਸਮਾਗਮ ਅੰਦਰ ਜੋਆਇਸ ਕੌਰ, ਸ਼ਿਵਾਨੀ ਸ਼ਾਹਪੁਰੀ, ਜਸਲੀਨ ਨਨਕਾਣਾ, ਮਨਪ੍ਰੀਤ, ਤਨਸੀਨ ਸਮੇਯ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰ ਵਿਸੇਸ਼ ਤੌਰ ਤੇ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਅਮਰੀਕਾ ਵੱਸਦੇ ਲੇਖਕ ਸ. ਧਰਮ ਸਿੰਘ ਗੋਰਾਇਆ ਦੀ ਪੁਸਤਕ “ਰਾਵੀ ਮੇਰੇ ਆਰ ਪਾਰ”ਪ੍ਰੋ.ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋ ਲੋਕ ਅਰਪਣ

ਬਾਬਾ ਬੰਦਾ ਸਿੰਘ ਬਹਾਦਰ ਟਰਸਟ ਲੁਧਿਆਣਾ ਵੱਲੋਂ ਸਾਹਿੱਤ ਸ਼੍ਰੋਮਣੀ ਗੁਲਜ਼ਾਰ ਸਿੰਘ ਸੰਧੂ ਦਾ ਸਨਮਾਨ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ 'ਚ - : ਕੁਲਵੰਤ ਸਿੰਘ

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਹੈ ਭਾਰੀ ਉਤਸਾਹ : ਕੁਲਵੰਤ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆ

ਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ- ਸੌਂਦ