BREAKING NEWS
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ

ਨੈਸ਼ਨਲ

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 15, 2026 07:03 PM

ਨਵੀਂ ਦਿੱਲੀ - ਗੰਗਾ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਦੇ ਵਧ ਰਹੇ ਪਾਣੀ ਕਾਰਨ ਪਟਨਾ ਦੇ ਕਈ ਇਲਾਕੇ ਹੜ੍ਹ ਦੀ ਲਪੇਟ ਵਿੱਚ ਹਨ। ਹਜ਼ਾਰਾਂ ਪਰਿਵਾਰਾਂ ਨੂੰ ਇਸ ਕੁਦਰਤੀ ਆਫ਼ਤ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾਣ ਲਈ ਮਜਬੂਰ ਹਨ, ਜਦਕਿ ਬਹੁਤ ਸਾਰੇ ਪਰਿਵਾਰ ਸੜਕਾਂ ਦੇ ਕਿਨਾਰੇ ਤਿਰਪਾਲਾਂ ਹੇਠ ਬੇਹੱਦ ਔਖੇ ਹਾਲਾਤਾਂ ਵਿੱਚ ਦਿਨ ਕੱਟ ਰਹੇ ਹਨ। ਅਜਿਹੀ ਮੁਸ਼ਕਲ ਘੜੀ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਂਦਿਆਂ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਲੰਗਰ ਤਿਆਰ ਕਰਵਾ ਕੇ ਗੰਗਾ ਕੰਢੇ ਵੱਸਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚਾਇਆ ਗਿਆ ਅਤੇ ਲੋੜਵੰਦ ਪਰਿਵਾਰਾਂ ਵਿੱਚ ਵੰਡਿਆ ਗਿਆ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਹੋਰ ਮੈਂਬਰਾਂ ਨੇ ਵਿਚਾਰ-ਵਟਾਂਦਰੇ ਤੋਂ ਬਾਅਦ ਲੋੜ ਅਨੁਸਾਰ ਲੰਗਰ ਸੇਵਾ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਸੇਵਾ ਦੀ ਜ਼ਿੰਮੇਵਾਰੀ ਲੰਗਰ ਇੰਚਾਰਜ ਤੇਜਿੰਦਰ ਸਿੰਘ ਬੰਟੀ ਨੂੰ ਸੌਂਪੀ ਗਈ ਹੈ, ਜੋ ਟੀਮ ਤਿਆਰ ਕਰਕੇ ਲੋੜ ਅਨੁਸਾਰ ਲੰਗਰ ਤਿਆਰ ਕਰਵਾਉਣ ਅਤੇ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚਾਉਣਗੇ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਲੋੜ ਰਹੇਗੀ, ਗੁਰੂ ਘਰ ਵੱਲੋਂ ਹੜ੍ਹ ਪੀੜਤਾਂ ਲਈ ਲੰਗਰ ਅਤੇ ਸੇਵਾ ਦਾ ਇਹ ਸਿਲਸਿਲਾ ਜਾਰੀ ਰਹੇਗਾ।

Have something to say? Post your comment

 
 
 
 

ਨੈਸ਼ਨਲ

ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖਤਮ ਕਰੇ ਭਾਜਪਾ - ਕੇਜਰੀਵਾਲ

ਸਿੱਖੀ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼

ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ

ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ: ਭਾਈ ਰਤਿੰਦਰ ਸਿੰਘ ਇੰਦੌਰ

2029 ਤੋਂ ਪਹਿਲਾਂ 21 ਐਨਡੀਏ ਸ਼ਾਸਿਤ ਰਾਜਾਂ ਵਿੱਚ ਯੂਸੀਸੀ ਲਾਗੂ ਕੀਤਾ ਜਾਵੇਗਾ: ਅਮਿਤ ਸ਼ਾਹ

ਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ

ਸ਼੍ਰੀ ਦਸਮ ਗ੍ਰੰਥ ਸਾਹਿਬ ਦੀ ਵਿਆਖਿਆ ਦਾ ਮੁਕਾਬਲਾ: ਵਿਦਵਾਨਾਂ ਵੱਲੋਂ ਗਿਆਨੀ ਸ਼ੇਰ ਸਿੰਘ ਨੂੰ ਗੁਰਮਤਿ ਸੰਵਾਦ ਦੀ ਖੁੱਲ੍ਹੀ ਚੁਣੌਤੀ

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ- ਸਟਾਫ ਦੇ ਡੀ.ਏ. ਵਿੱਚ 15 ਫੀਸਦੀ ਵਾਧਾ