BREAKING NEWS
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ

ਪੰਜਾਬ

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਹੈ ਭਾਰੀ ਉਤਸਾਹ : ਕੁਲਵੰਤ ਸਿੰਘ

ਕੌਮੀ ਮਾਰਗ ਬਿਊਰੋ | September 15, 2026 07:05 PM

ਮੋਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਸ਼ਰਧਾਲੂਆਂ ਦੀਆਂ 2 ਬੱਸਾਂ ਰਵਾਨਾ ਨੂੰ ਹਰੀ ਝੰਡੀ ਦੇ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰਵਾਨਾ ਕੀਤਾ ਗਿਆ, ਸ਼ਰਧਾਲੂਆਂ ਦਾ ਇਹ ਜੱਥਾ ਖਾਟੂ ਸ਼ਾਮ, ਬਾਲਾਸਰ, ਹਰਿਦੁਆਰ ਅਤੇ ਵਰਿੰਦਾਵਨ ਦੇ ਦਰਸ਼ਨ ਕਰਕੇ ਵਾਪਸ ਮੁਹਾਲੀ ਪਰਤੇਗਾ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ ਅੱਜ ਸੈਕਟਰ -68 ਅਤੇ ਬਲੌਂਗੀ 'ਦਾਊ ਪਿੰਡ ਦੀਆਂ ਸੰਗਤਾਂ ਸਾਬਕਾ ਸਰਪੰਚ- ਮੱਖਣ ਸਿੰਘ ਬਲੌਂਗੀ ਅਤੇ ਸਰਬਜੀਤ ਕੌਰ ਬਲਾਕ ਪ੍ਰਧਾਨ ਵੂਮੈਨ ਵਿੰਗ - ਆਮ ਆਦਮੀ ਪਾਰਟੀ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਸੰਗਤਾਂ ਆਪਣੇ ਆਸਥਾ ਦੇ ਪ੍ਰਤੀਕ ਧਾਰਮਿਕ ਸਥਾਨਾਂ ਤੇ ਜਾ ਰਹੀਆਂ ਹਨ, ਉਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਤੀਰਤ ਯਾਤਰਾ ਯੋਜਨਾ- ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ , ਵਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨ ਲਈ ਜਾਂਦੇ ਸਨ, ਪ੍ਰੰਤੂ ਹੁਣ ਮੁੱਖ ਮੰਤਰੀ ਪੰਜਾਬ ਹੋਰਾਂ ਦੀਆਂ ਹਦਾਇਤਾਂ ਤੇ ਮੁੱਖ ਮੰਤਰੀ ਯੋਜਨਾ ਦੇ ਤਹਿਤ ਤਹਿਤ ਹੀ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਇਲਾਵਾ ਖਾਟੂ ਸ਼ਾਮ, ਵਰਿੰਦਾਵਨ, ਹਰਿਦੁਆਰ, ਬਾਲਾਸਰ ਆਦਿ ਧਾਰਮਿਕ ਸਥਾਨਾਂ ਦੇ ਯਾਤਰਾ ਲਈ ਵੀ ਬੱਸਾਂ ਭੇਜਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਲਗਾਤਾਰ ਧਾਰਮਿਕ ਸਥਾਨਾਂ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਤਰਫੋਂ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ, ਅਤੇ ਸਰਕਾਰ ਵੱਲੋਂ ਵੀ ਇਹਨਾਂ ਸ਼ਰਧਾਲੂਆਂ ਦੀ ਇਸ ਯਾਤਰਾ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਦੇ ਲਈ ਢੁਕਵੇ ਉਪਰਾਲੇ ਕੀਤੇ ਜਾ ਰਹੇ ਹਨ, ਸ਼ਰਧਾਲੂਆਂ ਨੂੰ ਇਸ ਯਾਤਰਾ ਤੇ ਜਾਣ ਵੇਲੇ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ , ਇਸ ਗੱਲ ਦੇ ਲਈ ਖਾਸ ਖਿਆਲ ਧਿਆਨ ਰੱਖਿਆ ਜਾਂਦਾ ਹੈ ਅਤੇ ਤੀਰਥ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਸ਼ਰਧਾਲੂਆਂ ਦੇ ਕੋਲ ਹਰ ਵੇਲੇ ਗਾਈਡ, ਜੋ ਉਹਨਾਂ ਨੂੰ ਹਰ ਇੱਕ ਧਾਰਮਿਕ ਸਥਾਨ ਦੀ ਮਹੱਤਤਾ ਬਾਰੇ ਜਾਣਕਾਰੀ ਮੁਹਈਆ ਕਰਵਾਉਂਦਾ ਹੈ ਅਤੇ ਮੈਡੀਕਲ ਸਹੂਲਤ ਦੇ ਲਈ ਡਾਕਟਰ ਵੀ ਹਰ ਵੇਲੇ ਸੀਨੀਅਰ ਸਿਟੀਜਨ ਦੇ ਕੋਲ ਉਪਲਬਧ ਰਹਿੰਦਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸੀਨੀਅਰ ਸਿਟੀਜਨ ਨੂੰ ਯਾਤਰਾ ਦੇ ਦੌਰਾਨ ਖਾਣ -ਪੀਣ ਅਤੇ ਰਹਿਣ -ਸਹਿਣ ਦੀ ਵੀ ਪੰਜਾਬ ਸਰਕਾਰ ਵੱਲੋਂ ਢੁਕਵੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਸਟੇਟ ਅਵਾਰਡੀ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੁਆਰਡੀਨੇਟਰ - ਫੂਲਰਾਜ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਬਸ ਸ਼ਾਮ ਵੇਲੇ ਰਵਾਨਾ ਹੁੰਦੀ ਹੈ , , ਉਹਨਾਂ ਕਿਹਾ ਕਿ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਦਾ ਧੰਨਵਾਦ ਕੀਤਾ ਜਾਂਦਾ ਹੈ, ਜਿਨਾਂ ਦੀਆਂ ਕੋਸ਼ਿਸ਼ਾਂ ਦੇ ਚੱਲਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸੀਨੀਅਰ ਸਿਟੀਜਨ ਦੇ ਵੱਡੇ ਕਾਫਲੇ ਇਸ ਯਾਤਰਾ ਦੇ ਲਈ ਰਵਾਨਾ ਹੋ ਰਹੇ ਹਨ , ਇਸ ਮੌਕੇ ਤੇ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ ਤੋਂ ਇਲਾਵਾ ਮੋਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ -ਰਜਿੰਦਰ ਪ੍ਰਸਾਦ ਸ਼ਰਮਾ, ਕੌਂਸਲਰ - ਗੁਰਜੀਤ ਸਿੰਘ, ਰਮਨਪ੍ਰੀਤ ਕੌਰ ਕੁੰਬੜਾ- ਕੌਂਸਲਰ ਪਤਨੀ ਹਰਮੇਸ਼ ਸਿੰਘ- ਕੁੰਬੜਾ , ਮੁੱਖਣ ਸਿੰਘ ਸਾਬਕਾ ਸਰਪੰਚ ਬਲੌਂਗੀ, , ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਹੈਪੀ, ਰਜਿੰਦਰ ਸਿੰਘ, ਨਿਰਮਲ ਸਿੰਘ ਵੀ ਹਾਜ਼ਰ ਸਨ,

Have something to say? Post your comment

 
 
 
 

ਪੰਜਾਬ

ਅਮਰੀਕਾ ਵੱਸਦੇ ਲੇਖਕ ਸ. ਧਰਮ ਸਿੰਘ ਗੋਰਾਇਆ ਦੀ ਪੁਸਤਕ “ਰਾਵੀ ਮੇਰੇ ਆਰ ਪਾਰ”ਪ੍ਰੋ.ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋ ਲੋਕ ਅਰਪਣ

ਬਾਬਾ ਬੰਦਾ ਸਿੰਘ ਬਹਾਦਰ ਟਰਸਟ ਲੁਧਿਆਣਾ ਵੱਲੋਂ ਸਾਹਿੱਤ ਸ਼੍ਰੋਮਣੀ ਗੁਲਜ਼ਾਰ ਸਿੰਘ ਸੰਧੂ ਦਾ ਸਨਮਾਨ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ 'ਚ - : ਕੁਲਵੰਤ ਸਿੰਘ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਹੇਲਾ ਪਰਿਵਾਰ ਵੱਲੋ ਸ਼ੁਕਰਾਨਾ ਕੀਰਤਨ ਸਮਾਗਮ ਆਯੋਜਿਤ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆ

ਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ- ਸੌਂਦ