BREAKING NEWS
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ

ਪੰਜਾਬ

ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ 'ਚ - : ਕੁਲਵੰਤ ਸਿੰਘ

ਕੌਮੀ ਮਾਰਗ ਬਿਊਰੋ | September 15, 2026 07:07 PM

ਮੋਹਾਲੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਦੇ ਲਈ ਅਤੇ ਖਿਡਾਰੀਆਂ ਦੇ ਲਈ ਲੋੜੀਂਦੇ ਖੇਡ ਸਟੇਡੀਅਮ ਦੀ ਉਸਾਰੀ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ, ਜਿਸ ਦੇ ਤਹਿਤ ਪੰਜਾਬ ਵਿੱਚ 31 ਸੋ- ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਇਹਨਾਂ ਵਿੱਚੋਂ 32 ਖੇਡ ਸਟੇਡੀਅਮ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਨਿਰਮਾਣ ਅਧੀਨ ਹਨ, ਜਿਨਾਂ ਵਿੱਚੋਂ ਕਈ ਤਿਆਰ ਹੋ ਚੁੱਕੇ ਖੇਡ ਸਟੇਡੀਅਮ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ,

ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਵਾਰਡ ਨੰਬਰ -6 ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਵਾਰਡ ਨੰਬਰ-6 ਵਿਖੇ ਲੋਕਾਂ ਦੀ ਮੰਗ ਉੱਤੇ -ਡਾਕਟਰ ਸਨੀ ਅਹਲੂਵਾਲੀਆ- ਕੌਂਸਲਰ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਚਲਦਿਆਂ ਮੋਹਾਲੀ ਕਾਰਪੋਰੇਸ਼ਨ ਵੱਲੋਂ 13 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ - ਬੈਡਮਿੰਟਨ ਕੋਰਟ- ਦਾ ਰਸਮੀ ਉਦਘਾਟਨ ਕਰਨ ਦੇ ਲਈ ਪਹੁੰਚੇ ਸਨ, ਵਿਧਾਇਕ ਕੁਲਵੰਤ ਸਿੰਘ ਨੇ ਡਾਕਟਰ ਸਨੀ ਆਲੂਵਾਲੀਆ ਬਾਰੇ ਬੋਲਦਿਆਂ ਕਿਹਾ ਕਿ ਇਹ ਕੌਂਸਲਰ ਦੇ ਨਾਲ- ਨਾਲ ਪੰਜਾਬ ਵਾਟਰ ਸਪਲਾਈ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਰਨਲ ਸਕੱਤਰ ਦੇ ਅਹੁਦੇ ਤੇ ਵੀ ਕਾਰਜਸ਼ੀਲ ਹਨ ਤੇ ਇਹ ਬੜੇ ਹੀ ਜੁਝਾਰੂ , ਹਰ ਵੇਲੇ ਲੋਕਾਂ ਦੇ ਵਿੱਚ ਰਹਿਣ ਵਾਲੇ ਨੇਤਾ ਹਨ , ਅੱਜ ਦਾ ਇਹ ਇਕੱਠ ਡਾਕਟਰ ਸਨੀ ਆਹਲੂਵਾਲੀਆ ਦੇ ਵੱਲੋਂ ਲੋਕਾਂ ਨਾਲ ਪਾਈ ਗਈ ਸਾਂਝ ਦਾ ਸਪਸ਼ਟ ਪ੍ਰਗਟਾਵਾ ਹੈ ਕਿ ਇਨੀ ਵੱਡੀ ਗਿਣਤੀ ਦੇ ਵਿੱਚ ਲੋਕੀ ਇਸ ਸਮਾਗਮ ਵਿੱਚ ਪਹੁੰਚੇ ਹਨ , ਮੈਂ ਇਸ ਸਮਾਗਮ ਵਿੱਚ ਪਹੁੰਚੇ ਲੋਕਾਂ ਦਾ ਜਿੱਥੇ ਧੰਨਵਾਦ ਕਰਦਾ ਹਾਂ, ਉੱਥੇ ਨਾਲ ਹੀ ਨਾਲ ਧੰਨਵਾਦ ਡਾਕਟਰ ਸਨੀ ਆਲੂਵਾਲੀਆ ਹੋਰਾਂ ਦਾ , ਜਿਨਾਂ ਨੇ ਆਪ ਵਰਗੀਆਂ ਰੂਹਾਂ ਦੇ ਮੈਨੂੰ ਦਰਸ਼ਨ ਕਰਵਾਏ, ਤੇ ਮੈਂ ਤੁਹਾਡੇ ਸਨਮੁਖ ਹੋ ਸਕਿਆ ਹਾਂ, ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਇਹਨਾਂ ਖੇਡ ਸਟੇਡੀਅਮ ਦੀ ਉਸਾਰੀ ਦੇ ਜਰੀਏ ਨੌਜਵਾਨ ਵਰਗ ਨੂੰ ਗਲਤ ਸੰਗਤ ਤੋਂ ਬਚਾ ਕੇ ਸਹੀ ਦਿਸ਼ਾ ਵੱਲ ਤੋਰਨਾ ਹੈ , ਜਿਸ ਨਾਲ ਨੌਜਵਾਨ ਵਰਗ ਜਿੱਥੇ ਆਪਣੇ ਆਪ ਨੂੰ ਤੰਦਰੁਸਤ ਰੱਖ ਸਕੇਗਾ, ਉਥੇ ਉਹ ਖੇਡਾਂ ਵਿੱਚ ਵੀ ਮੱਲਾਂ ਮਾਰੇਗਾ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੰਜਾਬ ਭਰ ਦੇ ਵਿੱਚ ਮੁੱਖ ਮੰਤਰੀ ਯੋਗ ਸ਼ਾਲਾ ਦੇ ਤਹਿਤ ਯੋਗਾ ਕਲਾਸਾਂ ਚੱਲ ਰਹੀਆਂ ਹਨ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖੇਡ ਜਗਤ ਦੇ ਵਿੱਚ ਲਗਾਤਾਰ ਪਾਏ ਜਾ ਰਹੇ ਆਪਣੇ ਯੋਗਦਾਨ ਦੇ ਚੱਲਦਿਆਂ ਹੀ ਘਰ ਬੈਠੇ ਖਿਡਾਰੀ ਖੇਡ ਮੈਦਾਨ ਵੱਲ ਫਿਰ ਤੋਂ ਚੱਲ ਪਏ ਹਨ ਅਤੇ ਜਿਸ ਨਾਲ ਇੱਕ ਬਿਹਤਰ ਸਮਾਜ ਦੀ ਉਮੀਦ ਕੀਤੀ ਜਾ ਸਕਦੀ ਹੈ,
ਇਸ ਤੋਂ ਇਲਾਵਾ ਖੇਡ ਪ੍ਰਬੰਧਕਾਂ ਵੱਲੋਂ ਵੀ ਵੱਡੇ ਪੱਧਰ ਤੇ ਪੰਜਾਬ ਭਰ ਵਿੱਚ ਖੇਡ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਪਾਰਟੀ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ -ਗੁਰਪ੍ਰੀਤ ਸਿੰਘ ਜੀ.ਪੀ, ਕੌਂਸਲਰ ਡਾਕਟਰ ਸਨੀ ਅਹਲੂਵਾਲੀਆ , ਰਾਜਿੰਦਰ ਪ੍ਰਸਾਦ ਸ਼ਰਮਾ -ਸੀਨੀਅਰ ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ, ਡਿਪਟੀ ਮੇਅਰ ਮੋਹਾਲੀ ਕਾਰਪੋਰੇਸ਼ਨ -ਹਰਪਾਲ ਸਿੰਘ ਚੰਨਾ, ਪ੍ਰਸਿੱਧ ਸਮਾਜ ਸੇਵੀ -ਗੁਰਦੀਪ ਸਿੰਘ ਰਾਜਾ ਆਹਲੂਵਾਲੀਆ, ਜਸਵੀਰ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਫੇਸ ਤਿੰਨ ਏ, ਕੁਲਵੰਤ ਸਿੰਘ, ਸਵਰਨ ਚੌਧਰੀ , ਡਾਕਟਰ ਚੰਡੋਕ, ਜਨਕ ਰਾਜ, ਨਛੱਤਰ ਸਿੰਘ ਭੰਗੂ, ਤੇਜਿੰਦਰ ਕੌਰ , ਵਿਸ਼ਵਾ ਮਿੱਤਰ ਵਧਵਾ, ਕੁਲਵਿੰਦਰਜੀਤ ਕੌਰ- ਵਾਰਡ ਇੰਚਾਰਜ ਨੰਬਰ -7, ਹਰਿੰਦਰ ਸਿੰਘ, ਕੁਲਬੀਰ ਸਿੰਘ , ਨਿਰਵੈਰ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ ਵੀ ਹਾਜ਼ਰ ਸਨ

Have something to say? Post your comment

 
 
 
 

ਪੰਜਾਬ

ਅਮਰੀਕਾ ਵੱਸਦੇ ਲੇਖਕ ਸ. ਧਰਮ ਸਿੰਘ ਗੋਰਾਇਆ ਦੀ ਪੁਸਤਕ “ਰਾਵੀ ਮੇਰੇ ਆਰ ਪਾਰ”ਪ੍ਰੋ.ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋ ਲੋਕ ਅਰਪਣ

ਬਾਬਾ ਬੰਦਾ ਸਿੰਘ ਬਹਾਦਰ ਟਰਸਟ ਲੁਧਿਆਣਾ ਵੱਲੋਂ ਸਾਹਿੱਤ ਸ਼੍ਰੋਮਣੀ ਗੁਲਜ਼ਾਰ ਸਿੰਘ ਸੰਧੂ ਦਾ ਸਨਮਾਨ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਹੈ ਭਾਰੀ ਉਤਸਾਹ : ਕੁਲਵੰਤ ਸਿੰਘ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਹੇਲਾ ਪਰਿਵਾਰ ਵੱਲੋ ਸ਼ੁਕਰਾਨਾ ਕੀਰਤਨ ਸਮਾਗਮ ਆਯੋਜਿਤ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆ

ਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ- ਸੌਂਦ