BREAKING NEWS
ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ ਚੋਰਾਂ ਲਈ ਇੱਕ ਚੇਤਾਵਨੀ: ਹਰਪਾਲ ਸਿੰਘ ਚੀਮਾਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ

ਪੰਜਾਬ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਕੌਮੀ ਮਾਰਗ ਬਿਊਰੋ | September 15, 2026 09:02 PM

ਚੰਡੀਗੜ੍ਹ-ਪੰਜਾਬ ਦੇ ਨਵ-ਨਿਯੁਕਤ ਏ.ਆਈ.ਸੀ.ਸੀ. ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਦਲਿਤ ਗੁਲਜ਼ਾਰ ਸਿੰਘ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਵਿੱਤ ਮੰਤਰੀ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਉਨ੍ਹਾਂ ਦੇ ਘਰ ਵੱਲ ਮਾਰਚ ਕੀਤਾ।
ਹਾਲਾਂਕਿ, ਭਾਰੀ ਪੁਲਿਸ ਫੋਰਸ ਨੇ ਪ੍ਰਦਰਸ਼ਨਕਾਰੀਆਂ ਨੂੰ ਚੀਮਾ ਦੇ ਘਰ ਪਹੁੰਚਣ ਤੋਂ ਰੋਕ ਦਿੱਤਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਵੀ ਕੀਤੀ।
ਪਾਣੀ ਦੀਆਂ ਤੇਜ਼ ਬੁਛਾੜਾਂ ਕਾਰਨ ਸੀਨੀਅਰ ਆਗੂ ਕੁਲਜੀਤ ਨਾਗਰਾ ਸਮੇਤ ਕਈ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸਚਿਨ ਪਾਇਲਟ ਨੇ ਕਿਹਾ ਕਿ ਕਾਂਗਰਸ ਦੀ ਵਿੱਤ ਮੰਤਰੀ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਪਰ ਅਸੀ ਸਵਾਲ ਕਰਦੇ ਹਾਂ ਕਿ ਜਦੋਂ ਕਿਸੇ ਵਿਅਕਤੀ ਨੇ ਮਰਨ ਤੋਂ ਪਹਿਲਾਂ ਦਿੱਤੇ ਬਿਆਨ ਵਿੱਚ ਮੰਤਰੀ ਦਾ ਨਾਮ ਲਿਆ ਹੈ, ਤਾਂ ਕੀ ਕਾਨੂੰਨ ਐਫ.ਆਈ.ਆਰ. ਦਰਜ ਕਰਕੇ ਵਿਸਥਾਰਪੂਰਵਕ ਜਾਂਚ ਦੀ ਮੰਗ ਨਹੀਂ ਕਰਦਾ?

ਪਾਇਲਟ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਆਮ ਆਦਮੀ ਪਾਰਟੀ ਦੇ ਦਾਅਵਿਆਂ ਦੇ ਉਲਟ ਪੰਜਾਬ ਦੇ ਅਸਲ ਹਾਲਾਤਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਬਣ ਚੁੱਕੇ ਹਨ ਕਿ ਇੱਕ ਗ਼ਰੀਬ ਦਲਿਤ ਨੂੰ ਸਿਰਫ਼ ਇਸ ਲਈ ਆਪਣੀ ਜਾਨ ਦੇਣੀ ਪਈ ਕਿਉਂਕਿ ਉਸ ਨੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਵਿਰੁੱਧ ਆਵਾਜ਼ ਉਠਾਈ ਸੀ, ਜਿਸ ਦਾ ਸ਼ਿਕਾਰ ਉਸ ਦਾ ਪੁੱਤਰ ਹੋ ਚੁੱਕਾ ਸੀ।
ਉਨ੍ਹਾਂ 'ਆਪ' ਨੂੰ ਚੇਤੇ ਕਰਵਾਇਆ ਕਿ ਉਸ ਨੇ ਦਲਿਤ ਉਪ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਦਲਿਤ ਉਪ ਮੁੱਖ ਮੰਤਰੀ ਬਣਾਉਣਾ ਤਾਂ ਦੂਰ ਦੀ ਗੱਲ, 'ਆਪ' ਦੇ ਰਾਜ ਵਿੱਚ ਗੁਲਜ਼ਾਰ ਸਿੰਘ ਵਰਗੇ ਦਲਿਤ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹਨ।
ਅਰਵਿੰਦ ਕੇਜਰੀਵਾਲ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਉਨ੍ਹਾਂ ਦਾਅਵਿਆਂ ਦੀ ਯਾਦ ਦਿਵਾਉਂਦਿਆਂ, ਜਿਨ੍ਹਾਂ ਵਿੱਚ ਉਨ੍ਹਾਂ ਸਰਕਾਰ ਬਣਨ ਦੇ ਤਿੰਨ ਮਹੀਨਿਆਂ ਅੰਦਰ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ, ਪਾਇਲਟ ਨੇ ਕਿਹਾ ਕਿ 'ਆਪ' ਦੇ ਲਗਭਗ ਪੰਜ ਸਾਲਾਂ ਦੇ ਸ਼ਾਸਨ ਤੋਂ ਬਾਅਦ ਹੁਣ 'ਚਿੱਟਾ' ਆਸਾਨੀ ਨਾਲ ਮਿਲ ਰਿਹਾ ਹੈ ਕਿ ਇਸ ਦੀ "ਹੋਮ ਡਿਲੀਵਰੀ" ਹੋ ਰਹੀ ਹੈ।
ਥੋੜ੍ਹੇ ਸਮੇਂ ਦੇ ਸੱਦੇ 'ਤੇ ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਣ ਲਈ ਪਾਰਟੀ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਪਾਇਲਟ ਨੇ ਹਰੇਕ ਵਰਕਰ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਨੁਮਾਇੰਦੇ ਵਜੋਂ ਉਹ ਇਨਸਾਫ਼ ਦਿਵਾਉਣ ਲਈ ਹਰ ਲੜਾਈ ਅਤੇ ਸੰਘਰਸ਼ ਵਿੱਚ ਸਭ ਤੋਂ ਅੱਗੇ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਹਰ ਇੱਕ ਕਾਂਗਰਸੀ ਵਰਕਰ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੇ 'ਆਪ' ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਮਾੜੀ ਸਰਕਾਰ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੂਬੇ ਦੇ ਹੁਣ ਤੱਕ ਦੇ ਸਭ ਤੋਂ ਨਾਕਾਮ ਮੁੱਖ ਮੰਤਰੀ ਸਾਬਤ ਹੋਏ ਹਨ।
ਸਾਰੇ ਕਾਂਗਰਸੀ ਆਗੂਆਂ ਨੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਪਾਇਲਟ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਹਿਲਾ ਅਤੇ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਅਤੇ ਲੀਡਰਸ਼ਿਪ ਦਾ ਫ਼ੈਸਲਾ ਬਾਅਦ ਵਿੱਚ ਹਾਈਕਮਾਂਡ ਵੱਲੋਂ ਕੀਤਾ ਜਾਵੇਗਾ।

ਇਸ ਮੌਕੇ ਹਾਜ਼ਰ ਆਗੂਆਂ ਵਿੱਚ ਪੀ.ਸੀ.ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀ.ਐਲ.ਪੀ. ਲੀਡਰ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਬ੍ਰਹਮ ਮੋਹਿੰਦਰਾ, ਵਿਜੈ ਇੰਦਰ ਸਿੰਗਲਾ, ਰਾਣਾ ਕੇ.ਪੀ. ਸਿੰਘ, ਡਾ. ਅਮਰ ਸਿੰਘ, ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਗੁਰਜੀਤ ਸਿੰਘ ਔਜਲਾ, ਭਾਰਤ ਭੂਸ਼ਣ ਆਸ਼ੂ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ, ਸੰਗਤ ਸਿੰਘ ਗਿਲਜ਼ੀਆਂ, ਕੁਲਜੀਤ ਸਿੰਘ ਨਾਗਰਾ, ਅਮਰਪ੍ਰੀਤ ਲਾਲੀ, ਲਖਵੀਰ ਸਿੰਘ ਲੱਖਾ, ਬਲਬੀਰ ਸਿੰਘ ਸਿੱਧੂ, ਅਮਿਤ ਵਿਜ, ਪਵਨ ਆਦੀਆ, ਸੁਖਵਿੰਦਰ ਸਿੰਘ ਸਰਕਾਰੀਆ, ਇੰਦਰਬੀਰ ਬੁਲਾਰੀਆ, ਗੁਰਕੀਰਤ ਸਿੰਘ, ਬਲਜੀਤ ਕੌਰ ਅਤੇ ਹੋਰ ਸ਼ਾਮਲ ਸਨ।

Have something to say? Post your comment

 
 
 
 

ਪੰਜਾਬ

ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾ

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ

ਅਮਰੀਕਾ ਵੱਸਦੇ ਲੇਖਕ ਸ. ਧਰਮ ਸਿੰਘ ਗੋਰਾਇਆ ਦੀ ਪੁਸਤਕ “ਰਾਵੀ ਮੇਰੇ ਆਰ ਪਾਰ”ਪ੍ਰੋ.ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋ ਲੋਕ ਅਰਪਣ

ਬਾਬਾ ਬੰਦਾ ਸਿੰਘ ਬਹਾਦਰ ਟਰਸਟ ਲੁਧਿਆਣਾ ਵੱਲੋਂ ਸਾਹਿੱਤ ਸ਼੍ਰੋਮਣੀ ਗੁਲਜ਼ਾਰ ਸਿੰਘ ਸੰਧੂ ਦਾ ਸਨਮਾਨ

ਰਵਿੰਦਰ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸਿ਼ਪ ਤੋਂ ਖਾਰਜ

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਰੰਗਿਆ- ਖੇਡਾਂ ਦੇ ਰੰਗ 'ਚ - : ਕੁਲਵੰਤ ਸਿੰਘ

ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਪਾਇਆ ਜਾ ਰਿਹਾ ਹੈ ਭਾਰੀ ਉਤਸਾਹ : ਕੁਲਵੰਤ ਸਿੰਘ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਹੇਲਾ ਪਰਿਵਾਰ ਵੱਲੋ ਸ਼ੁਕਰਾਨਾ ਕੀਰਤਨ ਸਮਾਗਮ ਆਯੋਜਿਤ