BREAKING NEWS
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਨੈਸ਼ਨਲ

ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ’ਚ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਭਾਈ ਦਲਜੀਤ ਸਿੰਘ ਖਾਲਸਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 16, 2026 07:19 PM

ਨਵੀਂ ਦਿੱਲੀ- ਉੱਘੇ ਸੀਨੀਅਰ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ਵਿੱਚ ਪਾਇਆ ਯੋਗਦਾਨ ਅਤੇ ਪੰਥ ਦੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਮਨੁੱਖੀ ਅਧਿਕਾਰਾਂ ਦੇ ਖੇਤਰ ਵਿੱਚ ਵੀ ਉਨ੍ਹਾਂ ਦੀ ਮਹੱਤਵਪੂਰਨ ਦੇਣ ਰਹੀ ਹੈ। ਇਹ ਪ੍ਰਗਟਾਵਾ ਪੰਚ ਪ੍ਰਧਾਨੀ ਜਥੇ ਦੇ ਆਗੂ ਭਾਈ ਦਲਜੀਤ ਸਿੰਘ ਖਾਲਸਾ ਨੇ ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਯਾਦ ਵਿੱਚ ਭੇਜੇ ਆਪਣੇ ਸ਼ੋਕ ਸੰਦੇਸ਼ ਅਤੇ ਵੀਡੀਓ ਸੰਦੇਸ਼ ਰਾਹੀਂ ਕੀਤਾ। ਭਾਈ ਦਲਜੀਤ ਸਿੰਘ ਖਾਲਸਾ ਨੇ ਕਿਹਾ ਕਿ ਸ੍ਰ. ਢਿੱਲੋਂ ਦਾ ਖਾੜਕੂ ਸਿੰਘਾਂ ਨਾਲ ਨੇੜਲਾ ਮੇਲ-ਜੋਲ ਹੋਣ ਕਰਕੇ ਬਹੁਤ ਸਾਰੇ ਖਾੜਕੂ ਸਿੰਘਾਂ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਸੀ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਪਿੰਡ ਕੋਟਭਾਰਾ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਉਨ੍ਹਾਂ ਦੀ ਸ੍ਰ. ਢਿੱਲੋਂ ਨਾਲ ਪਹਿਲੀ ਵਾਰ ਮੁਲਾਕਾਤ ਹੋਈ ਸੀ, ਜਿਸ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸ੍ਰ. ਢਿੱਲੋਂ ਨੇ ਝੂਠੇ ਪੁਲਿਸ ਮੁਕਾਬਲਿਆਂ ਅਤੇ ਹੋਰ ਧੱਕੇਸ਼ਾਹੀਆਂ ਨਾਲ ਸਬੰਧਤ ਬਹੁਤ ਸਾਰੇ ਤੱਥ ਇਕੱਤਰ ਕੀਤੇ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣੀ ਭੂਮਿਕਾ ਨਿਭਾਈ। ਸੀਨੀਅਰ ਵਕੀਲ ਸ੍ਰ. ਬਲਵੰਤ ਸਿੰਘ ਢਿੱਲੋਂ ਦੀ ਬਠਿੰਡਾ ਵਿਖੇ ਹੋਈ ਅੰਤਿਮ ਅਰਦਾਸ ਵਿੱਚ ਸ਼ਹਿਰ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚ ਸੰਗਤਾਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰ. ਢਿੱਲੋਂ ਦੇ ਲੰਮੇ ਸਮੇਂ ਤੱਕ ਸਾਥੀ ਰਹੇ ਸੀਨੀਅਰ ਪੱਤਰਕਾਰ ਅਤੇ ਲੇਖਕ ਸ੍ਰ. ਜਸਪਾਲ ਸਿੰਘ ਸਿੱਧੂ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ੍ਰ. ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ਵਿੱਚ ਮਹੱਤਵਪੂਰਨ ਯੋਗਦਾਨ ਰਿਹਾ। ਉਨ੍ਹਾਂ ਕੋਲ ਇਸ ਦੌਰ ਨਾਲ ਸਬੰਧਤ ਬਹੁਤ ਸਾਰੇ ਅਹਿਮ ਤਜਰਬੇ ਅਤੇ ਯਾਦਾਂ ਸਨ, ਜਿਨ੍ਹਾਂ ਵਿੱਚ ਉਸ ਸਮੇਂ ਦੇ ਸੰਘਰਸ਼ ਦਾ ਇੱਕ ਮਹੱਤਵਪੂਰਨ ਇਤਿਹਾਸ ਸਮੋਇਆ ਹੋਇਆ ਸੀ। ਉਨ੍ਹਾਂ ਦੇ ਚਲੇ ਜਾਣ ਨਾਲ ਇਸ ਦੌਰ ਨਾਲ ਜੁੜੀ ਇੱਕ ਮਹੱਤਵਪੂਰਨ ਆਵਾਜ਼ ਵੀ ਖਾਮੋਸ਼ ਹੋ ਗਈ ਹੈ। ਸ੍ਰ. ਜਸਪਾਲ ਸਿੰਘ ਸਿੱਧੂ ਨੇ ਸ੍ਰ. ਢਿੱਲੋਂ ਨਾਲ ਬਿਤਾਏ ਭਾਵੁਕ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਰਾਜ ਦੀ ਹਰ ਜ਼ਿਆਦਤੀ ਵਿਰੁੱਧ ਦਲੇਰੀ ਅਤੇ ਬੇਬਾਕੀ ਨਾਲ ਆਵਾਜ਼ ਉਠਾਉਂਦੇ ਰਹੇ। ਉਨ੍ਹਾਂ ਦੀ ਨਿਡਰਤਾ ਅਤੇ ਸਿਧਾਂਤਾਂ ਪ੍ਰਤੀ ਵਚਨਬੱਧਤਾ ਦੀ ਕੋਈ ਬਰਾਬਰੀ ਨਹੀਂ ਸੀ। ਇਸ ਮੌਕੇ ਦਲ ਖਾਲਸਾ ਦੇ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ, ਭਾਈ ਗੁਰਵਿੰਦਰ ਸਿੰਘ ਬਠਿੰਡਾ, ਰਮਨਦੀਪ ਸਿੰਘ ਸੰਨੀ, ਸੀਨੀਅਰ ਪੱਤਰਕਾਰ ਤੇ ਲੇਖਕ ਬਲਜਿੰਦਰ ਸਿੰਘ ਕੋਟਭਾਰਾ, ਲੱਖੀ ਜੰਗਲ ਮਾਲਵਾ ਜਥਾ ਦੇ ਬਾਬਾ ਸਵਰਨ ਸਿੰਘ ਕੋਟਧਰਮੂ, ਪਰਨਜੀਤ ਸਿੰਘ ਜੱਗੀ ਕੋਟਫੱਤਾ, ਸਾਬਕਾ ਮੰਤਰੀ ਚਰੰਜੀ ਲਾਲ ਗਰਗ, ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਰਕੇਸ਼ ਕੁਮਾਰ ਗੁਪਤਾ, ਸੀਨੀਅਰ ਵਕੀਲ ਅਵਤਾਰ ਸਿੰਘ ਸਿੱਧੂ, ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਸੰਜੀਵ ਕੁਮਾਰ ਲਹਿਰੀ, ਸਕੱਤਰ ਗੁਰਦੀਪ ਸਿੰਘ ਮਲਕਾਣਾ, ਸਕੱਤਰ ਗੁਰਜੋਤ ਸਿੰਘ ਬਠਿੰਡਾ, ਡੀ.ਐਸ.ਪੀ. ਜਸਵਿੰਦਰ ਸਿੰਘ ਅਤੇ ਬੁਲਾਰਾ ਹਰਦੇਵ ਸਿੰਘ ਭਾਗੀਵਾਂਦਰ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ। ਇਸ ਮੌਕੇ ਕਈ ਸੰਸਥਾਵਾਂ ਵੱਲੋਂ ਵੀ ਸ਼ੋਕ ਮਤੇ ਭੇਜੇ ਗਏ। ਇਨ੍ਹਾਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ, ਮਾਤਾ ਸਾਹਿਬ ਕੌਰ ਕਾਲਜ, ਤਲਵੰਡੀ ਸਾਬੋ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਆਦਿ ਸੰਸਥਾਵਾਂ ਸ਼ਾਮਲ ਸਨ।

Have something to say? Post your comment

 
 
 
 

ਨੈਸ਼ਨਲ

₹2,000 ਤੋਂ ਵੱਧ ਦੇ ਵਪਾਰਕ ਯੂਪੀਆਈ ਭੁਗਤਾਨਾਂ 'ਤੇ ਫੀਸ ਵਿਰੁੱਧ ਮਾਮਲਾ ਸੁਪਰੀਮ ਕੋਰਟ ਪਹੁੰਚਿਆ

ਸਾਬਤ-ਸੂਰਤ ਨੂੰ ‘ਨਕਾਰਨ’ ਵਾਲਿਆਂ ਤੋਂ ਅਕਾਲ ਤਖ਼ਤ ਸਾਹਿਬ ਲਵੇ ਜਵਾਬ! ਕਾਲਕਾ-ਕਾਹਲੋਂ-ਚੱਡਾ ਵੀ ਕੀਤੇ ਜਾਣ ਤਲਬ: ਸੰਤ ਮੀਤ ਸਿੰਘ

ਯੂਪੀਆਈ ’ਤੇ ਚਾਰਜ ਲਾਇਆ ਤਾਂ ਭੜਕੇਗਾ ਵਪਾਰੀ ਵਰਗ, ਪੰਮਾ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ

ਸਿੱਖੀ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼

ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ

ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ: ਭਾਈ ਰਤਿੰਦਰ ਸਿੰਘ ਇੰਦੌਰ

2029 ਤੋਂ ਪਹਿਲਾਂ 21 ਐਨਡੀਏ ਸ਼ਾਸਿਤ ਰਾਜਾਂ ਵਿੱਚ ਯੂਸੀਸੀ ਲਾਗੂ ਕੀਤਾ ਜਾਵੇਗਾ: ਅਮਿਤ ਸ਼ਾਹ

ਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ