BREAKING NEWS
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਨੈਸ਼ਨਲ

ਸਾਬਤ-ਸੂਰਤ ਨੂੰ ‘ਨਕਾਰਨ’ ਵਾਲਿਆਂ ਤੋਂ ਅਕਾਲ ਤਖ਼ਤ ਸਾਹਿਬ ਲਵੇ ਜਵਾਬ! ਕਾਲਕਾ-ਕਾਹਲੋਂ-ਚੱਡਾ ਵੀ ਕੀਤੇ ਜਾਣ ਤਲਬ: ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 16, 2026 07:21 PM

ਨਵੀਂ ਦਿੱਲੀ -ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿੱਚ ਐੱਸ.ਓ.ਆਈ. ਦੇ ਚੋਣ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਮਾਮਲੇ ਵਿੱਚ ਦਿੱਲੀ ਹਾਈਕੋਰਟ ਵੱਲੋਂ ਉਮੀਦਵਾਰਾਂ ਨੂੰ ਰਾਹਤ ਮਿਲਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਵੀ ਇਸ ਮਾਮਲੇ ਨੂੰ ਲੈ ਕੇ ਬੀਤੇ ਦਿਨ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਸੀ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ 16 ਸਤੰਬਰ ਨੂੰ ਜਾਰੀ ਪੱਤਰ ਵਿੱਚ ਗ੍ਰੰਥੀ ਸਿੰਘ ਦੀ ਰਿਪੋਰਟ ਦੇ ਆਧਾਰ ’ਤੇ ਸਬੰਧਤ ਚੋਣ ਉਮੀਦਵਾਰ ਨੂੰ ਸਾਬਤ-ਸੂਰਤ ਦੱਸਿਆ ਗਿਆ ਹੈ। ਅਖ਼ਬਾਰੀ ਰਿਪੋਰਟ ਅਨੁਸਾਰ ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ ਦੇ ਮਾਮਲੇ ਵਿੱਚ ਵਿਦਿਆਰਥੀਆਂ ਦੇ ਹੱਕ ਵਿੱਚ ਫ਼ੈਸਲਾ ਦਿੰਦਿਆਂ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਸੀ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉਮੀਦਵਾਰ ਸਰਦਾਰ ਸੰਤ ਮੀਤ ਸਿੰਘ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਕਾਲਜ ਚੇਅਰਮੈਨ ਐੱਮ.ਪੀ.ਐੱਸ. ਚੱਡਾ ਦੀ ਕਾਰਵਾਈ ਦੀ ਤਿੱਖੀ ਨਿੰਦਾ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਸਿੱਖ ਨੌਜਵਾਨ ਦੀ ਸਾਬਤ-ਸੂਰਤ ਪਛਾਣ ’ਤੇ ਸਵਾਲ ਖੜ੍ਹੇ ਕਰਕੇ ਉਸ ਦੀ ਨਾਮਜ਼ਦਗੀ ਰੱਦ ਕਰਨ ਦਾ ਰਾਹ ਪੱਧਰਾ ਕੀਤਾ, ਉਨ੍ਹਾਂ ਨੂੰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ, ਕਿਉਂਕਿ ਹੈੱਡ ਗ੍ਰੰਥੀ ਵੱਲੋਂ ਉਮੀਦਵਾਰ ਨੂੰ ਸਾਬਤ-ਸੂਰਤ ਦੱਸਣ ਤੋਂ ਇਨਕਾਰ ਕਰਨਾ ਗੰਭੀਰ ਮਾਮਲਾ ਹੈ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਰਿਪੋਰਟ ਦੇ ਆਧਾਰ ’ਤੇ ਉਸੇ ਵਿਅਕਤੀ ਨੂੰ ਸਾਬਤ-ਸੂਰਤ ਦੱਸਿਆ ਜਾ ਰਿਹਾ ਹੈ ਤਾਂ ਪਹਿਲਾਂ ਉਸ ਦੀ ਸਿੱਖ ਪਛਾਣ ਨੂੰ ਨਕਾਰਨ ਵਾਲੀ ਕਾਰਵਾਈ ਕਰਨ ਵਾਲਿਆਂ ਦੀ ਜਵਾਬਦੇਹੀ ਕਿਉਂ ਨਾ ਤੈਅ ਕੀਤੀ ਜਾਵੇ? ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਚੋਣ ਉਮੀਦਵਾਰ ਦੀ ਨਾਮਜ਼ਦਗੀ ਦਾ ਮਾਮਲਾ ਨਹੀਂ, ਸਗੋਂ ਸਿੱਖ ਸੰਸਥਾਵਾਂ ਵਿੱਚ ਸਿੱਖ ਪਛਾਣ ਅਤੇ ਧਾਰਮਿਕ ਅਧਿਕਾਰਾਂ ਨਾਲ ਜੁੜਿਆ ਗੰਭੀਰ ਸਵਾਲ ਹੈ।

Have something to say? Post your comment

 
 
 
 

ਨੈਸ਼ਨਲ

₹2,000 ਤੋਂ ਵੱਧ ਦੇ ਵਪਾਰਕ ਯੂਪੀਆਈ ਭੁਗਤਾਨਾਂ 'ਤੇ ਫੀਸ ਵਿਰੁੱਧ ਮਾਮਲਾ ਸੁਪਰੀਮ ਕੋਰਟ ਪਹੁੰਚਿਆ

ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ’ਚ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਭਾਈ ਦਲਜੀਤ ਸਿੰਘ ਖਾਲਸਾ

ਯੂਪੀਆਈ ’ਤੇ ਚਾਰਜ ਲਾਇਆ ਤਾਂ ਭੜਕੇਗਾ ਵਪਾਰੀ ਵਰਗ, ਪੰਮਾ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ

ਸਿੱਖੀ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼

ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ

ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ: ਭਾਈ ਰਤਿੰਦਰ ਸਿੰਘ ਇੰਦੌਰ

2029 ਤੋਂ ਪਹਿਲਾਂ 21 ਐਨਡੀਏ ਸ਼ਾਸਿਤ ਰਾਜਾਂ ਵਿੱਚ ਯੂਸੀਸੀ ਲਾਗੂ ਕੀਤਾ ਜਾਵੇਗਾ: ਅਮਿਤ ਸ਼ਾਹ

ਪੰਜਾਬ ਦੇ ਬਿਜਲੀ ਸੰਕਟ ਲਈ ਕੋਲੇ ਦੀ ਸਪਲਾਈ ਜ਼ਿੰਮੇਵਾਰ ਨਹੀਂ, ਕਾਫ਼ੀ ਭੰਡਾਰ ਉਪਲਬਧ ਹਨ: ਕੋਲਾ ਮੰਤਰਾਲਾ