BREAKING NEWS
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਕੌਮੀ ਮਾਰਗ ਬਿਊਰੋ | September 16, 2026 07:26 PM



ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸੈਸ਼ਨ 2026-27 ਜ਼ਿਲ੍ਹਾ ਪੱਧਰ ਦੀ ਫੈਂਸਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14, 17 ਅਤੇ 19 ਵਰਗਾਂ ’ਚ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਉਕਤ ਮੁਕਾਬਲੇ ਦੌਰਾਨ ਸਕੂਲ ਖਿਡਾਰਣਾਂ ਨੇ ਵਧੀਆ ਉਪਲਬੱਧੀਆਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅੰਡਰ-14 ਵਰਗ ’ਚ ਪਰਨੀਤ ਕੌਰ (8ਵੀਂ ਏ) ਅਤੇ ਨਵਨੀਤ ਕੌਰ (8ਵੀਂ ਏ) ਨੇ ਕ੍ਰਮਵਾਰ ਫੌਇਲ ਅਤੇ ਏਪੀ ’ਚ ਤੀਜਾ ਸਥਾਨ ਹਾਸਲ ਕੀਤਾ, ਜਦਕਿ ਸਾਨਿਆ (8ਵੀਂ ਸੀ) ਅਤੇ ਹਰਮਨਪ੍ਰੀਤ ਕੌਰ (8ਵੀਂ ਸੀ) ਨੇ ਵੀ ਇਹੀ ਮੁਕਾਮ ਹਾਸਲ ਕੀਤਾ। ਇਸ ਤੋਂ ਇਲਾਵਾ ਸਿਰਤ ਕੌਰ (7ਵੀਂ ਬੀ), ਚਾਂਦਨੀ (6ਵੀਂ ਏ) ਅਤੇ ਗੁਰਲੀਨ (6ਵੀਂ ਏ) ਨੇ ਵੀ ਤੀਜੇ ਸਥਾਨ ਦੇ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ।

ਉਨ੍ਹਾਂ ਕਿਹਾ ਕਿ ਅੰਡਰ-17 ਟੀਮ ਨੇ ਸੇਬਰ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ’ਚ ਪਰਨੀਤ ਕੌਰ (8ਵੀਂ ਡੀ), ਪਵਨੀ (8ਵੀਂ ਏ), ਰਿਤਿਕਾ (8ਵੀਂ ਏ) ਅਤੇ ਇੱਕ ਹੋਰ ਅੰਡਰ-17 ਖਿਡਾਰਨ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਏਪੀ ਅਤੇ ਫੌਇਲ ’ਚ ਏਕਮਜੋਤ ਕੌਰ, ਜਸਲੀਨ ਕੌਰ, ਕਰਿਤਿਕਾ, ਮਾਨਸੀ, ਅਸਤੁਤੀ, ਈਚਾ, ਅਰਸ਼ਦੀਪ ਕੌਰ, ਪਲਕ ਅਤੇ ਮਨਮੀਤ (ਸਾਰੀਆਂ 8ਵੀਂ–10ਵੀਂ ਜਮਾਤ) ਨੇ ਤੀਜੇ ਸਥਾਨ ਅਤੇ ਸਾਂਝੇ ਮੈਡਲ ਪ੍ਰਾਪਤ ਕੀਤੇ।

ਪ੍ਰਿੰ: ਨਾਗਪਾਲ ਨੇ ਕਿਹਾ ਕਿ ਅੰਡਰ-19 ਵਰਗ ਨੇ ਵੀ ਹੋਰ ਮਾਣ ਹਾਸਲ ਕੀਤਾ, ਜਿਸ ’ਚ ਨਵਜੋਤ ਕੌਰ (10ਵੀਂ ਸੀ) ਨੇ ਏਪੀ ’ਚ ਦੂਜਾ, ਪ੍ਰਤਿੱਗਿਆ (10ਵੀਂ ਸੀ) ਨੇ ਸੇਬਰ ’ਚ ਦੂਜਾ ਅਤੇ ਕੋਮਲਦੀਪ ਕੌਰ (+1 ਸੀ), ਅਰਸ਼ਦੀਪ ਕੌਰ, ਅਮਾਨਤ ਕੌਰ, ਰਤਨਦੀਪ ਕੌਰ (ਸਾਰੀਆਂ 10ਵੀਂ ਸੀ) ਨੇ ਦੂਜੇ, ਤੀਜੇ ਸਥਾਨ ਨਾਲ ਮੈਡਲ ਸੂਚੀ ਪੂਰੀ ਕੀਤੀ। ਇਸ ਮੌਕੇ ਉਨ੍ਹਾਂ ਸਮੂਹ ਖਿਡਾਰਣਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਰਾਜ ਪੱਧਰ ’ਤੇ ਸਫਲਤਾ ਪ੍ਰਾਪਤ ਕਰਨ ਦੀ ਕਾਮਨਾ ਕੀਤੀ।

Have something to say? Post your comment

 
 
 
 

ਪੰਜਾਬ

ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ

ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ — ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾ

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ