BREAKING NEWS
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | September 16, 2026 07:34 PM

 ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 'ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ।

ਇੱਕ ਬਿਆਨ ਵਿੱਚ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਪਹਿਲਾਂ 60:40 ਦਾ ਪ੍ਰਬੰਧ ਸੀ, ਜਿਸ ਵਿੱਚ 60% ਪੰਜਾਬ ਲਈ ਅਤੇ 40% ਹਰਿਆਣਾ ਲਈ ਸੀ। ਹੁਣ, ਪ੍ਰਸਤਾਵਿਤ ਬਦਲਾਆਂ ਤਹਿਤ, 40% ਮੈਡੀਕਲ ਅਫ਼ਸਰ ਸਿੱਧੇ ਯੂਟੀ ਕਾਡਰ ਅਧੀਨ ਭਰਤੀ ਕੀਤੇ ਜਾਣਗੇ, ਜਦਕਿ ਬਾਕੀ 60% ਦੋਵਾਂ ਰਾਜਾਂ ਵਿਚਕਾਰ ਵੰਡਿਆ ਜਾਵੇਗਾ। ਇਸ ਦੇ ਨਤੀਜੇ ਵਜੋਂ, ਪੰਜਾਬ ਦਾ ਹਿੱਸਾ ਘਟ ਕੇ ਸਿਰਫ਼ 36% ਦੇ ਕਰੀਬ ਰਹਿ ਜਾਵੇਗਾ।"

ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, "ਇਹ ਸਿਰਫ਼ ਭਰਤੀ ਨਿਯਮਾਂ ਵਿੱਚ ਬਦਲਾਅ ਨਹੀਂ ਹੈ। ਇਹ ਸਿੱਧੇ ਤੌਰ 'ਤੇ ਚੰਡੀਗੜ੍ਹ ਵਿੱਚ ਪੰਜਾਬ ਦੇ ਹੱਕਾਂ ਨਾਲ ਜੁੜਿਆ ਮੁੱਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਅਤੇ ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ। ਪੰਜਾਬ ਦੀ ਪੁਨਰਗਠਨ ਸਮੇਂ ਕੀਤੇ ਗਏ ਪ੍ਰਬੰਧਾਂ ਨੂੰ ਇਸ ਤਰ੍ਹਾਂ ਨਹੀਂ ਬਦਲਿਆ ਜਾ ਸਕਦਾ ਕਿ ਪੰਜਾਬ ਦਾ ਹਿੱਸਾ ਲਗਾਤਾਰ ਘਟਦਾ ਰਹੇ।"

ਬਲਤੇਜ ਪੰਨੂ ਨੇ ਕਿਹਾ ਕਿ ਪ੍ਰਸਤਾਵਿਤ ਬਦਲਾਅ ਉਸ ਵੱਡੇ ਸਿਲਸਿਲੇ ਦਾ ਹਿੱਸਾ ਹਨ ਜਿਸ ਰਾਹੀਂ ਪੰਜਾਬ ਦੇ ਹੱਕਾਂ ਨੂੰ ਇੱਕ-ਇੱਕ ਕਰਕੇ ਕਮਜ਼ੋਰ ਕੀਤਾ ਜਾ ਰਹਾ ਹੈ। ਉਨ੍ਹਾਂ ਕਿਹਾ "ਪਹਿਲਾਂ ਪੰਜਾਬ ਯੂਨੀਵਰਸਿਟੀ ਤੋਂ ਸਿੱਖ ਸਿਲੇਬਸ ਹਟਾਇਆ ਗਿਆ ਸੀ। ਹੁਣ ਚੰਡੀਗੜ੍ਹ ਦੇ ਮੈਡੀਕਲ ਕਾਡਰ ਵਿੱਚ ਪ੍ਰਸਤਾਵਿਤ ਬਦਲਾਆਂ ਰਾਹੀਂ ਇੱਕ ਹੋਰ ਮੁੱਦਾ ਖੜ੍ਹਾ ਕਰ ਦਿੱਤਾ ਗਿਆ ਹੈ। ਇੱਕ-ਇੱਕ ਕਰਕੇ ਪੰਜਾਬ ਦੀ ਹਰ ਚੀਜ਼ ਖੋਹੀ ਜਾ ਰਹੀ ਹੈ, "।

ਉਨ੍ਹਾਂ ਨੇ ਪੰਜਾਬ ਬਾਰੇ ਭਾਜਪਾ ਦੇ ਸਿਆਸੀ ਰੁੱਖ 'ਤੇ ਸਵਾਲ ਚੁੱਕਦਿਆਂ ਕਿਹਾ, "ਭਾਜਪਾ ਬਾਰ-ਬਾਰ ਕਹਿੰਦੀ ਹੈ ਕਿ ਉਹ ਪੰਜਾਬ ਵਿੱਚ ਸਰਕਾਰ ਬਣਾਉਣਾ ਚਾਹੁੰਦੀ ਹੈ ਅਤੇ ਇੱਥੇ ਚੋਣਾਂ ਲੜਨਾ ਚਾਹੁੰਦੀ ਹੈ। ਪਰ ਦੂਜੇ ਪਾਸੇ ਪੰਜਾਬ ਦੇ ਹੱਕ ਇੱਕ-ਇੱਕ ਕਰਕੇ ਖੋਹੇ ਜਾ ਰਹੇ ਹਨ। ਜੇਕਰ ਭਾਜਪਾ ਸੱਚਮੁੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦੀ ਹੈ, ਤਾਂ ਚੰਡੀਗੜ੍ਹ ਵਿੱਚ ਪੰਜਾਬ ਦਾ ਤੈਅਸ਼ੁਦਾ ਹਿੱਸਾ ਕਿਉਂ ਘਟਾਇਆ ਜਾ ਰਿਹਾ ਹੈ?"

ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਪ੍ਰਬੰਧ ਦੀ ਰਾਖੀ ਕੀਤੀ ਜਾਣੀ ਚਾਹੀਦੀ ਹੈ ਅਤੇ ਵੱਖਰੇ ਯੂਟੀ ਕਾਡਰ ਦੀ ਪ੍ਰਸਤਾਵਿਤ ਸ਼ੁਰੂਆਤ ਨਾਲ ਪੰਜਾਬ ਦੇ ਹਿੱਸੇ ਨੂੰ ਘੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ"ਮੌਜੂਦਾ ਪ੍ਰਬੰਧ ਦਾ ਇੱਕ ਸਪੱਸ਼ਟ ਇਤਿਹਾਸ ਹੈ। ਨਵਾਂ ਕਾਡਰ ਢਾਂਚਾ ਪੇਸ਼ ਕਰਕੇ ਪੰਜਾਬ ਦੇ ਹਿੱਸੇ ਨੂੰ ਇਸ ਤਰ੍ਹਾਂ ਘਟਾਇਆ ਨਹੀਂ ਜਾ ਸਕਦਾ। ਕੇਂਦਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੇ ਹੱਕਾਂ ਅਤੇ ਹਿੱਸੇ ਦੀ ਰਾਖੀ ਹੋਵੇ"।

ਬਲਤੇਜ ਪੰਨੂ ਨੇ ਕੇਂਦਰ ਸਰਕਾਰ ਤੋਂ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ "ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ ਇਹਨਾਂ ਪ੍ਰਸਤਾਵਿਤ ਨਿਯਮਾਂ ਦੀ ਸਮੀਖਿਆ ਕਰੇ ਅਤੇ ਇਹ ਯਕੀਨੀ ਬਣਾਏ ਕਿ ਪੰਜਾਬ ਦੇ ਪੁਨਰਗਠਨ ਤੋਂ ਉਪਜੇ ਪ੍ਰਬੰਧਾਂ ਅਤੇ ਪੰਜਾਬ ਦੇ ਹੱਕਾਂ ਨੂੰ ਢਾਹ ਨਾ ਲੱਗੇ। ਪੰਜਾਬ ਤੋਂ ਇਹ ਉਮੀਦ ਨਹੀਂ ਕੀਤੀ ਜਾ ਸਕਦੀ ਕਿ ਉਹ ਚੰਡੀਗੜ੍ਹ ਵਿੱਚ ਆਪਣਾ ਹਿੱਸਾ ਇੱਕ-ਇੱਕ ਕਰਕੇ ਘਟਦੇ ਦੇਖ ਕੇ ਚੁੱਪ ਬੈਠਾ ਰਹੇਗਾ, "।

 

Have something to say? Post your comment

 
 
 
 

ਪੰਜਾਬ

ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ

ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ — ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾ

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ