BREAKING NEWS
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ

ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ ਕਮੇਟੀ ਦਾ ਗਠਨ

ਕੌਮੀ ਮਾਰਗ ਬਿਊਰੋ | September 16, 2026 08:59 PM

ਚੰਡੀਗੜ੍ਹ -ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ, ਪੰਜਾਬ ਸਰਕਾਰ ਨੇ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਨਾਲ ਸਬੰਧਤ ਮਾਮਲਿਆਂ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕਮੇਟੀ ਨਾਲ ਸੁਚੱਜਾ ਅਤੇ ਨਿਰੰਤਰ ਤਾਲਮੇਲ ਬਣਾਏ ਰੱਖਣ ਲਈ ਇੱਕ ਸੱਤ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਮਹੱਤਵਪੂਰਨ ਮਾਮਲਿਆਂ 'ਤੇ ਆਪਣੇ ਸੁਝਾਅ ਅਤੇ ਰਿਪੋਰਟਾਂ ਅਗਲੇਰੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਵੀ ਸੌਂਪੇਗੀ।

ਇਸ ਸੱਤ ਮੈਂਬਰੀ ਤਾਲਮੇਲ ਕਮੇਟੀ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਰਾਮਪੁਰ ਖੇੜਾ ਦੇ ਸੰਤ ਬਾਬਾ ਸੇਵਾ ਸਿੰਘ, ਰਿਟਾਇਰਡ ਜਸਟਿਸ ਜਸਪਾਲ ਸਿੰਘ, ਰਿਟਾਇਰਡ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐਸ ਅਧਿਕਾਰੀ ਤੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ, ਅਤੇ ਲਾਅ ਅਫ਼ਸਰ ਪ੍ਰੀਤ ਇੰਦਰ ਪਾਲ ਸਿੰਘ ਸ਼ਾਮਲ ਹਨ।

ਇਹ ਕਮੇਟੀ ਐਕਟ ਨਾਲ ਸਬੰਧਤ ਮਾਮਲਿਆਂ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾ ਕੇ ਰੱਖੇਗੀ ਅਤੇ ਅਹਿਮ ਮੁੱਦਿਆਂ 'ਤੇ ਆਪਣੇ ਸੁਝਾਅ ਤੇ ਰਿਪੋਰਟਾਂ ਪੰਜਾਬ ਸਰਕਾਰ ਨੂੰ ਅਗਲੇਰੀ ਵਿਚਾਰ-ਵਟਾਂਦਰੇ ਲਈ ਸੌਂਪੇਗੀ।

ਇਸ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਲੋਂ 16 ਸਤੰਬਰ 2026 ਦੇ ਹੁਕਮਾਂ ਰਾਹੀਂ ਕੀਤਾ ਗਿਆ ਹੈ।

Have something to say? Post your comment

 
 
 
 

ਪੰਜਾਬ

ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ — ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾ

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ