BREAKING NEWS
ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆਧਾਲੀਵਾਲ ਦੇ ਨਾਲ ਅਜਨਾਲਾ ਦੇ ਸਰਪੰਚਾਂ ਦਾ ਵਫ਼ਦ ਵੀ ਰਿਹਾ ਮੌਜੂਦ, ਕੇਂਦਰ ਸਰਕਾਰ ਤੋਂ ਉਝ ਡੈਮ ਦੇ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਮੰਗਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ

ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ

ਕੌਮੀ ਮਾਰਗ ਬਿਊਰੋ | September 16, 2026 08:55 PM

ਚੰਡੀਗੜ੍ਹ-ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ ਨੇ ਚੇਤਾਵਨੀ ਦਿੱਤੀ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਸਮਾਜਿਕ ਭਾਈਚਾਰੇ ਵਿੱਚ ਜ਼ਹਿਰ ਘੋਲਣ ਦੀ ਸਾਜ਼ਿਸ਼ ਰਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਸਾਡੇ ਸਾਰਿਆਂ ਦੇ ਪ੍ਰੇਰਨਾ ਸਰੋਤ ਹਨ, ਜਿਨ੍ਹਾਂ ਨੇ ਦੇਸ਼ ਨੂੰ ਮਜ਼ਬੂਤ ਸੰਵਿਧਾਨ ਦੇ ਕੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਹਨ। ਉਨ੍ਹਾਂ ਦੇ ਪ੍ਰਤੀ ਅਜਿਹੀ ਬਦਨੀਤੀ ਅਤੇ ਨਫ਼ਰਤ ਨਾਲ ਭਰੀ ਕਰਤੂਤ ਕਰਨ ਵਾਲੇ ਅਨਸਰ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਸਰਕਾਰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਤੁਰੰਤ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਾਨੂੰਨ ਦੇ ਅਨੁਸਾਰ ਅਜਿਹੇ ਅਪਰਾਧੀਆਂ ਵਿਰੁੱਧ ਅਜਿਹੀ ਮਿਸਾਲੀ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।

ਈਟੀਓ ਨੇ ਸਮੁੱਚੇ ਭਾਈਚਾਰੇ ਅਤੇ ਸੰਗਤ ਨੂੰ ਅਮਨ-ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਕਿ ਸਰਕਾਰ ਹਰ ਨਾਗਰਿਕ ਅਤੇ ਮਹਾਨ ਸ਼ਖਸੀਅਤਾਂ ਦੇ ਸਤਿਕਾਰ ਦੀ ਰਾਖੀ ਲਈ ਵਚਨਬੱਧ ਹੈ। ਦੋਸ਼ੀ ਚਾਹੇ ਜਿੰਨੇ ਵੀ ਪਹੁੰਚ ਵਾਲੇ ਹੋਣ, ਉਹ ਬਹੁਤ ਜਲਦ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ।

Have something to say? Post your comment

 
 
 
 

ਪੰਜਾਬ

ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ — ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਪੰਜਾਬ ਯੂਨੀਵਰਸਿਟੀ ਵੱਲੋਂ 'ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ' ਲੋਕ ਅਰਪਣ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ ਜਾਂਚ ਦੀ ਮੰਗ ਨਹੀਂ ਕਰਦਾ? ਪਾਇਲਟ

ਪੰਜਾਬ 1984 ਨੂੰ ਨਹੀਂ ਭੁੱਲਿਆ ਅਤੇ ਕਾਂਗਰਸ ਨੂੰ ਮਾਫ਼ ਨਹੀਂ ਕਰੇਗਾ, 42 ਸਾਲ ਬੀਤ ਜਾਣ 'ਤੇ ਵੀ ਦਰਦ ਬਰਕਰਾਰ ਹੈ: ਅਮਨ ਅਰੋੜਾ

ਕਾਂਗਰਸ ਨੇ ਸੱਜਣ ਕੁਮਾਰ ਅਤੇ ਕਮਲ ਨਾਥ ਵਰਗੇ ਆਗੂਆਂ ਨੂੰ ਸਿਆਸੀ ਸਰਪ੍ਰਸਤੀ ਕਿਉਂ ਦਿੱਤੀ? ਬਲਤੇਜ ਪੰਨੂ

ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁਹਿੰਮ; ਦੁਨੀਆ ਭਰ ਤੋਂ ਅਪਰਾਧੀਆਂ ਨੂੰ ਵਾਪਸ ਲਿਆਂਦਾ ਜਾ ਰਿਹਾ ਹੈ: ਬਲਤੇਜ ਪੰਨੂ