ਪੰਜਾਬ

ਸ਼ੋਸ਼ਲ ਮੀਡੀਆ ਤੇ ਬਹਿਰੀਨ ਨਿਵਾਸੀ ਔਰਤ ਨੂੰ ਕਾਮੁਕ ਸੁਨੇਹੇ ਭੇਜਣ ਦੇ ਮਾਮਲੇ ਵਿਚ ਵਧੀਕ ਹੈਡ ਗ੍ਰੰਥੀ ਮਲਕੀਤ ਸਿੰਘ ਮੁਅਤਲ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | September 17, 2026 07:20 PM

ਅੰਮ੍ਰਿਤਸਰ- ਬਹਿਰੀਨ ਨਿਵਾਸੀ ਔਰਤ ਦੁਆਰਾ ਸ੍ਰੀ ਅਨੰਦਪੁਰ ਸਾਹਿਬ ਦੇ ਥਾਨੇ ਵਿਚ ਦਰਜ ਐਫ ਆਈ ਆਰ ਨੰਬਰ 50 ਜਿਸ ਵਿਚ ਉਸ ਨੇ ਸ਼ੋ੍ਰਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸਰੀਰਕ ਸੋਸ਼ਣ ਕਰਨ ਅਤੇ ਵਧੀਕ ਹੈਡ ਗ੍ਰੰਥੀ ਮਲਕੀਤ ਸਿੰਘ ਉਪਰ ਸ਼ੋਸ਼ਲ ਮੀਡੀਆ ਰਾਹੀ ਅਸ਼ਲੀਲ ਸੁਨੇਹੇ ਭੇਜਣ ਦਾ ਮਾਮਲਾ ਦਰਜ ਕਰਵਾਇਆ ਸੀ ਤੇ ਕਾਰਵਾਈ ਕਰਦਿਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਮੋਹਣ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ ਕੁਲਵੰਤ ਸਿੰਘ ਮੰਨਣ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਮੀਡੀਆ ਰਾਹੀਂ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਸੇਵਾ ਨਿਭਾਅ ਰਹੇ ਮੋਹਣ ਸਿੰਘ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ ਅਨੁਸਾਰ ਦੋਹਾਂ ਮੁਲਾਜ਼ਮਾਂ ਨੂੰ ਸਰਵਿਸ ਤੋਂ ਮੁਅੱਤਲ ਕਰਕੇ ਡੂੰਘਾਈ ਨਾਲ ਪੜਤਾਲ ਲਈ ਫਲਾਇੰਗ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਅਜਿਹੇ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਂ ਅਨੈਤਿਕ ਕੰਮਾਂ ਵਿਚ ਸ਼ਾਮਲ ਹੋਵੇ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ, ਮਾਨਸਿਕ ਸਿਹਤ ਸੇਵਾਵਾਂ ਨੂੰ ਮਿਲੇਗੀ ਹੋਰ ਮਜ਼ਬੂਤੀ

ਕਿਸ਼ਾਉ ਡੈਮ ਅਤੇ ਉੱਪਰੀ ਯਮੁਨਾ ਦੀ ਨਵੀਂ ਵਿਵਸਥਾ ਵਿੱਚੋਂ ਪੰਜਾਬ ਨੂੰ ਬਾਹਰ ਰੱਖਣਾ ਗੰਭੀਰ ਸਵਾਲ ਖੜੇ ਕਰਦਾ ਹੈ — ਗਿਆਨੀ ਹਰਪ੍ਰੀਤ ਸਿੰਘ

ਬੇਅਦਬੀ ਕਨੂੰਨ ਬਾਰੇ ਗੱਲਬਾਤ ਦਾ ਰਾਹ ਖੁੱਲ੍ਹਾ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ਦੀ ਪਾਲਣਾ ਜ਼ਰੂਰੀ- ਜਥੇਦਾਰ ਗੜਗੱਜ

ਮਾਨਸਿਕ ਸਿਹਤ ਦਾ ਇਲਾਜ ਉਦੋਂ ਤੱਕ ਨਾ ਟਲੇ, ਜਦੋਂ ਤੱਕ ਪਰਿਵਾਰ ਪੂਰੀ ਤਰ੍ਹਾਂ ਟੁੱਟਣ ਦੀ ਸਥਿਤੀ ਵਿੱਚ ਨਾ ਪਹੁੰਚ ਜਾਵੇ: ਡਾ. ਬਲਬੀਰ ਸਿੰਘ

ਸ਼ੋ੍ਰਮਣੀ ਕਮੇਟੀ ਦੇ ਮੈਂਬਰ ਚਾਵਲਾ ਦੇ ਖਿਲਾਫ ਵਿਦੇਸ਼ੀ ਔਰਤ ਨਾਲ ਜਬਰ ਜਨਾਹ ਦੀ ਐਫ ਆਈ ਆਰ ਦਰਜ

ਦੋਸ਼ੀ ਚਾਹੇ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਜਲਦ ਹੀ ਪੁਲਿਸ ਦੀ ਹਿਰਾਸਤ 'ਚ ਹੋਵੇਗਾ: ਹਰਭਜਨ ਸਿੰਘ ਈਟੀਓ

ਮਾਨ ਸਰਕਾਰ ਵਲੋਂ 'ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ ਕਮੇਟੀ ਦਾ ਗਠਨ

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ ਚ ਸਿਹਤ ਸੇਵਾਵਾਂ ਦੀਆਂ ਅਸਾਮੀਆਂ ਦੀ ਨਵੀਂ ਵੰਡ ਪੰਜਾਬ ਨਾਲ ਵੱਡਾ ਧੋਖਾ — ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ