ਨੈਸ਼ਨਲ

ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਵੀਰਜੀ

ਕੌਮੀ ਮਾਰਗ ਬਿਊਰੋ | September 17, 2026 07:27 PM

ਨਵੀਂ ਦਿੱਲੀ- ਇਤਿਹਾਸਿਕ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਸਾਧ-ਵਿਅਕਤੀ ਅੱਗੇ ਲੋਕਾਂ ਵੱਲੋਂ ਮੱਥਾ ਟੇਕਣ ਅਤੇ ਉਸਦੇ ਨਾਲ ਆਏ ਵਿਅਕਤੀਆਂ ਵੱਲੋਂ ਚੁਨਰੀਆਂ ਵਾਲੀਆਂ ਸੋਟੀਆਂ ਲੈ ਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਬੇਹੱਦ ਗੰਭੀਰ ਕਰਾਰ ਦਿੰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ, ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਕੋ-ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਸ੍ਰੀ ਸੀਸ ਗੰਜ ਸਾਹਿਬ ਕੋਈ ਆਮ ਧਾਰਮਿਕ ਅਸਥਾਨ ਨਹੀਂ, ਸਗੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨਾਲ ਸਿੱਧੇ ਤੌਰ ’ਤੇ ਜੁੜਿਆ ਪਵਿੱਤਰ ਇਤਿਹਾਸਿਕ ਅਸਥਾਨ ਹੈ। ਉਨ੍ਹਾਂ ਕਿਹਾ ਕਿ 1675 ਵਿੱਚ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਸੀਸ ਕੁਰਬਾਨ ਕੀਤਾ ਸੀ। ਅਜਿਹੇ ਮਹਾਨ ਸ਼ਹੀਦੀ ਅਸਥਾਨ ਵਿਖੇ ਸਿੱਖ ਰਹਿਤ-ਮਰਿਆਦਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸੰਗਤ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਿਸੇ ਸਾਧ-ਵਿਅਕਤੀ ਜਾਂ ਹੋਰ ਧਾਰਮਿਕ ਪਰੰਪਰਾ ਨਾਲ ਸਬੰਧਤ ਚਿੰਨ੍ਹਾਂ ਨੂੰ ਇਸ ਤਰੀਕੇ ਨਾਲ ਲਿਆਉਣ ਅਤੇ ਮੱਥਾ ਟੇਕਣ ਦੀ ਇਜਾਜ਼ਤ ਦਿੱਤੇ ਜਾਣ ਸਬੰਧੀ ਪ੍ਰਬੰਧਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਮੰਗ ਕੀਤੀ ਕਿ ਦੱਸਿਆ ਜਾਵੇ ਕਿ ਇਸ ਵਿਅਕਤੀ ਅਤੇ ਉਸਦੇ ਸਾਥੀਆਂ ਨੂੰ ਇਸ ਤਰੀਕੇ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਦੀ ਆਗਿਆ ਕਿਸ ਨੇ ਦਿੱਤੀ ਅਤੇ ਮੌਕੇ ’ਤੇ ਤਾਇਨਾਤ ਸੇਵਾਦਾਰਾਂ ਵੱਲੋਂ ਮਰਿਆਦਾ ਦੀ ਰਾਖੀ ਲਈ ਕੀ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਘਟਨਾ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਵਾ ਕੇ ਜੇਕਰ ਕਿਸੇ ਦੀ ਲਾਪਰਵਾਹੀ ਜਾਂ ਮਰਿਆਦਾ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਾਂਚ ਦੇ ਨਤੀਜੇ ਸੰਗਤ ਸਾਹਮਣੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਜੁੜੇ ਇਸ ਪਵਿੱਤਰ ਅਸਥਾਨ ਦੀ ਮਰਿਆਦਾ ਦੀ ਰਾਖੀ ਦਿੱਲੀ ਕਮੇਟੀ ਦੀ ਮੁੱਢਲੀ ਜ਼ਿੰਮੇਵਾਰੀ ਹੈ।

Have something to say? Post your comment

 
 
 
 

ਨੈਸ਼ਨਲ

ਸਰਨਾ ਨੇ ਕਾਲਕਾ ਨੂੰ ਦਿੱਤੀ ਦੋ-ਧਾਰੀ ਚੁਣੌਤੀ: ਅਕਾਲ ਤਖ਼ਤ ਦੇ ਫ਼ੈਸਲੇ ’ਤੇ ਜਵਾਬ ਦਿਓ, ਪਿਛਲੇ 24 ਸਾਲਾਂ ਦਾ ਹਿਸਾਬ ਕਰੋ ਜਨਤਕ

ਬਾਜ਼ਾਰ ਦੀ ਲੁੱਟ ਬੰਦ ਕਰਕੇ ਚੀਨੀ ਦੀਆਂ ਕੀਮਤਾਂ ਕਾਬੂ ਕਰੇ ਸਰਕਾਰ: ਐੱਸ.ਕੇ.ਐੱਮ.

₹2,000 ਤੋਂ ਵੱਧ ਦੇ ਵਪਾਰਕ ਯੂਪੀਆਈ ਭੁਗਤਾਨਾਂ 'ਤੇ ਫੀਸ ਵਿਰੁੱਧ ਮਾਮਲਾ ਸੁਪਰੀਮ ਕੋਰਟ ਪਹੁੰਚਿਆ

ਸਾਬਤ-ਸੂਰਤ ਨੂੰ ‘ਨਕਾਰਨ’ ਵਾਲਿਆਂ ਤੋਂ ਅਕਾਲ ਤਖ਼ਤ ਸਾਹਿਬ ਲਵੇ ਜਵਾਬ! ਕਾਲਕਾ-ਕਾਹਲੋਂ-ਚੱਡਾ ਵੀ ਕੀਤੇ ਜਾਣ ਤਲਬ: ਸੰਤ ਮੀਤ ਸਿੰਘ

ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ ਦਾ ਸਿੱਖ ਸੰਘਰਸ਼ ’ਚ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਭਾਈ ਦਲਜੀਤ ਸਿੰਘ ਖਾਲਸਾ

ਯੂਪੀਆਈ ’ਤੇ ਚਾਰਜ ਲਾਇਆ ਤਾਂ ਭੜਕੇਗਾ ਵਪਾਰੀ ਵਰਗ, ਪੰਮਾ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ

ਹੜ੍ਹ ਦੀ ਮਾਰ ਹੇਠ ਆਏ ਲੋਕਾਂ ਲਈ ਖੁੱਲ੍ਹੇ ਤਖ਼ਤ ਪਟਨਾ ਸਾਹਿਬ ਦੇ ਦਰਵਾਜ਼ੇ, ਗੰਗਾ ਕੰਢੇ ਪੀੜਤਾਂ ਤੱਕ ਪਹੁੰਚਿਆ ਗੁਰੂ ਘਰ ਦਾ ਲੰਗਰ

ਸਿੱਖੀ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ

ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਦਿੱਲੀ ’ਚ ਰਿਲੀਜ਼

ਪਰਮਜੀਤ ਸਿੰਘ ਸਰਨਾ ਆਪਣੇ ਸਿਆਸੀ ਫਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ: ਕਾਲਕਾ, ਕਾਹਲੋਂ