ਅੰਮ੍ਰਿਤਸਰ- ਸਿੱਖ ਜਥੇਬੰਦੀ ਆਰਗਨਾਈਜ਼ੇਸ਼ਨ ਆਫ਼ ਸਿੱਖ ਅਲਾਇੰਸ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਮੰਗ ਪੱਤਰ ਸੌਂਪ ਕੇ ਬਹਿਰੀਨ ਨਿਵਾਸੀ ਔਰਤ ਨਾਲ ਅਨੈਤਿਕ ਸੰਬਧ ਰਖਣ ਵਾਲੇ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆਂ ਨੂੰ ਧਾਰਮਿਕ ਰਹੁਰੀਤਾਂ ਅਨੁਸਾਰ ਸਜਾ ਦੇਣ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਪਹੰੁਚੇ ਜਥੇਬੰਦੀ ਵਲੋ ਸੁਖਦੇਵ ਸਿੰਘ ਫਗਵਾੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਦੀ ਸਥਾਪਨਾ ਗੁਰਦੁਆਰਾ ਪ੍ਰਬੰਧ ਨੂੰ ਮਹੰਤਾਂ ਦੇ ਕਬਜ਼ੇ ਅਤੇ ਕੁਪ੍ਰਬੰਧ ਤੋਂ ਮੁਕਤ ਕਰਵਾਉਣ ਲਈ ਕੀਤੇ ਗਏ ਇਤਿਹਾਸਕ ਸੰਘਰਸ਼ ਦੇ ਨਤੀਜੇ ਵਜੋਂ ਹੋਈ ਸੀ।ਇਸ ਘਟਨਾ ਵਿਚ ਸ਼ਾਮਲ ਵਿਅਕਤੀਆਂ ਦੇ ਨਾਮ ਜਾਣ ਕੇ ਕਮੇਟੀ ਦੇ ਪ੍ਰਬੰਧ ਸਬੰਧੀ ਮੁੜ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਬਹਿਰੀਨ ਨਿਵਾਸੀ ਔਰਤ ਵਲੋ ਅਮਰਜੀਤ ਸਿੰਘ ਚਾਵਲਾ ਦਾ ਨਾਮ ਲੈ ਕੇ ਗੰਭੀਰ ਦੋਸ਼ ਲਗਾਏ ਗਏ ਹਨ। ਉਕਤ ਮਹਿਲਾ ਨੂੰ ਨਵੰਬਰ 2025 ਵਿੱਚ ਕਿਸੇ ਕਥਿਤ ਸਮਝੌਤੇ ਤਹਿਤ ਪੰਜਾਬ ਲਿਆਂਦਾ ਗਿਆ ਅਤੇ ਉਸ ਦੇ ਰਹਿਣ, ਆਵਾਜਾਈ, ਵਾਹਨ, ਡਰਾਈਵਰ ਅਤੇ ਸੇਵਾਦਾਰ ਆਦਿ ਦੇ ਪ੍ਰਬੰਧ ਕਮੇਟੀ ਵੱਲੋਂ ਕੀਤੇ ਗਏ। ਉਨ੍ਹਾਂ ਇਨ੍ਹਾਂ ਦਾਅਵਿਆਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ।
ਉਨਾਂ ਕਿਹਾ ਕਿ ਇਸ ਘਟਨਾਕ੍ਰਮ ਦਾ ਹਰ ਕਿਸੇ ਨੂੰ ਪਤਾ ਸੀ ਪਰ ਫਿਰ ਵੀ ਕਾਰਵਾਈ ਨਹੀ ਹੋਈ। ਉਨ੍ਹਾਂ ਐਫ ਆਈ ਆਰ ਵਿੱਚ ਦਰਜ ਦੋਸ਼ਾਂ ਦੀ ਨਿਰਪੱਖ ਅਤੇ ਕਾਨੂੰਨੀ ਜਾਂਚ ਦੀ ਮੰਗ ਕੀਤੀ।ਇਸ ਮੌਕੇ ਪਰਮਪਾਲ ਸਿੰਘ ਸਭਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮਾਮਲਾ ਕੇਵਲ ਇੱਕ ਔਰਤ ਵੱਲੋਂ ਲਗਾਏ ਗਏ ਦੋਸ਼ਾਂ ਤੱਕ ਸੀਮਤ ਨਹੀਂ ਹੈ, ਸਗੋਂ ਗੁਰਦੁਆਰਾ ਪ੍ਰਬੰਧ, ਧਾਰਮਿਕ ਮਰਿਆਦਾ ਅਤੇ ਛਭਸ਼ਙ ਦੀ ਸੰਸਥਾਗਤ ਜਵਾਬਦੇਹੀ ਨਾਲ ਸਬੰਧਤ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਕਿਸੇ ਸਾਬਕਾ ਜੱਜ ਦੀ ਅਗਵਾਈ ਹੇਠ ਸੁਤੰਤਰ ਕਮਿਸ਼ਨ ਰਾਹੀਂ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਧਰਮ ਪ੍ਰਚਾਰ ਕਮੇਟੀ ਦੇ ਖਾਤੇ ਵਿੱਚੋਂ ਉਕਤ ਮਹਿਲਾ ਨੂੰ ਕਥਿਤ ਤੌਰ ’ਤੇ ₹1 ਲੱਖ ਦੀ ਰਕਮ ਦਿੱਤੀ ਗਈ।