ਨੈਸ਼ਨਲ

ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ: ਸਿੱਖ ਫੈਡਰੇਸ਼ਨ ਯੂਕੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 18, 2026 07:15 PM

ਨਵੀਂ ਦਿੱਲੀ- ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਦਿੱਲੀ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਵੱਲੋਂ ਅੱਜ ਬਾਕੀ ਰਹਿੰਦੇ ਯੂਏਪੀਏ ਮਾਮਲਿਆਂ ਵਿੱਚ ਜ਼ਮਾਨਤ ਦਿੱਤੇ ਜਾਣ ਨਾਲ ਲਗਭਗ 9 ਸਾਲ ਬਾਅਦ ਉਨ੍ਹਾਂ ਦੀ ਜੇਲ੍ਹ ਤੋਂ ਬਾਹਰ ਆਉਣ ਅਤੇ ਸਕਾਟਲੈਂਡ ਵਿੱਚ ਆਪਣੇ ਪਰਿਵਾਰ ਨਾਲ ਮੁੜ ਮਿਲਣ ਦੀ ਉਮੀਦ ਮਜ਼ਬੂਤ ਹੋਈ ਹੈ। ਜਗਤਾਰ ਸਿੰਘ ਨੂੰ 4 ਨਵੰਬਰ 2017 ਨੂੰ ਪੰਜਾਬ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸਿੱਖ ਫੈਡਰੇਸ਼ਨ ਯੂਕੇ ਨੇ ਦੋਸ਼ ਲਾਇਆ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਨੂੰ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਅਤੇ ਜ਼ਬਰਦਸਤੀ ਇਕਬਾਲੀਆ ਬਿਆਨ ਲਿਆ ਗਿਆ। ਸੰਸਥਾ ਅਨੁਸਾਰ ਭਾਰਤੀ ਅਦਾਲਤਾਂ ਵੱਲੋਂ ਕਥਿਤ ਜ਼ਬਰਦਸਤੀ ਇਕਬਾਲੀਆ ਬਿਆਨ ਅਤੇ ਟੈਲੀਵਿਜ਼ਨ ’ਤੇ ਪ੍ਰਸਾਰਿਤ ਕੀਤੀ ਗਈ ਵੀਡੀਓ ਨੂੰ ਵੀ ਰੱਦ ਕੀਤਾ ਜਾ ਚੁੱਕਾ ਹੈ। ਸਿੱਖ ਫੈਡਰੇਸ਼ਨ ਯੂਕੇ ਦੇ ਰਣਨੀਤਕ ਬੋਰਡ ਦੇ ਚੇਅਰ ਭਾਈ ਅਮਰਿਕ ਸਿੰਘ ਨੇ ਜ਼ਮਾਨਤ ਨੂੰ ਜਗਤਾਰ ਸਿੰਘ ਨੂੰ ਪਰਿਵਾਰ ਕੋਲ ਵਾਪਸ ਲਿਆਉਣ ਵੱਲ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਉਨ੍ਹਾਂ ਦੇ ਵਕੀਲ ਜਸਪਾਲ ਸਿੰਘ ਮੰਜਪੁਰ ਅਤੇ ਸਮੁੱਚੀ ਕਾਨੂੰਨੀ ਟੀਮ ਦਾ ਧੰਨਵਾਦ ਕੀਤਾ ਹੈ। ਸਿੱਖ ਫੈਡਰੇਸ਼ਨ ਯੂਕੇ ਦੇ ਰਾਜਨੀਤਕ ਮਾਮਲਿਆਂ ਲਈ ਮੁੱਖ ਕਾਰਜਕਾਰੀ ਦਬਿੰਦਰਜੀਤ ਸਿੰਘ ਓਬੀਈ ਨੇ ਕਿਹਾ ਕਿ ਸੰਸਥਾ ਬ੍ਰਿਟੇਨ ਦੇ ਵਿਦੇਸ਼, ਰਾਸ਼ਟਰਮੰਡਲ ਅਤੇ ਵਿਕਾਸ ਦਫ਼ਤਰ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ, ਤਾਂ ਜੋ ਜਗਤਾਰ ਸਿੰਘ ਦੀ ਜੇਲ੍ਹ ਤੋਂ ਰਿਹਾਈ ਮਗਰੋਂ ਉਨ੍ਹਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਤੁਰੰਤ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮਾਮਲੇ ਦੀ ਕੌਮਾਂਤਰੀ ਪੱਧਰ ’ਤੇ ਚਰਚਾ ਨੂੰ ਦੇਖਦਿਆਂ ਬ੍ਰਿਟਿਸ਼ ਸਰਕਾਰ ਨੂੰ ਕੂਟਨੀਤਕ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਬਾਕੀ ਦੋਸ਼ਾਂ ਦੇ ਮਾਮਲੇ ਵਿੱਚ ਜਲਦ ਕਾਰਵਾਈ ਲਈ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਇਸ ਦੌਰਾਨ ਦਿੱਲੀ ਹਾਈ ਕੋਰਟ ਦੇ ਵਿਸਥਾਰਤ ਲਿਖਤੀ ਹੁਕਮ ਅਤੇ ਜ਼ਮਾਨਤ ਦੀਆਂ ਸਹੀ ਸ਼ਰਤਾਂ ਦੀ ਉਡੀਕ ਕੀਤੀ ਜਾ ਰਹੀ ਹੈ। ਫੈਡਰੇਸ਼ਨ ਅਨੁਸਾਰ, ਜਗਤਾਰ ਸਿੰਘ ਦੇ ਸਾਰੇ ਦੋਸ਼ਾਂ ਤੋਂ ਬਰੀ ਹੋਣ ਉਪਰੰਤ ਉਨ੍ਹਾਂ ਦੀ ਕਾਨੂੰਨੀ ਟੀਮ ਲੰਬੀ ਹਿਰਾਸਤ ਅਤੇ ਕਥਿਤ ਗਲਤ ਮੁਕੱਦਮੇਬਾਜ਼ੀ ਸਬੰਧੀ ਭਾਰਤੀ ਰਾਜ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਵਿਕਲਪ ’ਤੇ ਵੀ ਵਿਚਾਰ ਕਰ ਸਕਦੀ ਹੈ।

Have something to say? Post your comment

 
 
 
 

ਨੈਸ਼ਨਲ

ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ- ਸਰਕਾਰ ਵਿਰੁੱਧ ਉੱਠੇ ਬਗ਼ਾਵਤੀ ਸੁਰ

ਜਗਤਾਰ ਸਿੰਘ ਹਵਾਰਾ ਦੀ ਜੇਲ ਤਬਦੀਲੀ ਰੋਕਣਾ ਸਿੱਖਾਂ ਨਾਲ ਬੇਇਨਸਾਫੀ - ਸਿਰਸਾ ਉਠਾਣ ਆਪਣੀ ਭਾਜਪਾ ਸਰਕਾਰ ਅੱਗੇ ਆਵਾਜ਼ ਜੀਕੇ

ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ: ਸਰਨਾ

ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ- ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ

ਨਿਠਾਰੀ ਮਾਮਲੇ ਵਿੱਚ ਬਰੀ ਹੋਏ ਸੁਰੇਂਦਰ ਕੋਲੀ ਦੀ ਲਾਸ਼, ਇੱਕ ਚਾਹ ਦੀ ਦੁਕਾਨ ਤੋਂ ਫੰਦੇ ਨਾਲ ਲਟਕਦੀ ਹੋਈ ਮਿਲੀ

ਨਿਤਿਨ ਨਵੀਨ ਨੇ ਪੰਜਾਬ ਦੀ ਨਸ਼ੇ ਦੀ ਸਮੱਸਿਆ ਲਈ ਰਾਜਨੀਤਿਕ ਸਰਪ੍ਰਸਤੀ ਦਾ ਦੋਸ਼ ਲਗਾਇਆ

ਮਮਤਾ ਬੈਨਰਜੀ ਨੰਦੀਗ੍ਰਾਮ ਅਤੇ ਅਸਾਮ ਉਪ-ਚੋਣਾਂ ਵਿੱਚ ਕਾਂਗਰਸ ਦਾ ਸਮਰਥਨ ਕਰੇਗੀ

ਸਰਨਾ ਨੇ ਕਾਲਕਾ ਨੂੰ ਦਿੱਤੀ ਦੋ-ਧਾਰੀ ਚੁਣੌਤੀ: ਅਕਾਲ ਤਖ਼ਤ ਦੇ ਫ਼ੈਸਲੇ ’ਤੇ ਜਵਾਬ ਦਿਓ, ਪਿਛਲੇ 24 ਸਾਲਾਂ ਦਾ ਹਿਸਾਬ ਕਰੋ ਜਨਤਕ

ਬਾਜ਼ਾਰ ਦੀ ਲੁੱਟ ਬੰਦ ਕਰਕੇ ਚੀਨੀ ਦੀਆਂ ਕੀਮਤਾਂ ਕਾਬੂ ਕਰੇ ਸਰਕਾਰ: ਐੱਸ.ਕੇ.ਐੱਮ.

ਇਤਿਹਾਸਿਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਿੱਖ ਮਰਿਆਦਾ ਦੀ ਉਲੰਘਣਾ ਬਰਦਾਸ਼ਤ ਨਹੀਂ—ਦੋਸ਼ੀਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਵੀਰਜੀ