ਪੰਜਾਬ

ਖਾਲਸਾ ਯੂਨੀਵਰਸਿਟੀ ਵੱਲੋਂ ‘ਬੁੱਧ ਅਤੇ ਸਿੱਖ ਧਰਮ’ ’ਤੇ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | September 19, 2026 07:08 PM

ਅੰਮ੍ਰਿਤਸਰ-ਸਿੱਖ ਧਰਮ ਅਤੇ ਬੁੱਧ ਧਰਮ ਦੋਵੇਂ ਮਨੁੱਖਤਾ ਨੂੰ ਉੱਚਾ ਚੁੱਕਣ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ’ਚ ਸ਼ਾਂਤੀ ਕਾਇਮ ਕਰਨ ਦਾ ਸੁਨੇਹਾ ਦਿੰਦੇ ਹਨ। ਭਗਵਾਨ ਬੁੱਧ ਨੇ ਦਇਆ, ਕWਣਾ, ਅਹਿੰਸਾ ਅਤੇ ਸਹਿਣਸ਼ੀਲਤਾ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ ਦੀ ਪ੍ਰੇਰਣਾ ਦਿੱਤੀ, ਜਦਕਿ ਸਮੂਹ ਜਗਤ ਦੇ ਪਾਲਣਹਾਰ ਧੰਨ ਨਿਰੰਕਾਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਮਨੁੱਖੀ ਬਰਾਬਰੀ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਖਾਲਸਾ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਸਿੱਖ ਇਤਿਹਾਸ ਖੋਜ਼ ਕੇਂਦਰ ਵਿਖੇ ‘ਬੁੱਧ ਅਤੇ ਸਿੱਖ ਧਰਮ’ ਵਿਸ਼ੇ ’ਤੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ’ਚ ਬੁੱਧਾ ਐਜੂਕੇਸ਼ਨ ਸੋਸਾਇਟੀ, ਕੁਸ਼ੀਨਗਰ ਤੋਂ ਪੁੱਜੇ ਉਪ ਪ੍ਰਧਾਨ ਸ੍ਰੀ ਭੰਤੇ ਮਹਿੰਦਰਾ ਨੇ ਕੀਤਾ।

ਸੈਮੀਨਾਰ ਦੀ ਸ਼ੁਰੂਆਤ ਮੌਕੇ ਪਹਿਲਾਂ ਆਪਣੇ ਕੁੰਜੀਵਤ ਭਾਸ਼ਣ ’ਚ ਹਿਮਾਚਲ ਦੀ ਸੈਂਟਰਲ ਯੂਨੀਵਰਸਿਟੀ (ਕੇਂਦਰੀ ਯੂਨੀਵਰਸਿਟੀ) ਤੋਂ ਸਾਬਕਾ ਉਪ ਕੁਲਪਤੀ ਡਾ. ਐੱਚ. ਐੱਸ. ਬੇਦੀ ਨੇ ਇਤਿਹਾਸਕ ਹਵਾਲਿਆਂ ਰਾਹੀਂ ਦੋਵਾਂ ਧਰਮਾਂ ਵਿਚਕਾਰ ਸਮਾਨਤਾਵਾਂ ਅਤੇ ਸਾਂਝੇ ਪੱਖਾਂ ਨੂੰ ਉਜਾਗਰ ਕੀਤਾ।ਉਨ੍ਹਾਂ ਨੇ ਸਿੱਖ ਧਰਮ ਅਤੇ ਬੁੱਧ ਧਰਮ ਦੀਆਂ ਸਿੱਖਿਆਵਾਂ ਦੇ ਆਪਸੀ ਸਬੰਧਾਂ, ਸਮਾਨਤਾਵਾਂ ਅਤੇ ਵਿਲੱਖਣ ਵਿਸ਼ੇਸ਼ਤਾਵਾਂ ’ਤੇ ਵਿਸਥਾਰ ਨਾਲ ਵਿਚਾਰ ਕੀਤਾ।

ਇਸ ਮੌਕੇ ਸ੍ਰੀ ਮਹਿੰਦਰਾ ਨੇ ਦੋਵਾਂ ਪ੍ਰੰਪਰਾਵਾਂ ’ਚ ਮਨੁੱਖ ਨੂੰ ਆਪਣੇ ਅੰਦਰ ਝਾਤ ਮਾਰਨ ਅਤੇ ਚੰਗੇ ਕਰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਧਾਰਮਿਕ ਸਾਂਝ ਅਤੇ ਆਪਸੀ ਸਤਿਕਾਰ ਦੀ ਲੋੜ ਹੋਰ ਵੀ ਵੱਧ ਗਈ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਧਰਮਾਂ ਦੀਆਂ ਸਾਂਝੀਆਂ ਮਨੁੱਖੀ ਕਦਰਾਂ—ਕੀਮਤਾਂ ਨੂੰ ਸਮਝ ਕੇ ਸਮਾਜ ’ਚ ਸ਼ਾਂਤੀ, ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਫੈਲਾਉਣ।

ਸੈਮੀਨਾਰ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਰਿਲੀਜੀਅਸ ਸਟੱਡੀਜ਼ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਡਾ. ਬੇਦੀ, ਸ੍ਰੀ ਮਹਿੰਦਰਾ, ’ਵਰਸਿਟੀ ਦੇ ਚਾਂਸਲਰ ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ, ਪ੍ਰੋੑ—ਚਾਂਸਲਰ ਤੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ, ਬੁੱਧਾ ਐਜੂਕੇਸ਼ਨ ਸੋਸਾਇਟੀ, ਕੁਸ਼ੀਨਗਰ ਤੋਂ ਆਨਰੇਰੀ ਸਕੱਤਰ ਸ: ਵੀਰੇਂਦਰ ਸਿੰਘ ਆਹਲੂਵਾਲੀਆ, ਬੁੱਧਾ ਪੋਸਟ ਗ੍ਰੈਜੂਏਟ ਕਾਲਜ, ਕੁਸ਼ੀਨਗਰ ਪ੍ਰਿੰਸੀਪਲ ਸ੍ਰੀ ਵਿਨੋਦ ਮੋਹਨ ਮਿਸ਼ਰਾ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਸੇਵਾਮੁਕਤ ਪ੍ਰੋਫੈਸਰ ਸ: ਇੰਦਰਜੀਤ ਸਿੰਘ ਅਤੇ ਐਡਵੋਕੇਟ ਸ੍ਰੀ ਵਿਜੇ ਕੁਮਾਰ ਰਾਵਤ ਦਾ ਸਵਾਗਤ ਕੀਤਾ।

ਇਸ ਮੌਕੇ ਸ: ਆਹਲੂਵਾਲੀਆ ਨੇ ਸੈਮੀਨਾਰ ’ਚ ਆਏ ਸਮੂਹ ਮਹਿਮਾਨਾਂ ਦੀ ਸਰੋਤਿਆਂ ਨਾਲ ਜਾਣ—ਪਛਾਣ ਕਰਵਾਉਂਦਿਆਂ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦਾ ਅਧਿਐਨ ਸਾਨੂੰ ਭਾਰਤੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੀ ਵਿਭਿੰਨਤਾ ਨੂੰ ਸਮਝਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਧਰਮਾਂ ਨੇ ਜਾਤ—ਪਾਤ, ਭੇਦਭਾਵ ਅਤੇ ਮਨੁੱਖ ਨੂੰ ਮਨੁੱਖ ਤੋਂ ਵੱਖ ਕਰਨ ਵਾਲੀਆਂ ਸੋਚਾਂ ਤੋਂ ਉੱਪਰ ਉੱਠਣ ਦਾ ਹੋਕਾ ਦਿੱਤਾ ਹੈ।ਸ: ਆਹਲੂਵਾਲੀਆ ਨੇ ਕਿਹਾ ਕਿ ਸਿੱਖ ਧਰਮ ’ਚ ਸੇਵਾ, ਸੰਗਤ ਅਤੇ ਪੰਗਤ ਦੀ ਪਰੰਪਰਾ ਮਨੁੱਖੀ ਸਮਾਨਤਾ ਦਾ ਪ੍ਰਤੀਕ ਹੈ, ਜਦਕਿ ਬੁੱਧ ਧਰਮ ’ਚ ਕWਣਾ ਅਤੇ ਮੈਤਰੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਧਰਮਾਂ ਦਾ ਅਧਿਐਨ ਸਿਰਫ ਜਾਣਕਾਰੀ ਹਾਸਲ ਕਰਨ ਲਈ ਨਹੀਂ, ਸਗੋਂ ਉਨ੍ਹਾਂ ਦੀਆਂ ਚੰਗੀਆਂ ਕਦਰਾਂ—ਕੀਮਤਾਂ ਨੂੰ ਜੀਵਨ ’ਚ ਅਪਣਾਉਣ ਲਈ ਕਰਨਾ ਚਾਹੀਦਾ ਹੈ।

ਇਸ ਦੌਰਾਨ ਸ: ਮਜੀਠੀਆ ਨੇ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦੋਵੇਂ ਹੀ ਮਨੁੱਖਤਾ, ਸੱਚ, ਦਇਆ, ਸੇਵਾ ਅਤੇ ਨੈਤਿਕ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ਿਆਂ ’ਤੇ ਅਕਾਦਮਿਕ ਵਿਚਾਰ—ਵਟਾਂਦਰਾ ਵਿਦਿਆਰਥੀਆਂ ਨੂੰ ਵੱਖ—ਵੱਖ ਧਾਰਮਿਕ ਅਤੇ ਅਧਿਆਤਮਿਕ ਪ੍ਰੰਪਰਾਵਾਂ ਨੂੰ ਸਮਝਣ ਦਾ ਮੌਕਾ ਪ੍ਰਦਾਨ ਕਰਦਾ ਹੈ।ਉਨ੍ਹਾਂ ਯੂਨੀਵਰਸਿਟੀ ਵੱਲੋਂ ਅਜਿਹੇ ਗਿਆਨਵਰਧਕ ਸੈਮੀਨਾਰ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਵਿਰਾਸਤ ਅਤੇ ਮਨੁੱਖੀ ਕਦਰਾਂ—ਕੀਮਤਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ।

ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਉਕਤ ਧਰਮਾਂ ਦਾ ਅਧਿਐਨ ਭਾਰਤੀ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸਮਝਣ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਵਿਚਾਰਾਂ ਦੇ ਆਦਾਨ—ਪ੍ਰਦਾਨ ਲਈ ਸਾਰਥਿਕ ਮੰਚ ਪ੍ਰਦਾਨ ਕਰਦੇ ਹਨ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਉਦੇਸ਼ ਸਿਰਫ਼ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ’ਚ ਵਿਸ਼ਾਲ ਦ੍ਰਿਸ਼ਟੀਕੋਣ ਅਤੇ ਮਨੁੱਖੀ ਮੁੱਲਾਂ ਦਾ ਵਿਕਾਸ ਕਰਨਾ ਵੀ ਹੈ।

ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਮੁਖੀ ਡਾ. ਸੁਖਦੇਵ ਸਿੰਘ ਸੋਹਲ ਨੇ ਸਿੱਖ ਧਰਮ ਅਤੇ ਬੁੱਧ ਧਰਮ ਨੂੰ ਉਨ੍ਹਾਂ ਦੇ ਇਤਿਹਾਸਕ ਅਤੇ ਦਾਰਸ਼ਨਿਕ ਸੰਦਰਭਾਂ ’ਚ ਸਮਝਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੋਵਾਂ ਪ੍ਰੰਪਰਾਵਾਂ ਦਾ ਤੁਲਨਾਤਮਕ ਅਧਿਐਨ ਵਿਦਿਆਰਥੀਆਂ ਅਤੇ ਵਿਦਵਾਨਾਂ ਨੂੰ ਅਧਿਆਤਮਿਕਤਾ, ਨੈਤਿਕਤਾ, ਮਨੁੱਖੀ ਕਦਰਾਂ—ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਦੋਵਾਂ ਧਾਰਮਿਕ ਪ੍ਰੰਪਰਾਵਾਂ ਦੇ ਦ੍ਰਿਸ਼ਟੀਕੋਣ ਨੂੰ ਸਮਝਣ ’ਚ ਸਹਾਇਤਾ ਕਰ ਸਕਦਾ ਹੈ।

ਇਸ ਮੌਕੇ ਡਾ. ਮਹਿਲ ਸਿੰਘ ਅਤੇ ਡਾ. ਗੋਗੋਆਣੀ ਨੇ ਸਾਂਝੇ ਤੌਰ ’ਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਨਾਲ ਸਬੰਧਿਤ ਵਿਚਾਰਧਾਰਾਵਾਂ ਦਾ ਅਕਾਦਮਿਕ ਅਧਿਐਨ ਵਿਦਿਆਰਥੀਆਂ ਨੂੰ ਧਾਰਮਿਕ ਇਤਿਹਾਸ, ਦਰਸ਼ਨ ਅਤੇ ਮਨੁੱਖੀ ਕਦਰਾਂ—ਕੀਮਤਾਂ ਨੂੰ ਡੂੰਘਾਈ ਨਾਲ ਸਮਝਣ ’ਚ ਸਹਾਇਤਾ ਕਰਦਾ ਹੈ।ਉਨ੍ਹਾਂ ਕਿਹਾ ਕਿ ਸੈਮੀਨਾਰ ਵਰਗੇ ਮੰਚ ਵਿਦਵਾਨਾਂ ਅਤੇ ਵਿਦਿਆਰਥੀਆਂ ਵਿਚਕਾਰ ਸੰਵਾਦ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਨਵੀਆਂ ਖੋਜ ਸੰਭਾਵਨਾਵਾਂ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਧਰਮਾਂ ਦਾ ਤੁਲਨਾਤਮਕ ਅਧਿਐਨ ਕਿਸੇ ਇੱਕ ਧਰਮ ਨੂੰ ਦੂਜੇ ਨਾਲ ਤੋਲਣ ਦੀ ਬਜਾਏ ਉਨ੍ਹਾਂ ਦੀਆਂ ਵਿਲੱਖਣਤਾਵਾਂ ਅਤੇ ਮਨੁੱਖੀ ਸਰੋਕਾਰਾਂ ਨੂੰ ਸਮਝਣ ’ਚ ਸਹਾਇਕ ਹੁੰਦਾ ਹੈ।ਉਨ੍ਹਾਂ ਸੈਮੀਨਾਰ ’ਚ ਸ਼ਾਮਿਲ ਵਿਦਵਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੰਵਾਦ ਖੋਜ ਅਤੇ ਗਿਆਨ ਦੇ ਖੇਤਰ ਨੂੰ ਹੋਰ ਵਿਸਤਾਰ ਦਿੰਦੇ ਹਨ।ਉਨ੍ਹਾਂ ਕਿਹਾ ਕਿ ’ਵਰਸਿਟੀ ਭਵਿੱਖ ’ਚ ਵੀ ਧਰਮ, ਦਰਸ਼ਨ ਅਤੇ ਸੱਭਿਆਚਾਰ ਨਾਲ ਸਬੰਧਿਤ ਅਜਿਹੇ ਵਿੱਦਿਅਕ ਪ੍ਰੋਗਰਾਮ ਕਰਵਾਉਂਦੀ ਰਹੇਗੀ।

ਇਸ ਮੌਕੇ ਸ੍ਰੀ ਮੋਹਨ ਮਿਸ਼ਰਾ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ’ਚ ਅਜਿਹੇ ਵਿਸ਼ਿਆਂ ’ਤੇ ਚਰਚਾਵਾਂ ਵਿਦਿਆਰਥੀਆਂ ਦੀ ਸੋਚ ਨੂੰ ਵਿਸ਼ਾਲ ਬਣਾਉਂਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਨੇ ਭਾਰਤੀ ਸਮਾਜ ਦੇ ਨਿਰਮਾਣ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੋੜਨਾ ਸਮੇਂ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ—ਵੱਖ ਧਰਮਾਂ ਨੂੰ ਖੁੱਲ੍ਹੇ ਮਨ ਨਾਲ ਪੜ੍ਹਨਾ ਅਤੇ ਸਮਝਣਾ ਚਾਹੀਦਾ ਹੈ ਤਾਂ ਜੋ ਉਹ ਆਪਸੀ ਸਤਿਕਾਰ ਅਤੇ ਸਹਿਣਸ਼ੀਲਤਾ ਦੀ ਭਾਵਨਾ ਵਿਕਸਿਤ ਕਰ ਸਕਣ।

ਸੈਮੀਨਾਰ ਦੌਰਾਨ ਪ੍ਰੋ: ਸ: ਇੰਦਰਜੀਤ ਸਿੰਘ ਅਤੇ ਸ੍ਰੀ ਰਾਵਤ ਨੇ ਕਿਹਾ ਕਿ ਸਿੱਖ ਅਤੇ ਬੁੱਧ ਧਰਮ ਦਾ ਅਧਿਐਨ ਕਰਦਿਆਂ ਇਨ੍ਹਾਂ ਦੀਆਂ ਇਤਿਹਾਸਕ ਅਤੇ ਵਿਚਾਰਧਾਰਕ ਵਿਸ਼ੇਸ਼ਤਾਵਾਂ ਦੇ ਨਾਲ ਮਨੁੱਖੀ ਪੱਖ ਨੂੰ ਸਮਝਣਾ ਵੀ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਬਾਣੀ ’ਚ ਮਨੁੱਖੀ ਬਰਾਬਰੀ, ਸੱਚ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਪ੍ਰਮੁੱਖ ਹੈ।ਇਸੇ ਤਰ੍ਹਾਂ ਬੁੱਧ ਧਰਮ ਇਨਸਾਨ ਨੂੰ ਦੁੱਖ ਦੇ ਕਾਰਨਾਂ ਨੂੰ ਸਮਝਣ, ਮਨ ’ਤੇ ਕਾਬੂ ਪਾਉਣ ਅਤੇ ਕWਣਾ ਨਾਲ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੰਦਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਧਾਰਮਿਕ ਵਿਸ਼ਿਆਂ ਦਾ ਅਧਿਐਨ ਤੱਥਾਂ, ਤਰਕ ਅਤੇ ਖੋਜ ਦੇ ਆਧਾਰ ’ਤੇ ਕਰਨ।ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਸੰਵਿਧਾਨ ਵੀ ਸਮਾਜ ’ਚ ਸਮਾਨਤਾ, ਆਜ਼ਾਦੀ ਅਤੇ ਨਿਆਂ ਦੀ ਸਥਾਪਨਾ ਲਈ ਕੰਮ ਕਰਦੇ ਹਨ।ਇਸ ਲਈ ਨੌਜਵਾਨਾਂ ਲਈ ਇਹ ਸਮਝਣਾ ਮਹੱਤਵਪੂਰਨ ਹੈ ਕਿ ਧਾਰਮਿਕ ਅਤੇ ਨੈਤਿਕ ਕਦਰਾਂ—ਕੀਮਤਾਂ ਸਮਾਜਿਕ ਜ਼ਿੰਮੇਵਾਰੀ ਨਾਲ ਕਿਵੇਂ ਜੁੜਦੀਆਂ ਹਨ।

ਇਸ ਮੌਕੇ ਸ: ਮਜੀਠੀਆ ਨੇ ਸ: ਛੀਨਾ ਨਾਲ ਮਿਲ ਕੇ ਸਮੂਹ ਵਿਦਵਾਨਾਂ ਨੂੰ ਕਾਲਜ ਦੀ ਯਾਦਗਾਰੀ ਤਸਵੀਰ, ਪੁਸਤਕ, ਸ਼ਾਲ ਆਦਿ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਡੀਨ ਅਕਾਦਮਿਕ ਡਾ. ਸੁਰਿੰਦਰ ਕੌਰ, ਡੀਨ (ਲਾਅ) ਡਾ. ਜਸਪਾਲ ਸਿੰਘ, ਕੌਂਸਲ ਦੇ ਵਧੀਕ ਆਨਰੇਰੀ ਸਕੱਤਰ ਸ: ਦਲਬੀਰ ਸਿੰਘ ਘੁੰਮਣ, ਜੁਆਇੰਟ ਸਕੱਤਰ ਸ: ਗੁਨਬੀਰ ਸਿੰਘ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਸੰਤੋਖ ਸਿੰਘ ਸੇਠੀ, ਸ: ਪਰਮਜੀਤ ਸਿੰਘ ਬੱਲ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ: ਟੀ. ਪੀ. ਸੰਧੂ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਮਨਦੀਪ ਕੌਰ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਪਰਮਜੀਤ ਸਿੰਘ, ਪ੍ਰਿੰਸੀਪਲ ਸ: ਸ਼ਰਨਜੀਤ ਸਿੰਘ, ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼ ਸਮੇਤ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਗੈਂਗਸਟਰਾਂ ਤੇ ਗੁੰਡਿਆਂ ਤੋਂ ਡਰੀ ਹੋਈ ਹੈ ਪੰਜਾਬ ਪੁਲਿਸ – ਜਾਖੜ

ਰਵਨੀਤ ਬਿੱਟੂ ਭਗਵੰਤ ਮਾਨ ਦੇ ਕਾਫਲੇ ਦੇ ਸਾਹਮਣੇ ਆਂਡੇ ਅਤੇ ਟਮਾਟਰ ਲੈ ਕੇ ਪਹੁੰਚਿਆ, ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ

ਜੁਝਾਰ ਨਗਰ ਤੋਂ ਬੱਸ ਨੂੰ ਫੂਲਰਾਜ ਸਿੰਘ, ਆਰ.ਪੀ. ਸ਼ਰਮਾ ਤੇ ਹਰਪਾਲ ਸਿੰਘ ਚੰਨਾ ਦਿੱਤੀ ਹਰੀ ਝੰਡੀ

ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਮੋਦੀ ਸਰਕਾਰ ਨੇ ਪਹਿਲਾਂ ਲੋਕਾਂ ਨੂੰ ਡਿਜੀਟਲ ਭੁਗਤਾਨ 'ਤੇ ਨਿਰਭਰ ਕੀਤਾ, ਹੁਣ ਉਨ੍ਹਾਂ 'ਤੇ ਨਵਾਂ ਵਿੱਤੀ ਬੋਝ ਪਾ ਰਹੀ ਹੈ: ਪਵਨ ਕੁਮਾਰ ਟੀਨੂੰ

ਅਨੈਤਿਕ ਸੰਬਧ ਰਖਣ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਲੈ ਕੇ ਆਰਗਨਾਈਜ਼ੇਸ਼ਨ ਆਫ਼ ਸਿੱਖ ਅਲਾਇੰਸ ਪਹੁੰਚੀ ਸ਼੍ਰੀ ਅਕਾਲ ਤਖਤ ਸਾਹਿਬ

ਪੰਜਾਬ ਦੇ ਬਟਾਲਾ ਵਿੱਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ ਸੁੱਟੇ ਅੰਡੇ ਅਤੇ ਟਮਾਟਰ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਸੌਂਦ