ਨੈਸ਼ਨਲ

ਮਹਿੰਗਾਈ ਦੀ ਮਾਰ ਹੇਠ ਲੋੜਵੰਦ ਪਰਿਵਾਰਾਂ ਲਈ ਨੈਸ਼ਨਲ ਅਕਾਲੀ ਦਲ ਬਣਿਆ ਸਹਾਰਾ- ਰਾਸ਼ਨ, ਸਬਜ਼ੀਆਂ, ਖੰਡ ਤੇ ਜ਼ਰੂਰੀ ਸਮਾਨ ਵੰਡਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 20, 2026 07:05 PM

ਨਵੀਂ ਦਿੱਲੀ- ਮਹਿੰਗਾਈ ਦੇ ਲਗਾਤਾਰ ਵੱਧ ਰਹੇ ਬੋਝ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਨੈਸ਼ਨਲ ਅਕਾਲੀ ਦਲ ਵੱਲੋਂ ਸੇਵਾ ਦਾ ਉਪਰਾਲਾ ਕੀਤਾ ਗਿਆ। ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਸੰਤ ਨਗਰ ਵਿਖੇ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਦੀ ਕੌਮੀ ਪ੍ਰਧਾਨ ਰਸ਼ਮੀਤ ਕੌਰ ਬਿੰਦਰਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਲੋੜਵੰਦ ਪਰਿਵਾਰਾਂ ਅਤੇ ਬੱਚਿਆਂ ਨੂੰ ਰਾਸ਼ਨ, ਸਬਜ਼ੀਆਂ, ਖੰਡ ਸਮੇਤ ਰੋਜ਼ਾਨਾ ਵਰਤੋਂ ਦੀਆਂ ਹੋਰ ਜ਼ਰੂਰੀ ਵਸਤਾਂ ਵੰਡੀਆਂ ਗਈਆਂ। ਪ੍ਰੋਗਰਾਮ ਦੇ ਮੁੱਖ ਮਹਿਮਾਨ ਅਤੇ ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਪਰਿਵਾਰਾਂ ਦੇ ਘਰੇਲੂ ਬਜਟ ’ਤੇ ਭਾਰੀ ਬੋਝ ਪਾਇਆ ਹੈ। ਸੀਮਤ ਆਮਦਨ ਵਾਲੇ ਪਰਿਵਾਰਾਂ ਲਈ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਰੋਜ਼ਾਨਾ ਦੀਆਂ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨਾ ਵੀ ਮੁਸ਼ਕਲ ਹੁੰਦਾ ਜਾ ਰਿਹਾ ਹੈ।
ਪਰਮਜੀਤ ਸਿੰਘ ਪੰਮਾ ਅਤੇ ਰਸ਼ਮੀਤ ਕੌਰ ਬਿੰਦਰਾ ਨੇ ਕਿਹਾ ਕਿ ਸਮਾਜ ਸੇਵਾ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਲੋੜਵੰਦ ਪਰਿਵਾਰਾਂ ਤੱਕ ਮਦਦ ਪਹੁੰਚਾਉਣਾ ਹੀ ਮਨੁੱਖਤਾ ਦੀ ਅਸਲ ਸੇਵਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਅਕਾਲੀ ਦਲ ਆਮ ਲੋਕਾਂ ਦੇ ਮੁੱਦੇ ਉਠਾਉਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਲਈ ਵੀ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਅਸਰ ਘੱਟ ਆਮਦਨ ਵਾਲੇ ਪਰਿਵਾਰਾਂ ’ਤੇ ਪੈਂਦਾ ਹੈ। ਖਾਸ ਕਰਕੇ ਬੱਚਿਆਂ ਵਾਲੇ ਪਰਿਵਾਰਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਹ ਸੇਵਾ ਪ੍ਰੋਗਰਾਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨੈਸ਼ਨਲ ਅਕਾਲੀ ਦਲ ਦੀ ਸੋਸ਼ਲ ਵਿੰਗ ਵੱਲੋਂ ਭਵਿੱਖ ਵਿਚ ਵੀ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਪਰਮਜੀਤ ਸਿੰਘ ਪੰਮਾ ਅਤੇ ਰਸ਼ਮੀਤ ਕੌਰ ਬਿੰਦਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਰਥਿਕ ਮੁਸ਼ਕਲਾਂ ਦੇ ਸਮੇਂ ਮਿਲੀ ਇਹ ਸਹਾਇਤਾ ਉਨ੍ਹਾਂ ਲਈ ਵੱਡਾ ਸਹਾਰਾ ਹੈ। ਇਸ ਮੌਕੇ ਪੰਮਾ ਅਤੇ ਬਿੰਦਰਾ ਨੇ ਸਮਾਜ ਦੇ ਸਮਰੱਥ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਰਹਿੰਦੇ ਲੋੜਵੰਦ ਪਰਿਵਾਰਾਂ ਦੀ ਪਛਾਣ ਕਰਕੇ ਆਪਣੀ ਸਮਰੱਥਾ ਅਨੁਸਾਰ ਉਨ੍ਹਾਂ ਦੀ ਮਦਦ ਕਰਨ, ਤਾਂ ਜੋ ਕੋਈ ਵੀ ਪਰਿਵਾਰ ਆਰਥਿਕ ਤੰਗੀ ਕਾਰਨ ਮੁੱਢਲੀਆਂ ਜ਼ਰੂਰਤਾਂ ਤੋਂ ਵਾਂਝਾ ਨਾ ਰਹੇ। ਇਸ ਮੌਕੇ ਵਰੁਣ ਤਲਵਾਰ, ਵਰਿੰਦਰ ਆਰੀਆ, ਸੁਨੀਤਾ ਅਰੋੜਾ, ਰਿਧਮ ਚੱਢਾ ਸਮੇਤ ਕਈ ਹੋਰ ਸਮਾਜਿਕ ਮੈਂਬਰ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਦਿੱਲੀ ਦੇਹਾਤ ਮੋਰਚੇ ਦੀ ਕਿਸਾਨਾਂ ਨੂੰ ਅਪੀਲ: ਜ਼ਮੀਨਾਂ ਬਿਲਡਰਾਂ ਨੂੰ ਨਾ ਵੇਚੋ

ਨੰਦੀਗ੍ਰਾਮ ਉਪ ਚੋਣ: ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ

ਪੰਜਾਬ ਨਸ਼ਿਆਂ ਕਾਰਨ ਇੱਕ ਹੋਰ ਪੀੜ੍ਹੀ ਨਹੀਂ ਗੁਆ ਸਕਦਾ: ਵਿਕਰਮਜੀਤ ਸਿੰਘ ਸਾਹਨੀ

ਸਿੱਖੀ ਬਾਹਰੀ ਦਿਖਾਵੇ ਦਾ ਨਾਮ ਨਹੀਂ, ਅੰਦਰਲੇ ਬਦਲਾਅ ਦਾ ਹੈ ਨਾਮ: ਭਾਈ ਗੁਰਦੇਵ ਸਿੰਘ ਕੋਹਾੜਕਾ

ਐਸਓਆਈ ਦੀ ਹੂੰਝਾਫੇਰ ਜਿੱਤ ਕਾਲਕਾ-ਸਿਰਸਾ ਜੋੜੀ ਖਿਲਾਫ ਅਕਾਲੀ ਜੇਂਨ ਜ਼ੈਡ ਦਾ ਵੱਡਾ ਫਤਵਾ: ਪਰਮਜੀਤ ਸਿੰਘ ਸਰਨਾ

ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ- ਸਰਕਾਰ ਵਿਰੁੱਧ ਉੱਠੇ ਬਗ਼ਾਵਤੀ ਸੁਰ

ਜਗਤਾਰ ਸਿੰਘ ਹਵਾਰਾ ਦੀ ਜੇਲ ਤਬਦੀਲੀ ਰੋਕਣਾ ਸਿੱਖਾਂ ਨਾਲ ਬੇਇਨਸਾਫੀ - ਸਿਰਸਾ ਉਠਾਣ ਆਪਣੀ ਭਾਜਪਾ ਸਰਕਾਰ ਅੱਗੇ ਆਵਾਜ਼ ਜੀਕੇ

ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ: ਸਿੱਖ ਫੈਡਰੇਸ਼ਨ ਯੂਕੇ

ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ: ਸਰਨਾ

ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ- ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ