BREAKING NEWS
ਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਸ੍ਰੀ ਅਕਾਲ ਤਖਤ ਸਾਹਿਬ ਨੇ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਬਲਾਤਕਾਰ ਦੇ ਮਾਮਲੇ ਵਿੱਚ  ਸਿੱਖ ਪੰਥ ਵਿੱਚੋਂ ਕੱਢਿਆਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆਮਾਨਸਿਕ ਸਿਹਤ ਦਾ ਇਲਾਜ ਉਦੋਂ ਤੱਕ ਨਾ ਟਲੇ, ਜਦੋਂ ਤੱਕ ਪਰਿਵਾਰ ਪੂਰੀ ਤਰ੍ਹਾਂ ਟੁੱਟਣ ਦੀ ਸਥਿਤੀ ਵਿੱਚ ਨਾ ਪਹੁੰਚ ਜਾਵੇ: ਡਾ. ਬਲਬੀਰ ਸਿੰਘਸ਼ੋ੍ਰਮਣੀ ਕਮੇਟੀ ਦੇ ਮੈਂਬਰ ਚਾਵਲਾ ਦੇ ਖਿਲਾਫ ਵਿਦੇਸ਼ੀ ਔਰਤ ਨਾਲ ਜਬਰ ਜਨਾਹ ਦੀ ਐਫ ਆਈ ਆਰ ਦਰਜ

ਪੰਜਾਬ

ਵਿਧਾਇਕ ਕੁਲਵੰਤ ਸਿੰਘ ਹੋਰਾਂ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਖਾਟੂਸ਼ਾਮ ਲਈ ਰਵਾਨਾ

ਕੌਮੀ ਮਾਰਗ ਬਿਊਰੋ | September 20, 2026 09:11 PM

ਮੋਹਾਲੀ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਖਾਟੂਸ਼ਾਮ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਰਵਾਨਾ ਕੀਤਾ ਗਿਆ, ਆਮ ਆਦਮੀ ਪਾਰਟੀ ਦੇ ਸੈਕਟਰ- 79 ਸਥਿਤ ਦਫਤਰ ਤੋਂ ਬੱਸ ਨੂੰ ਹਰੀ ਝੰਡੀ ਦੇਣ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਵਾਲੇ ਸੀਨੀਅਰ ਸਿਟੀਜਨ ਦੀ ਆਸਥਾ ਅਤੇ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਇਹ ਬੱਸ ਖਾਟੂ ਸ਼ਾਮ, ਵਰਿੰਦਾਵਨ, ਹਰਿਦੁਆਰ, ਸਾਲਾਸਰ ਦੇ ਦਰਸ਼ਨ ਕਰਕੇ ਵਾਪਸ ਪਰਤੇਗੀ, ਇਸ ਬੱਸ ਦੇ ਨਾਲ ਵੀ ਬਕਾਇਦਾ ਇੱਕ ਗਾਈਡ ਅਤੇ ਡਾਕਟਰ ਮੌਜੂਦ ਰਹੇਗਾ, ਤਾਂ ਕਿ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਉਹਨਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ , ਰਾਮ ਤੀਰਥ ਬਾਲਮੀਕੀ ਮੰਦਰ, ਵਾਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਸੀਨੀਅਰ ਸਿਟੀਜਨ ਨੂੰ ਕਰਵਾਏ ਜਾ ਰਹੇ ਹਨ ਅਤੇ ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੇ ਆਉਣ- ਜਾਣ ਤੋਂ ਇਲਾਵਾ ਹੋਟਲਾਂ ਵਿੱਚ ਰਹਿਣ -ਸਹਿਣ ਦਾ ਸਮੁੱਚਾ ਪ੍ਰਬੰਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਅਤੇ ਇਹ ਯਾਤਰਾ ਅਗਾਂਹ ਵੀ ਲਗਾਤਾਰ ਜਾਰੀ ਰਹੇਗੀ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਯਾਤਰਾ ਤੇ ਜਾ ਰਹੀ ਬੱਸ ਵਿੱਚ ਸ਼ਰਧਾਲੂਆਂ ਦੇ ਚਿਹਰੇ ਤੇ ਪਾਈ ਜਾ ਰਹੀ ਖੁਸ਼ੀ ਅਤੇ ਤਸੱਲੀ ਵੇਖਿਆਂ ਹੀ ਬਣਦੀ ਸੀ ਅਤੇ ਇਸ ਬੱਸ ਦੇ ਰਵਾਨਾ ਹੋਣ ਦੇ ਦੌਰਾਨ ਸ਼ਰਧਾਲੂ ਇੱਕ ਦੂਸਰੇ ਨਾਲ ਇਸ ਵਧੀਆ ਅਨੁਭਵ ਨੂੰ ਸਾਂਝਾ ਕਰ ਰਹੇ ਸਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੈਂ ਇਹਨਾਂ ਸਾਰੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਇੱਥੇ ਸ਼ੁਭਕਾਮਨਾਵਾਂ ਦੇਣ ਦੇ ਲਈ ਆਇਆ ਹਾਂ ਅਤੇ ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ, ਕਿ ਸ਼ਰਧਾਲੂ ਜੋ- ਜੋ ਵੀ ਮਨੋਕਾਮਨਾ ਆਪਣੇ ਮਨ ਵਿੱਚ ਲੈ ਕੇ ਇਸ ਯਾਤਰਾ ਤੇ ਜਾ ਰਹੇ ਹਨ, ਪਰਮਾਤਮਾ ਉਹਨਾਂ ਦੀ ਮਨੋਕਾਮਨਾ ਪੂਰੀ ਕਰੇ,
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਸ਼ੁਰੂ ਕੀਤੇ ਜਾਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸੰਗਤ ਦੇ ਰੂਪ ਵਿੱਚ ਸ਼ਰਧਾਲੂਆਂ ਨੂੰ ਯਾਤਰਾ ਤੇ ਲੈ ਕੇ ਜਾਣ ਦੇ ਲਈ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ , ਇਸ ਨਾਲ ਸੰਗਤ ਦੇ ਰੂਪ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਵਿਚਕਾਰ ਆਪਸੀ ਪ੍ਰੇਮ ਅਤੇ ਅਤੇ ਭਾਈਚਾਰਕ ਸਾਂਝ ਵਧੇਰੇ ਕਾਇਮ ਹੁੰਦੀ ਹੈ, ਇਸ ਯਾਤਰਾ ਦੇ ਨਾਲ ਇਕੱਠਿਆਂ ਯਾਤਰਾ ਕਰਕੇ ਵਾਪਸ ਪਰਤਣ ਉਪਰੰਤ ਸ਼ਰਧਾਲੂਆਂ ਦੇ ਵਿੱਚ ਆਪਸੀ ਸਾਂਝ ਅਤੇ ਭਾਈਚਾਰਕ ਅਪਣੱਤ ਪਹਿਲਾਂ ਦੇ ਮੁਕਾਬਲਤਨ ਹੋਰ ਵੱਧ ਜਾਂਦੀ ਹੈ ਅਤੇ ਜਿਹੜੇ ਸ਼ਰਧਾਲੂ ਪਹਿਲਾਂ ਕਦੀ ਇੱਕ ਦੂਸਰੇ ਨੂੰ ਇਹੀ ਨਹੀਂ ਮਿਲੇ ਸਨ, ਉਹਨਾਂ ਦੇ ਲਈ ਇਹ ਯਾਤਰਾ ਇੱਕ ਹੋਰ ਨਵਾਂ ਅਤੇ ਸੁਖਦ ਅਨੁਭਵ ਲੈ ਕੇ ਆਉਂਦੀ ਹੈ ਅਤੇ ਯਾਤਰਾ ਤੋਂ ਵਾਪਸ ਪਰਤ ਕੇ ਸ਼ਰਧਾਲੂਆਂ ਵੱਲੋਂ ਆਪਣੇ ਹੋਰਨਾਂ ਸਾਥੀਆਂ ਦੇ ਨਾਲ ਇਸ ਦੀ ਗੱਲ ਕੀਤੀ ਜਾਂਦੀ ਹੈ ਤਾਂ ਬਿਨਾਂ ਸ਼ੱਕ ਰਜਿਸਟਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਹੋਰ ਵਧ ਜਾਂਦੀ ਹੈ , ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਧਾਨ ਸਭਾ ਹਲਕਾ ਮੋਹਾਲੀ ਕੁਆਰਡੀਨੇਟਰ- ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਨੂੰ ਲੈ ਕੇ ਵਿਧਾਨ ਸਭਾ ਹਲਕਾ ਮੋਹਾਲੀ ਧਾਰਮਿਕ ਰੰਗਤ ਦੇ ਵਿੱਚ ਰੰਗਿਆ ਜਾ ਚੁੱਕਾ ਹੈ, ਆਪਸੀ ਮਨ- ਮੁਟਾਵ ਅਤੇ ਕੁੜੱਤਣ ਦੇ ਲਈ ਲੋਕਾਂ ਦੇ ਮਨਾਂ ਵਿੱਚ ਥਾਂ ਬਿਲਕੁਲ ਖਤਮ ਹੋ ਚੁੱਕੀ ਹੈ, ਅਤੇ ਜੋ ਵੀ ਹਾਲੇ ਤੱਕ ਇਸ ਯਾਤਰਾ ਤੇ ਨਹੀਂ ਜਾ ਸਕੇ , ਉਹਨਾਂ ਵੱਲੋਂ ਯਾਤਰਾ ਤੇ ਜਾਣ ਦੇ ਲਈ ਰਜਿਸਟਰੇਸ਼ਨ ਕਰਵਾਉਣ ਨੂੰ ਲੈ ਕੇ ਬੇਹੱਦ ਉਤਸੁਕਤਾ ਪਾਈ ਜਾ ਰਹੀ ਹੈ , ਪਰੰਤੂ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਹਲਕੇ ਵਿੱਚ ਇਸ ਯੋਜਨਾ ਨੂੰ ਅਗਾਂਹ ਵੀ ਚਲਦੇ ਰੱਖਣ ਦੇ ਲਈ ਸ਼ਰਧਾਲੂਆਂ ਨਾਲ ਜਿੱਥੇ ਲਗਾਤਾਰ ਤਾਲਮੇਲ ਬਣਾਈ ਰੱਖਣ ਦੀ ਗੱਲ ਆਖੀ ਜਾਂਦੀ ਹੈ , ਉੱਥੇ ਜਰੂਰੀ ਦਿਸ਼ਾ- ਨਿਰਦੇਸ਼ ਵੀ ਰੋਜ਼ਾਨਾ ਉਹਨਾਂ ਨੂੰ ਦਿੱਤੇ ਜਾਂਦੇ ਹਨ , ਉਹਨਾਂ ਨੂੰ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਦਿੱਤੇ ਜਾਂਦੇ ਹਨ ਇਸ ਮੌਕੇ ਤੇ ਫੂਲਰਾਜ ਸਿੰਘ -ਸਟੇਟ ਅਵਾਰਡੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ- ਹਰਪਾਲ ਸਿੰਘ ਚੰਨਾ, ਅਮਰਜੀਤ ਸਿੰਘ ਸਿੱਧੂ, ਸਰਬਜੀਤ ਕੌਰ- ਬਲਾਕ ਪ੍ਰਧਾਨ, ਛੱਜਾ ਸਿੰਘ- ਕੁਰੜੀ, ਕੁਲਦੀਪ ਸਿੰਘ, ਗੁਰਜੰਟ ਸਿੰਘ- ਕੁਰੜੀ , ਗੁਰਪਾਲ ਸਿੰਘ, ਨਰਿੰਦਰ ਸਿੰਘ, ਬਲਜੀਤ ਸਿੰਘ -ਹੈਪੀ, ਪ੍ਰਗਟ ਸਿੰਘ- ਰਾਏਪੁਰ ਕਲਾਂ, ਗਗਨ ਪ੍ਰੀਤ ਸਿੰਘ, ਵੀ ਹਾਜ਼ਰ ਸਨ

Have something to say? Post your comment

 
 
 
 

ਪੰਜਾਬ

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਡੀ ਸਰਕਾਰ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਜਥੇਦਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਮੁਅੱਤਲ ਗ੍ਰੰਥੀ ਮਲਕੀਤ ਸਿੰਘ ਨੂੰ ਕੀਤਾ ਪੰਥ ’ਚੋਂ ਖਾਰਜ

ਸ੍ਰੀ ਅਕਾਲ ਤਖਤ ਸਾਹਿਬ ਨੇ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਬਲਾਤਕਾਰ ਦੇ ਮਾਮਲੇ ਵਿੱਚ  ਸਿੱਖ ਪੰਥ ਵਿੱਚੋਂ ਕੱਢਿਆ

ਥਾਈਲੈਂਡ `ਚ ਬਜ਼ੁਰਗ ਸਿੱਖ ਵਿਅਕਤੀ ਦੀ ਦਸਤਾਰ ਉਤਾਰਨ ਦੀ ਘਟਨਾ ਅਤਿਨਿੰਦਣਯੋਗ : ਬਾਬਾ ਬਲਬੀਰ ਸਿੰਘ

ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ

ਕਾਂਗਰਸ, ਅਕਾਲੀ ਜਾਂ ਭਾਜਪਾ ਨੂੰ ਵੋਟ ਦੇਣਾ ਹਰ ਪਰਿਵਾਰ ਲਈ ਖ਼ਤਰਨਾਕ - ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਗੁੰਡਿਆਂ ਤੋਂ ਡਰੀ ਹੋਈ ਹੈ ਪੰਜਾਬ ਪੁਲਿਸ – ਜਾਖੜ

ਰਵਨੀਤ ਬਿੱਟੂ ਭਗਵੰਤ ਮਾਨ ਦੇ ਕਾਫਲੇ ਦੇ ਸਾਹਮਣੇ ਆਂਡੇ ਅਤੇ ਟਮਾਟਰ ਲੈ ਕੇ ਪਹੁੰਚਿਆ, ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ