BREAKING NEWS
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਸ੍ਰੀ ਅਕਾਲ ਤਖਤ ਸਾਹਿਬ ਨੇ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਬਲਾਤਕਾਰ ਦੇ ਮਾਮਲੇ ਵਿੱਚ  ਸਿੱਖ ਪੰਥ ਵਿੱਚੋਂ ਕੱਢਿਆਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਪੰਜਾਬ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

ਕੌਮੀ ਮਾਰਗ ਬਿਊਰੋ | September 21, 2026 07:37 PM


ਐਸ ਏ ਐਸ ਨਗਰ -ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਲੁਧਿਆਣੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਉਨਾਂ ਨੇ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਭਾਈ ਸਤਿੰਦਰਬੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਪਾਲ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਖਾਲਸਾ ਅਤੇ ਅੰਬਾਲੇ ਵਾਲੀਆਂ ਬੀਬੀਆਂ ਦਾ ਢਾਡੀ ਜੱਥਾ, ਬੀਬੀ ਮਨਜਿੰਦਰ ਕੌਰ ਫਗਵਾੜੇ ਵਾਲੇ, ਭਾਈ ਬਲਜਿੰਦਰ ਸਿੰਘ ਜੀ ਸ੍ਰੀ ਫਤਿਹਗੜ੍ਹ ਸਾਹਿਬ ਜੀ, ਭਾਈ ਜਗਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਦੁਆਰਾ ਸੀਸ ਗੰਜ ਸਾਹਿਬ ਦਿੱਲੀ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲੇ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਦਸਵੀਂ ਦੇ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰੀ ਦਿੱਤੀ ਗਈ । ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਅਸਥਾਨ ਤੇ ਡਿਸਪੈਂਸਰੀ ਅਤੇ ਲੈਬਰੇਟਰੀ ਚੱਲ ਰਹੀ ਹੈ ਜਿਸ ਵਿੱਚ ਸਾਰੇ ਟੈਸਟ ਅਤਿ ਆਧੁਨਿਕ ਕੰਪਿਊਟਰਾਈਜ ਤਰੀਕੇ ਨਾਲ ਕੀਤੇ ਜਾਂਦੇ ਹਨ। ਮਾਹਿਰ ਡਾਰਕਟਰਾਂ ਵੱਲੋਂ ਮਰੀਜਾਂ ਦਾ ਮੁਆਇਨਾ ਕੀਤਾ ਜਾਂਦਾ ਹੈ ਅਤੇ ਦਵਾਈ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਜਾਂਦੀ ਹੈ। ਸੰਗਤਾਂ ਦੀ ਸਹੁਲਤ ਲਈ ਐੱਮ ਆਰ ਆਈ, ਸੀਟੀ ਸਕੈਨ, ਅਲਟਰਾਸਾਉਂਡ ਅਤੇ ਐਕਸ ਰੇ ਦੀਆਂ ਸੇਵਾਵਾਂ ਵੀ ਉਪਲੱਬਧ ਹਨ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ‘ਆਰੰਭਿਕ ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ

ਮਾਮਲਾ ਬਹਿਰੀਨ ਤੋਂ ਆਈ ਬੀਬੀ ਵੱਲੋ ਜਬਰ ਜਿਨਾਂਹ ਦੇ ਦੋਸ਼-ਦੰਗਾ ਪੀੜਤ ਇਸਤਰੀ ਵਿੰਗ ਨੇ ਕੀਤੀ ਮੰਗ ਉੱਚ ਪੱਧਰੀ ਪੜਤਾਲ ਕਰਵਾਉਣ ਦੀ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ

ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ

ਚਾਵਲਾ ਨੇ ਜਥੇਦਾਰ ਦੀ ਕਾਰਜਸ਼ੈਲੀ ਤੇ ਹੀ ਚੁੱਕੇ ਸਵਾਲ

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਵਿਧਾਇਕ ਕੁਲਵੰਤ ਸਿੰਘ ਹੋਰਾਂ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਖਾਟੂਸ਼ਾਮ ਲਈ ਰਵਾਨਾ

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਡੀ ਸਰਕਾਰ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ