BREAKING NEWS
ਜਿਹੜੇ ਨਸ਼ੇ ਰੋਕਣ ਵਿੱਚ ਨਾਕਾਮ ਰਹੇ, ਹੁਣ ਉਨ੍ਹਾਂ ਨੂੰ ਪੰਜਾਬ ਦੇ 'ਯੁੱਧ ਨਸ਼ਿਆਂ ਵਿਰੁੱਧ' ਤੋਂ ਤਕਲੀਫ਼ ਹੋ ਰਹੀ ਹੈ : ਅਮਨ ਅਰੋੜਾਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਸ੍ਰੀ ਅਕਾਲ ਤਖਤ ਸਾਹਿਬ ਨੇ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਬਲਾਤਕਾਰ ਦੇ ਮਾਮਲੇ ਵਿੱਚ  ਸਿੱਖ ਪੰਥ ਵਿੱਚੋਂ ਕੱਢਿਆਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੰਸਾਰ

ਬੈਲਜੀਅਮ ’ਚ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ - ਜੈਕਾਰਿਆਂ ਨਾਲ ਯਾਦ ਕੀਤਾ ਗਿਆ ਬਹਾਦਰ ਸਿੱਖ ਸਿਪਾਹੀਆਂ ਦਾ ਇਤਿਹਾਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 21, 2026 08:04 PM

ਨਵੀਂ ਦਿੱਲੀ- ਬੈਲਜੀਅਮ ਦੇ ਸਿੰਤ-ਟਰੂਡਿਨ ਵਿਖੇ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਸਮੇਤ ਵੱਖ-ਵੱਖ ਵਿਸ਼ਵ ਜੰਗਾਂ ਦੌਰਾਨ ਸ਼ਹੀਦ ਹੋਏ ਸਿੱਖ ਸਿਪਾਹੀਆਂ ਦੀ ਯਾਦ ਵਿੱਚ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸ਼ਹਿਰ ਸਥਿਤ ਸਿੱਖ ਸ਼ਹੀਦ ਯਾਦਗਾਰ ’ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਿੱਖ ਸੰਗਤ ਵੱਲੋਂ ਜੈਕਾਰਿਆਂ ਨਾਲ ਸ਼ਹੀਦ ਸਿਪਾਹੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਥਾਨਕ ਬੈਲਜੀਅਨ ਨਾਗਰਿਕਾਂ ਵੱਲੋਂ ਬੈਂਡ ਦੀਆਂ ਧੁਨਾਂ ਨਾਲ ਬੈਲਜੀਅਮ ਦਾ ਰਾਸ਼ਟਰੀ ਗੀਤ ਗਾ ਕੇ ਵੀ ਸ਼ਹੀਦਾਂ ਨੂੰ ਸਨਮਾਨ ਦਿੱਤਾ ਗਿਆ। ਸਮਾਗਮ ਵਿੱਚ ਸਿੰਤ-ਟਰੂਡਿਨ ਦੇ ਮੇਅਰ ਲੁਡਵਿਗ ਵੈਂਡਨਹੋਵ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤ ਗੁਰਦੁਆਰਾ ਸੰਗਤ ਸਾਹਿਬ ਵਿਖੇ ਪਹੁੰਚੀ, ਜਿੱਥੇ ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਸਿਪਾਹੀਆਂ ਦੀਆਂ ਤਸਵੀਰਾਂ ਦੀ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਰਾਹੀਂ ਸਿੱਖ ਸਿਪਾਹੀਆਂ ਦੀ ਬਹਾਦਰੀ, ਕੁਰਬਾਨੀ ਅਤੇ ਵਿਸ਼ਵ ਜੰਗਾਂ ਦੌਰਾਨ ਨਿਭਾਈ ਭੂਮਿਕਾ ਨੂੰ ਯਾਦ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਮੇਅਰ ਸਮੇਤ ਪਤਵੰਤੇ ਸੱਜਣਾਂ ਅਤੇ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ। ਯੂਰਪੀਅਨ ਸਿੱਖ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਭਾਈ ਬਿੰਦਰ ਸਿੰਘ ਨੇ ਕਿਹਾ ਕਿ ਸਿੱਖ ਸਿਪਾਹੀਆਂ ਦੀਆਂ ਕੁਰਬਾਨੀਆਂ ਸਿਰਫ਼ ਸਿੱਖ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਯੂਰਪ ਦੀ ਜੰਗੀ ਇਤਿਹਾਸਕ ਵਿਰਾਸਤ ਦਾ ਵੀ ਅਹਿਮ ਅਧਿਆਇ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਨ੍ਹਾਂ ਸ਼ਹੀਦਾਂ ਦੇ ਇਤਿਹਾਸ ਅਤੇ ਕੁਰਬਾਨੀਆਂ ਨਾਲ ਜੋੜਨਾ ਜ਼ਰੂਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣ ਸਕਣ ਕਿ ਸਿੱਖ ਸਿਪਾਹੀਆਂ ਨੇ ਵਿਸ਼ਵ ਜੰਗਾਂ ਦੌਰਾਨ ਕਿੰਨੀ ਬਹਾਦਰੀ ਨਾਲ ਆਪਣਾ ਫਰਜ਼ ਨਿਭਾਇਆ। ਜ਼ਿਕਰਯੋਗ ਹੈ ਕਿ ਬੈਲਜੀਅਮ ਦੀ ਧਰਤੀ ਨਾਲ ਸਿੱਖ ਸਿਪਾਹੀਆਂ ਦੀ ਕੁਰਬਾਨੀ ਦਾ ਡੂੰਘਾ ਇਤਿਹਾਸਕ ਨਾਤਾ ਹੈ। ਪਹਿਲੀ ਵਿਸ਼ਵ ਜੰਗ ਦੌਰਾਨ ਭਾਰਤੀ ਫੌਜ ਦੀਆਂ ਸਿੱਖ ਰੈਜੀਮੈਂਟਾਂ ਨੇ ਬੈਲਜੀਅਮ ਸਮੇਤ ਯੂਰਪ ਦੇ ਵੱਖ-ਵੱਖ ਮੋਰਚਿਆਂ ’ਤੇ ਲੜਦਿਆਂ ਵੱਡੀਆਂ ਕੁਰਬਾਨੀਆਂ ਦਿੱਤੀਆਂ। ਸਿੰਤ-ਟਰੂਡਿਨ ਵਿੱਚ ਹਰ ਸਾਲ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤੇ ਜਾਂਦੇ ਇਹ ਉਪਰਾਲੇ ਉਸ ਇਤਿਹਾਸ ਨੂੰ ਸਾਂਭਣ ਅਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਸਾਧਨ ਬਣ ਰਹੇ ਹਨ। ਇਸ ਮੌਕੇ ਗੁਰਦੁਆਰਾ ਸੰਗਤ ਸਾਹਿਬ ਦੇ ਪ੍ਰਧਾਨ ਭਾਈ ਸੁਰਜੀਤ ਸਿੰਘ, ਯੂਰਪੀਅਨ ਸਿੱਖ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਭਾਈ ਬਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਮੋਹਿੰਦਰ ਸਿੰਘ ਖਾਲਸਾ, ਭਾਈ ਅਵਤਾਰ ਸਿੰਘ, ਭਾਈ ਸੁਖਵਿੰਦਰ ਸਿੰਘ ਮੁਲਤਾਨੀ, ਭਾਈ ਚਰਨਜੀਤ ਸਿੰਘ ਮੁਲਤਾਨੀ ਅਤੇ ਭਾਈ ਸੁਰਿੰਦਰ ਸਿੰਘ ਮਿਆਣੀ ਸਮੇਤ ਹੋਰ ਸੰਗਤਾਂ ਅਤੇ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪੈਟ੍ਰਿਕ ਵੁਰਜਿਟਰ, ਜੋ ਸਿੰਤ-ਟਰੂਡਿਨ ਸ਼ਹਿਰ ਦੀਆਂ ਦੇਸ਼ਭਗਤ ਜਥੇਬੰਦੀਆਂ ਦੇ ਪ੍ਰਧਾਨ ਹਨ, ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Have something to say? Post your comment

 
 
 
 

ਸੰਸਾਰ

ਰਜਵੰਤ ਕੌਰ ਸੰਧੂ ਦਾ ਸਫ਼ਰਨਾਮਾ “ਮੇਰੇ ਪਿਤਾ ਦੀ ਕੁਰਸੀ” ਅਦਾਰਾ “ਦਿਸ਼ਾ' ਵੱਲੋਂ ਵਿਸ਼ਵ ਪੰਜਾਬੀ ਭਵਨ ਬਰਾਂਪਟਨ ਵਿੱਚ ਲੋਕ ਅਰਪਣ

ਮਲੇਸ਼ੀਆਦਾ 125 ਸਾਲ ਪੁਰਾਣਾ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਪੁਰਾਤਨ ਦਿੱਖ ਅਨੁਸਾਰ ਮੁੜ ਖੁੱਲ੍ਹਿਆ-ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼

ਅਰਪਨ ਲਿਖਾਰੀ ਸਭਾ ਦੀ ਮਾਸਿਕ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ

ਜਿੰਨਾ ਚਿਰ ਜੰਗ ਜਾਰੀ ਰਹੇਗੀ, ਓਨਾ ਹੀ ਅਮਰੀਕਾ ਨੂੰ ਨੁਕਸਾਨ ਹੋਵੇਗਾ-ਡੈਮੋਕ੍ਰੇਟਿਕ ਸੈਨੇਟਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ- ਜਥੇਦਾਰ ਕੁਲਦੀਪ ਸਿੰਘ ਗੜਗੱਜ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਟਰੰਪ ਦਾ ਵੱਡਾ ਐਲਾਨ: ਅਮਰੀਕਾ "ਹੌਰਮੁਜ਼ ਦਾ ਰਖਵਾਲਾ" - ਜਹਾਜ਼ਾਂ ਦੀ ਆਵਾਜਾਈ 'ਤੇ ਲੱਗੇਗੀ 20 ਪ੍ਰਤੀਸ਼ਤ ਫੀਸ

ਪਾਕਿਸਤਾਨ ਅੰਦਰ 125 ਸਾਲ ਪੁਰਾਣਾ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਲਹਿਰ ਢਾਹਿਆ ਗਿਆ