BREAKING NEWS
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਸ੍ਰੀ ਅਕਾਲ ਤਖਤ ਸਾਹਿਬ ਨੇ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਬਲਾਤਕਾਰ ਦੇ ਮਾਮਲੇ ਵਿੱਚ  ਸਿੱਖ ਪੰਥ ਵਿੱਚੋਂ ਕੱਢਿਆਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਪੰਜਾਬ

ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ

ਖਾਲਸਾ /ਕੌਮੀ ਮਾਰਗ ਬਿਊਰੋ | September 21, 2026 09:04 PM

ਲੁਧਿਆਣਾ- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਥਾਨਕ ਸਾਊਥ ਬਾਈਪਾਸ, ਕਨਾਲ ਰੋਡ ’ਤੇ ਸਥਿਤ ਮੌਰਗਨ ਕਰਾਸਿੰਗ ਵਿਖੇ ਇੱਕ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ ਕੀਤਾ ਗਿਆ।ਇਸ ਮੌਕੇ ਮੌਰਗਨ ਕਰਾਸਿੰਗ ਦੇ ਮਾਲਕ ਕਰਨਲ ਹਰਬੰਤ ਸਿੰਘ ਕਾਹਲੋਂ ਅਤੇ ਰਿੰਕੀ ਕਾਹਲੋਂ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਖੁੱਡੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਦੇ ਚਲਦਿਆਂ ਸੂਬੇ ਵਿੱਚ ਉਦਯੋਗ ਨੂੰ ਹੁਲਾਰਾ ਦੇਣ ਦੇ ਮੰਤਵ ਨਾਲ ਇਨਵੈਸਟ ਪੰਜਾਬ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉੁੱਘੀਆਂ ਕੰਪਨੀਆਂ ਦੇ ਨਾਲ ਰਾਬਤਾ ਕਰਕੇ ਪੰਜਾਬ ਵਿੱਚ ਨਿਵੇਸ਼ ਕੀਤਾ ਜਾ ਰਿਹਾ ਹੈ, ਇਹ ਇਸੇ ਲੜੀ ਦਾ ਹਿੱਸਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਤਹਿਤ, ਹਲਕਾ ਗਿੱਲ ਅਧੀਨ ਦਸੰਬਰ, 2023 ਵਿੱਚ ਪਹਿਲੇ ਇਨਵੈਸਟਰ ਪ੍ਰੋਜੈਕਟ ਤਹਿਤ ਰਿਟਾਇਰਡ ਕਰਨਲ ਹਰਬੰਤ ਸਿੰਘ ਕਾਹਲੋਂ ਦੀ ਅਗਵਾਈ ਵਿੱਚ ਕਾਹਲੋਂ ਡਿਵੈਲਪਰਜ ਵਲੋਂ ਸਿੱਧਵਾਂ ਨਹਿਰ ’ਤੇ ਮੌਰਗਨ ਕਰੋਸਿੰਗ ਲਈ ਇੱਕ ਨਵੇਂ ਪੁੱਲ ਦੀ ਸ਼ੁਰੂਆਤ ਕੀਤੀ ਗਈ ਜਿਸ 'ਤੇ ਕਰੀਬ ਢਾਈ ਕਰੋੜ ਰੁਪਏ ਖਰਚ ਕੀਤੇ ਗਏ।ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਨਵੈਸਟ ਪੰਜਾਬ ਤਹਿਤ ਲੁਹਾਰਾ ਨਜ਼ਦੀਕ ਮੌਰਗਨ ਕਰੋਸਿੰਗ ਵਿਖੇ ਕਈ ਵੱਡੀਆਂ ਕੰਪਨੀਆਂ ਪੰਜਾਬ ਦੇ ਵਿੱਚ ਜਿੱਥੇ ਨਿਵੇਸ਼ ਕਰ ਰਹੀਆਂ ਨੇ ਉੱਥੇ ਇਸ ਕਮਰਸ਼ੀਅਲ ਪ੍ਰੋਜੈਕਟ ਦੇ ਸਥਾਪਤ ਹੋਣ ਨਾਲ ਸੈਂਕੜਿਆਂ ਨੌਜਵਾਨਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਪ੍ਰੋਜੈਕਟ ਵਿਦੇਸ਼ੀ ਤਰਜ ’ਤੇ ਇੱਥੇ ਲਿਆਂਦਾ ਗਿਆ ਸੀ ਜੋ ਕਮਰਸ਼ੀਅਲ ਹੈ ਅਤੇ ਲੁਧਿਆਣਵੀਆਂ ਲਈ ਸਹੂਲਤ ਦੇ ਨਾਲ-ਨਾਲ ਆਰਥਿਕ ਪੱਖੋਂ ਪੈਰਾਂ ਸਿਰ ਕਰਨ ਲਈ ਵੀ ਲਾਹੇਵੰਦ ਸਿੱਧ ਹੋਵੇਗਾ।ਰਿਟਾਇਰਡ ਕਰਨਲ ਹਰਬੰਤ ਸਿੰਘ ਕਾਹਲੋਂ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਨ੍ਹਾਂ ਰਾਈਟ ਟੂ ਬਿਜਨਸ ਐਕਟ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿੱਚ ਹੁਣ ਨਵਾਂ ਉਦਯੋਗ ਸਥਾਪਤ ਕਰਨਾ ਬੇਹੱਦ ਸੁਖਾਵਾਂ ਹੋ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਉਦਯੋਗ ਨਾਲ ਸਬੰਧਤ ਸਾਰੀਆਂ ਐਨ.ਓ.ਸੀ. ਅਤੇ ਹੋਰ ਪ੍ਰਕਿਰਿਆ ਇੱਕ ਛੱਤ ਹੇਠ ਤੈਅ ਸਮਾ ਸੀਮਾਂ ਅੰਦਰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਉਦਯੋਗਪਤੀ ਪੰਜਾਬ ਦਾ ਰੁਖ ਕਰ ਰਹੇ ਹਨ।

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ‘ਆਰੰਭਿਕ ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ

ਮਾਮਲਾ ਬਹਿਰੀਨ ਤੋਂ ਆਈ ਬੀਬੀ ਵੱਲੋ ਜਬਰ ਜਿਨਾਂਹ ਦੇ ਦੋਸ਼-ਦੰਗਾ ਪੀੜਤ ਇਸਤਰੀ ਵਿੰਗ ਨੇ ਕੀਤੀ ਮੰਗ ਉੱਚ ਪੱਧਰੀ ਪੜਤਾਲ ਕਰਵਾਉਣ ਦੀ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ

ਚਾਵਲਾ ਨੇ ਜਥੇਦਾਰ ਦੀ ਕਾਰਜਸ਼ੈਲੀ ਤੇ ਹੀ ਚੁੱਕੇ ਸਵਾਲ

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਵਿਧਾਇਕ ਕੁਲਵੰਤ ਸਿੰਘ ਹੋਰਾਂ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਖਾਟੂਸ਼ਾਮ ਲਈ ਰਵਾਨਾ

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਡੀ ਸਰਕਾਰ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ