BREAKING NEWS
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਸ੍ਰੀ ਅਕਾਲ ਤਖਤ ਸਾਹਿਬ ਨੇ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਬਲਾਤਕਾਰ ਦੇ ਮਾਮਲੇ ਵਿੱਚ  ਸਿੱਖ ਪੰਥ ਵਿੱਚੋਂ ਕੱਢਿਆਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਪੰਜਾਬ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ

ਖਾਲਸਾ /ਕੌਮੀ ਮਾਰਗ ਬਿਊਰੋ | September 21, 2026 09:04 PM

ਲੁਧਿਆਣਾ- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ ਐਚ ਆਰ ਸੀ) ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਵੱਲ੍ਹੋਂ ਆਪਣੇ ਨਿਰਧਾਰਿਤ ਟੂਰ ਪ੍ਰੋਗਰਾਮ ਦੌਰਾਨ, ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਸ਼ਮੀ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਜੇਲ੍ਹਾਂ ਦੇ ਦੌਰੇ ਦੌਰਾਨ ਖਾਣ-ਪੀਣ ਦੀਆਂ ਸਹੂਲਤਾਂ ਦੀ ਸਮੀਖਿਆ ਕੀਤੀ ਅਤੇ ਤਿੰਨਾਂ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਮੀਟਿੰਗ ਕਰਦਿਆਂ ਬੰਦੀਆਂ ਦੀ ਸਹੂਲਤ ਲਈ ਲੰਬੀ ਵਿਚਾਰ ਚਰਚਾ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ "ਇੱਕ ਤਾਂ ਤੁਸੀਂ ਜਿੰਨੇ ਵੀ ਤੁਹਾਡੇ ਜੇਲ ਦੇ ਵਿੱਚ ਸੁਧਾਰ ਨੇ, ਮਾਈਨਰ ਸੁਧਾਰ ਨੇ ਉਹ ਜਰੂਰ ਕਰੋ, ਇੱਕ ਖਾਣੇ ਦੀ ਕੁਆਲਿਟੀ ਨੂੰ ਹੋਰ ਬਿਹਤਰ ਬਣਾਇਆ ਜਾਵੇ। ਇਸ ਤੋਂ ਇਲਾਵਾ ਸਕਿਲਡ ਡਿਵੈਲਪਮੈਂਟ ਦੇ ਕੋਰਸ ਖਾਸ ਕਰਕੇ ਬੋਸਟਲ ਜੇਲ੍ਹ ਦੇ ਬੱਚਿਆਂ ਨੂੰ ਲਾਜ਼ਮੀ ਤੌਰ ’ਤੇ ਕਰਵਾਏ ਜਾਣ।" ਉਨ੍ਹਾਂ ਕਿਹਾ ਕਿ ਮਹਿਲਾ ਕੈਦੀਆਂ ਨੂੰ ਅਚਾਰ ਬਣਾਉਣਾ, ਮਹਿੰਦੀ ਲਗਾਉਣੀ ਅਤੇ ਹੋਰ ਕਿੱਤਾਮੁਖੀ ਸਿਖਲਾਈ ਦਿੱਤੀ ਜਾਵੇ ਤਾਂ ਜੋ ਜੇਲ੍ਹ ਤੋਂ ਬਾਹਰ ਜਾਣ ’ਤੇ ਉਹ ਕੋਈ ਆਪਣਾ ਸਵੈ-ਰੁਜਗਾਰ ਸਥਾਪਤ ਕਰਨ ਦੇ ਕਾਬਲ ਬਣ ਸਕਣ।

ਉਨ੍ਹਾਂ ਜੇਲ੍ਹ ਬੰਦੀਆਂ ਨਾਲ ਮੁਲਾਕਾਤ ਜਾਂ ਕੋਈ ਉਹਨਾਂ ਦੀ ਜਮਾਨਤ ਦੇਰੀ ਹੋਣ ਸਬੰਧੀ ਆਦਿ ਮੁਸ਼ਕਿਲਾਂ ਬਾਰੇ ਵੀ ਗੱਲਬਾਤ ਕੀਤੀ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਹੁਕਮ ਕੀਤੇ ਕਿ ਇਹ ਛੋਟੀਆਂ-ਮੋਟੀਆਂ ਪਰੇਸ਼ਾਨੀਆਂ ਦਾ ਤੁਰੰਤ ਨਿਬੇੜਾ ਕੀਤਾ ਜਾਵੇ।

ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਜੇਲ ਪ੍ਰਸ਼ਾਸਨ ਨੂੰ ਸੁਝਾਅ ਦਿੱਤਾ ਕਿ ਹਰ ਮਹੀਨੇ ਇੱਕ ਸ਼ਿਕਾਇਤ ਰਜਿਸਟਰ ਜੇਲ੍ਹ ਅੰਦਰ ਭੇਜਿਆ ਜਾਵੇ ਅਤੇ ਕੈਦੀਆਂ ਤੋਂ ਆਪਣੀ ਸ਼ਿਕਾਇਤ ਜਾਂ ਦਰਪੇਸ਼ ਮੁਸ਼ਕਿਲਾਂ ਨੂੰ ਰਜਿਸਟਰ ਵਿੱਚ ਦਰਜ ਕਰਨਾ ਯਕੀਨੀ ਬਣਾਇਆ ਜਾਵੇ।

ਬਾਅਦ ਵਿੱਚ, ਉਨ੍ਹਾਂ ਦੋਰਾਹਾ ਵਿਖੇ ਬਾਲ ਘਰ ਦਾ ਦੌਰਾ ਕਰਦਿਆਂ ਬੱਚਿਆਂ ਦੀ ਕੌਂਸਲਿੰਗ ਕੀਤੀ। ਉਨ੍ਹਾਂ ਹੈਵਨਲੀ ਪੈਲੇਸ, ਦੋਰਾਹਾ ਵਿਖੇ ਬਿਰਧ ਆਸ਼ਰਮ ਦਾ ਵੀ ਦੌਰਾ ਕੀਤਾ ਅਤੇ ਬਜ਼ੁਰਗਾਂ ਦੀ ਸਾਰ ਲਈ। ਉਨ੍ਹਾਂ ਸਥਾਨਕ ਸਟਾਫ ਨਾਲ ਮੁਲਾਕਾਤ ਕਰਕੇ ਉੱਥੇ ਖਾਣ- ਪੀਣ ਦੀਆਂ ਸਹੂਲਤਾਂ ਦੀ ਸਮੀਖਿਆ ਵੀ ਕੀਤੀ।

 

Have something to say? Post your comment

 
 
 
 

ਪੰਜਾਬ

ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ‘ਆਰੰਭਿਕ ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ

ਮਾਮਲਾ ਬਹਿਰੀਨ ਤੋਂ ਆਈ ਬੀਬੀ ਵੱਲੋ ਜਬਰ ਜਿਨਾਂਹ ਦੇ ਦੋਸ਼-ਦੰਗਾ ਪੀੜਤ ਇਸਤਰੀ ਵਿੰਗ ਨੇ ਕੀਤੀ ਮੰਗ ਉੱਚ ਪੱਧਰੀ ਪੜਤਾਲ ਕਰਵਾਉਣ ਦੀ

ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ

ਚਾਵਲਾ ਨੇ ਜਥੇਦਾਰ ਦੀ ਕਾਰਜਸ਼ੈਲੀ ਤੇ ਹੀ ਚੁੱਕੇ ਸਵਾਲ

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਵਿਧਾਇਕ ਕੁਲਵੰਤ ਸਿੰਘ ਹੋਰਾਂ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਖਾਟੂਸ਼ਾਮ ਲਈ ਰਵਾਨਾ

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਡੀ ਸਰਕਾਰ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ