ਲੁਧਿਆਣਾ-ਦੰਗਾ ਪੀੜਤ ਵੈਲਫ਼ੇਅਰ ਸੁਸਾਇਟੀ ਪੰਜਾਬ ਦੀ ਇਸਤਰੀ ਵਿੰਗ ਇਕਾਈ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਆਪਣੀਆਂ ਸਾਥਣਾਂ ਸਮੇਤ ਅੱਜ ਪੱਤਰਕਾਰਾਂ ਦੀ ਹਾਜ਼ਰੀ ਵਿੱਚਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸ੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਤੇ ਸਰਕਾਰ ਦੀਆਂ ਜਾਂਚ ਏਜੰਸੀਆਂ ਨੂੰ ਜੋਰਦਾਰ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਵੱਖ ਵੱਖ ਵਿਅਕਤੀਆਂ ਉੱਪਰ ਗਲਤ ਇਲਜ਼ਾਮ ਲਗਾਉਣ ਵਾਲੀ ਬਹਿਰੀਨ ਤੋਂ ਆਈ ਬੀਬੀ ਦੀ ਉੱਚ ਪੱਧਰੀ ਜਾਂਚ ਪੜਤਾਲ ਕਰਾਈ ਜਾਵੇ। ਆਪਣੀ ਗੱਲਬਾਤ ਦੌਰਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਇਸ ਔਰਤ ਵੱਲੋਂ ਕੀਤੀਆਂ ਜਾ ਰਹੀਆਂ ਸ਼ੱਕੀ ਕਾਰਵਾਈਆਂ ਨਾਲ ਕਈ ਤਰ੍ਹਾਂ ਦੇ ਸਵਾਲ ਖੜੇ ਹੁੰਦੇ ਹਨ ਜਿਨ੍ਹਾਂ ਦੇ ਜਵਾਬ ਜਾਂਚ ਤੋਂ ਬਾਅਦ ਹੀ ਸੱਚਾਈ ਸਾਹਮਣੇ ਆ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਪਿਛਲੇ ਤਕਰੀਬਨ ਇੱਕ ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ ਵੱਖ ਗੁਰਦੁਆਰਿਆਂ ਵਿੱਚ ਰਹਿਣ ਵਾਲੀ ਉਕਤ ਬੀਬੀ ਕਿਸ ਮਕਸਦ ਲਈ ਪੰਜਾਬ ਆਈ ਸੀ ਅਤੇ ਕਿਸ ਦੇ ਇਸ਼ਾਰੇ ਤੇ ਉਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਸਾਹਿਬ ਸਮੇਤ ਹੋਰਾਂ ਵਿਅਕਤੀਆਂ ਖ਼ਿਲਾਫ਼ ਦੋਸ਼ ਲਗਾਏ! ਸੋ ਇਸ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਪੜਤਾਲ ਹੋਣੀ ਚਾਹੀਦੀ ਹੈ! ਉਨ੍ਹਾਂ ਨੇ ਕਿਹਾ ਜੇਕਰ ਇਸ ਬੀਬੀ ਨਾਲ ਕੋਈ ਧੱਕਾ ਜਾ ਵਧੀਕੀ ਹੋ ਰਹੀ ਸੀ ਤਾਂ ਇਸਨੇ ਪਹਿਲਾਂ ਕਿਉਂ ਨਾ ਆਵਾਜ਼ ਉਠਾਈ। ਬੀਬੀ ਗੁਰਦੀਪ ਕੌਰ ਨੇ ਦੋਸ਼ ਲਗਾਇਆ ਕਿ ਉਕਤ ਬੀਬੀ ਖ਼ਿਲਾਫ਼ ਜਿੱਥੇ ਕਈ ਪੁਰਾਣੇ ਕੇਸ ਚੱਲ ਰਹੇ ਹਨ! ਇਸ ਮੌਕੇ ਉਨ੍ਹਾਂ ਦੇ ਨਾਲ ਰਾਣੀ ਧਾਲੀਵਾਲ, ਮਨਜੀਤ ਕੌਰ, ਸਵਰਨਜੀਤ ਕੌਰ, ਹਰਮੀਤ ਕੌਰ, ਸੁਖਵਿੰਦਰ ਕੌਰ, ਹਰਪ੍ਰੀਤ ਕੌਰ, ਰਾਜਵਿੰਦਰ ਕੌਰ, ਬੀਬੀ ਆਗਿਆ ਕੌਰ, ਅੰਮ੍ਰਿਤਪਾਲ ਕੌਰ, ਸਤਨਾਮ ਕੌਰ, ਤਰਸੇਮ ਕੌਰ ਅਤੇ ਗੁਰਦੇਵ ਕੌਰ ਆਦਿ ਵੀ ਹਾਜ਼ਰ ਸਨ।