BREAKING NEWS
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆਸ੍ਰੀ ਅਕਾਲ ਤਖਤ ਸਾਹਿਬ ਨੇ ਐੱਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਬਲਾਤਕਾਰ ਦੇ ਮਾਮਲੇ ਵਿੱਚ  ਸਿੱਖ ਪੰਥ ਵਿੱਚੋਂ ਕੱਢਿਆਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਪੰਜਾਬ

ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ‘ਆਰੰਭਿਕ ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | September 21, 2026 09:11 PM

ਅੰਮ੍ਰਿਤਸਰ-ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸ਼ਾਸਨ ਦੀ ਆਰੰਭਤਾ ਮੌਕੇ ਕਰਵਾਇਆ ਗਿਆ ਆਰੰਭਿਕ ਅਰਦਾਸ ਦਿਵਸ ਸਾਡੇ ਲਈ ਅਧਿਆਤਮਿਕ ਤੌਰ ’ਤੇ ਮਹੱਤਵਪੂਰਨ ਹੈ।ਅਰਦਾਸ ਸਾਨੂੰ ਆਪਣੇ ਕਾਰਜਾਂ ਦੀ ਸ਼ੁਰੂਆਤ ਗੁਰੂ ਸਾਹਿਬ ਦੀ ਹਜ਼ੂਰੀ ਅਤੇ ਅਸੀਸ ਨਾਲ ਕਰਨ ਦੀ ਪ੍ਰੇਰਣਾ ਦਿੰਦੀ ਹੈ। ਸਿੱਖਿਆ ਦਾ ਉਦੇਸ਼ ਸਿਰਫ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਅੰਦਰ ਚੰਗੇ ਸੰਸਕਾਰ, ਨੈਤਿਕ ਕਦਰਾਂ—ਕੀਮਤਾਂ, ਸੇਵਾ ਭਾਵਨਾ ਅਤੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ।

ਉਕਤ ਸ਼ਬਦਾਂ ਦਾ ਇਜ਼ਹਾਰ ਅੱਜ ਇੱਥੇ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ 2026—27 ਦੀ ਆਰੰਭਤਾ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ—ਆਸਰਾ ਲੈਂਦਿਆਂ ਸ਼ਰਧਾ ਤੇ ਭਾਵਨਾ ਸਹਿਤ ਕਰਵਾਏ ਗਏ ‘ਆਰੰਭਿਕ ਅਰਦਾਸ ਦਿਵਸ’ ਧਾਰਮਿਕ ਸਮਾਗਮ ਮੌਕੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ—ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤਾ।

ਉਨ੍ਹਾਂ ਕਿਹਾ ਕਿ ਕਾਲਜ ਦੀ ਮਹਾਨ ਵਿਰਾਸਤ ਸਿੱਖਿਆ ਦੇ ਨਾਲ—ਨਾਲ ਗੁਰਮਤਿ ਸਿਧਾਂਤਾਂ ਅਤੇ ਸਮਾਜਿਕ ਸਰੋਕਾਰਾਂ ਨਾਲ ਜੁੜੀ ਹੋਈ ਹੈ।ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਅਤੇ ਵਿਦਿਆਰਥੀਆਂ ਨੂੰ ਮਿਹਨਤ, ਇਮਾਨਦਾਰੀ ਤੇ ਸੇਵਾ ਦੇ ਮਾਰਗ ’ਤੇ ਅੱਗੇ ਵਧਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਨੇ ਜਿੱਥੇ ਵਿੱਦਿਅਕ ਅਦਾਰੇ ’ਚ ਪ੍ਰੰਪਰਾ ਸਬੰਧੀ ਸੰਬੋਧਨ ਕੀਤਾ, ਉਥੇ ਉਨ੍ਹਾਂ ਨੂੰ ਲੜਕੀ ਦਾ ਅਸਲੀ ਧਨ ਉਸ ਦੀ ਵਿੱਦਿਆ ਦੱਸੀ।ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਸਬੰਧੀ ਉਤਸ਼ਾਹਿਤ ਕਰਦਿਆਂ ਕਿਹਾ ਕਿ ਨੰਬਰਾਂ ਨਾਲ ਪਾਸ ਹੋਣ ਦਾ ਸਮਾਂ ਹੁਣ ਖ਼ਤਮ ਹੋ ਗਿਆ ਹੈ, ਹੁਣ ਤਾਂ ਸਿਰਫ਼ ਪ੍ਰਸੈਂਟ ਦਾ ਦੌਰ ਹੈ ਅਤੇ ਪੜ੍ਹਾਈ ਹੀ ਇਕ ਅਜਿਹੇ ਸਾਧਨ ਹੈ, ਜਿਸ ਨਾਲ ਬੱਚਾ ਆਪਣੇ ਜ਼ਿੰਦਗੀ ਦੇ ਉਚ ਮੁਕਾਮ ਨੂੰ ਹਾਸਲ ਕਰਦਾ ਹੈ।ਇਸ ਮੌਕੇ ਉਨ੍ਹਾਂ ਕਿਹਾ ਕਿ ਔਰਤਾਂ ਦੇਸ਼ ਅਤੇ ਕੌਮ ਦਾ ਭਵਿੱਖ ਹਨ।ਇਸ ਲਈ ਉਨ੍ਹਾਂ ਪੜ੍ਹ—ਲਿਖ ਕੇ ਆਤਮ—ਨਿਰਭਰ ਹੋਣਾ ਚਾਹੀਦਾ ਹੈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਗੁਰੂ—ਘਰ ਨਾਲ਼ ਜੁੜਨ ਅਤੇ ਮਿਹਨਤ ਨਾਲ਼ ਵਿੱਦਿਆ ਪ੍ਰਾਪਤ ਕਰਨ ਦੀ ਪ੍ਰੇਰਨਾ ਦਿੱਤੀ।ਉਨ੍ਹਾਂ ਗੁਰਮਤਿ ਦੀ ਰੌਸ਼ਨੀ ’ਚ ਵਿੱਦਿਆ ਦੇ ਮਹੱਤਵ ਦੀ ਗੱਲ ਕਰਦਿਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਪਰਮਾਰਥ ਤੋਂ ਬਿਨ੍ਹਾਂ ਵਿੱਦਿਆ ਸਮੇਤ ਕੋਈ ਵੀ ਯੋਗਤਾ ਕਲਿਆਣਕਾਰੀ ਨਹੀਂ।ਉਨ੍ਹਾਂ ਕਿਹਾ ਕਿ ਅਧਿਆਪਕ ਦਾ ਦਰਜਾ ਵਿਦਿਆਰਥੀ ਦੇ ਜੀਵਨ ’ਚ ਸਭ ਤੋਂ ਉੱਚਾ ਹੁੰਦਾ ਹੈ।ਅਧਿਆਪਕ ਦੇ ਮਾਰਗ—ਦਰਸ਼ਨ ਤੋਂ ਬਿਨ੍ਹਾਂ ਵਿਦਿਆਰਥੀ ਲਈ ਕੁਝ ਵੀ ਹਾਸਲ ਕਰਨਾ ਸੰਭਵ ਨਹੀਂ, ਇਸ ਲਈ ਵਿਦਿਆਰਾਥੀ ਨੂੰ ਅਧਿਆਪਕ ਦਾ ਸਦਾ ਸਤਿਕਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਨੁੱਖ ਦੇ ਜੀਵਨ ’ਚ ਗੁਰੂ ਦਾ ਮਾਰਗਦਰਸ਼ਨ ਸਭ ਤੋਂ ਮਹੱਤਵਪੂਰਨ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਾਨੂੰ ਸੱਚ, ਨਿਮਰਤਾ, ਸੇਵਾ, ਸਿਮਰਨ ਅਤੇ ਆਪਸੀ ਪਿਆਰ ਦਾ ਸੰਦੇਸ਼ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਅਤੇ ਸਮਾਜ ਦਾ ਭਵਿੱਖ ਹਨ।ਉਨ੍ਹਾਂ ਨੂੰ ਆਪਣੀ ਪੜ੍ਹਾਈ ’ਚ ਮਿਹਨਤ ਕਰਨ ਦੇ ਨਾਲ ਆਪਣੇ ਚਰਿੱਤਰ ਦੀ ਉਸਾਰੀ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।ਅਧਿਆਪਕਾਂ ਦਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ ਉਨ੍ਹਾਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕਰਨ।

ਇਸ ਤੋਂ ਪਹਿਲਾਂ ਪਰਸੋਂ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਨਾਲ਼ ਕੀਤੇ ਗੁਰਬਾਣੀ ਦੇ ਮਨੋਹਰ ਕੀਰਤਨ ਨੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ’ਚ ਗੁਰਦੁਆਰਾ ਬੇਰ ਸਾਹਿਬ ਤੋਂ ਬਾਬਾ ਸੱਜਣ ਸਿੰਘ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਆਏ ਮਹਿਮਾਨਾਂ, ਸ਼ਖ਼ਸੀਅਤਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਅਤੇ ਸਨਮਾਨ ਕੀਤਾ।ਇਸ ਸਮਾਗਮ ਦੇ ਅੰਤ ’ਚ ਸਰਬੱਤ ਦੇ ਭਲੇ ਅਤੇ ਨਵੇਂ ਸੈਸ਼ਨ ਦੀ ਸਫ਼ਲਤਾ ਲਈ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਸਾਹਿਬ ਗਿਆਨੀ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ, ਜਿਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ, ਰਿਲੀਅਜਸ ਸਟੱਡੀ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ, ਜੁਆਇੰਟ ਸਕੱਤਰ ਸ: ਅਜਮੇਰ ਸਿੰਘ ਹੇਰ, ਸ: ਲਖਵਿੰਦਰ ਸਿੰਘ ਢਿੱਲੋਂ, ਸ: ਸੰਤੋਖ ਸਿੰਘ ਸੇਠੀ, ਸ: ਗੁਰਪ੍ਰੀਤ ਸਿੰਘ ਗਿੱਲ ਤੋਂ ਇਲਾਵਾ ਸਮੂਹ ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਮਾਮਲਾ ਬਹਿਰੀਨ ਤੋਂ ਆਈ ਬੀਬੀ ਵੱਲੋ ਜਬਰ ਜਿਨਾਂਹ ਦੇ ਦੋਸ਼-ਦੰਗਾ ਪੀੜਤ ਇਸਤਰੀ ਵਿੰਗ ਨੇ ਕੀਤੀ ਮੰਗ ਉੱਚ ਪੱਧਰੀ ਪੜਤਾਲ ਕਰਵਾਉਣ ਦੀ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ

ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ

ਚਾਵਲਾ ਨੇ ਜਥੇਦਾਰ ਦੀ ਕਾਰਜਸ਼ੈਲੀ ਤੇ ਹੀ ਚੁੱਕੇ ਸਵਾਲ

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਵਿਧਾਇਕ ਕੁਲਵੰਤ ਸਿੰਘ ਹੋਰਾਂ ਹਰੀ ਝੰਡੀ ਦੇ ਕੇ ਬੱਸ ਨੂੰ ਕੀਤਾ ਖਾਟੂਸ਼ਾਮ ਲਈ ਰਵਾਨਾ

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਡੀ ਸਰਕਾਰ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ