BREAKING NEWS
ਐਸਜੀਪੀਸੀ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ? - ਬਲਤੇਜ ਪੰਨੂਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਜਿਹੜੇ ਨਸ਼ੇ ਰੋਕਣ ਵਿੱਚ ਨਾਕਾਮ ਰਹੇ, ਹੁਣ ਉਨ੍ਹਾਂ ਨੂੰ ਪੰਜਾਬ ਦੇ 'ਯੁੱਧ ਨਸ਼ਿਆਂ ਵਿਰੁੱਧ' ਤੋਂ ਤਕਲੀਫ਼ ਹੋ ਰਹੀ ਹੈ : ਅਮਨ ਅਰੋੜਾਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਸੰਸਾਰ

ਪਾਵਨ ਸਰੂਪਾਂ ਦੀ ਆਵਾਜਾਈ ਨੂੰ ਲੈ ਕੇ ਸਰੀ ਵਿੱਚ ਰੋਸ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਜਾਂਚ ਦੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 22, 2026 09:36 PM

ਨਵੀਂ ਦਿੱਲੀ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਪੰਥ ਦੇ ਸਦੀਵੀ ਗੁਰੂ ਹਨ ਅਤੇ ਪਾਵਨ ਸਰੂਪਾਂ ਦੀ ਸੰਭਾਲ, ਸਤਿਕਾਰ ਤੇ ਆਵਾਜਾਈ ਸਿੱਖ ਮਰਯਾਦਾ ਅਨੁਸਾਰ ਹੋਣਾ ਸੰਗਤਾਂ ਲਈ ਅਤਿ-ਸੰਵੇਦਨਸ਼ੀਲ ਮਾਮਲਾ ਹੈ। ਸਰੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਨਾਲ ਸਬੰਧਤ ਪਾਵਨ ਸਰੂਪਾਂ ਨੂੰ ਦੂਸਰੇ ਸੂਬਿਆਂ ਵਿੱਚ ਭੇਜਣ ਨੂੰ ਲੈ ਕੇ ਮੁੜ ਗੰਭੀਰ ਸਵਾਲ ਉੱਠੇ ਹਨ। ਸੰਗਤਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਵੈਨਾਂ ਦੀਆਂ ਡਿੱਗੀਆਂ ਵਿੱਚ ਵਸਤਰ ਵਿਛਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਸਰੂਪ ਰੱਖੇ ਗਏ ਅਤੇ ਪੰਜ ਸਿੰਘਾਂ ਦੀ ਮੌਜੂਦਗੀ ਤੋਂ ਬਿਨਾਂ ਡਰਾਈਵਰਾਂ ਰਾਹੀਂ ਵੱਡੀ ਗਿਣਤੀ ਵਿੱਚ ਸਰੂਪ ਲਗਭਗ 4, 000 ਕਿਲੋਮੀਟਰ ਦੂਰ ਟੋਰਾਂਟੋ ਤੱਕ ਲਿਜਾਏ ਗਏ। ਇਨ੍ਹਾਂ ਦੋਸ਼ਾਂ ਦੀ ਸੱਚਾਈ ਦੀ ਨਿਰਪੱਖ ਜਾਂਚ ਹੋਣਾ ਹੁਣ ਸੰਗਤਾਂ ਦੀ ਮੁੱਖ ਮੰਗ ਬਣ ਗਈ ਹੈ। ਭੇਜੀ ਗਈ ਜਾਣਕਾਰੀ ਮੁਤਾਬਿਕ ਇਹ ਮਾਮਲਾ ਇਸ ਲਈ ਵੀ ਵਧੇਰੇ ਗੰਭੀਰ ਮੰਨਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਮਹੀਨਿਆਂ ਦੌਰਾਨ ਸਰੀ ਦੇ ਇਸੇ ਗੁਰਦੁਆਰਾ ਸਾਹਿਬ ਨਾਲ ਸਬੰਧਤ 225 ਪਾਵਨ ਸਰੂਪਾਂ ਨੂੰ ਭਾਰਤ ਤੋਂ ਕੈਨੇਡਾ ਲਿਆਉਣ ਅਤੇ ਉਨ੍ਹਾਂ ਦੀ ਢੋਆ-ਢੁਆਈ ਤੇ ਸੰਭਾਲ ਨੂੰ ਲੈ ਕੇ ਵੀ ਵਿਵਾਦ ਸਾਹਮਣੇ ਆਇਆ ਸੀ। ਵੱਖ-ਵੱਖ ਬੀ.ਸੀ. ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਸ ਮਾਮਲੇ ’ਤੇ ਸਵਾਲ ਉਠਾਏ ਗਏ ਸਨ ਅਤੇ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵੀ ਪਹੁੰਚਿਆ ਸੀ। ਹੁਣ ਤਾਜ਼ਾ ਘਟਨਾ ਤੋਂ ਬਾਅਦ ਸੰਗਤਾਂ ਵਿੱਚ ਰੋਸ ਹੋਰ ਵਧ ਗਿਆ ਹੈ ਅਤੇ ਗੁਰਦੁਆਰਾ ਸਿੰਘ ਸਭਾ ਸਰੀ ਦੇ ਬਾਹਰ 24 ਘੰਟੇ ਦਿਨ-ਰਾਤ ਸ਼ਾਂਤਮਈ ਮੋਰਚਾ ਲਗਾਇਆ ਗਿਆ ਹੈ। ਸੰਗਤਾਂ ਦਾ ਕਹਿਣਾ ਹੈ ਕਿ ਪਾਵਨ ਸਰੂਪਾਂ ਦੀ ਆਵਾਜਾਈ ਸਬੰਧੀ ਸਾਰੀ ਪ੍ਰਕਿਰਿਆ, ਜ਼ਿੰਮੇਵਾਰ ਵਿਅਕਤੀਆਂ ਅਤੇ ਮਰਯਾਦਾ ਦੀ ਪਾਲਣਾ ਬਾਰੇ ਤੱਥ ਸੰਗਤ ਸਾਹਮਣੇ ਸਪਸ਼ਟ ਕੀਤੇ ਜਾਣੇ ਚਾਹੀਦੇ ਹਨ। ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸਬੰਧਤ ਸਿੱਖ ਸੰਸਥਾਵਾਂ ਤੋਂ ਮੰਗ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਸੰਗਤਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਪੱਧਰ ’ਤੇ ਮਰਯਾਦਾ ਦੀ ਉਲੰਘਣਾ ਹੋਈ ਹੈ ਤਾਂ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਅਤੇ ਜੇਕਰ ਲਗਾਏ ਜਾ ਰਹੇ ਦੋਸ਼ ਤੱਥਾਂ ਤੋਂ ਪਰੇ ਹਨ ਤਾਂ ਉਹ ਵੀ ਸਪਸ਼ਟ ਤੌਰ ’ਤੇ ਸੰਗਤ ਸਾਹਮਣੇ ਰੱਖੇ ਜਾਣ। ਜਦੋਂ ਤੱਕ ਪਾਵਨ ਸਰੂਪਾਂ ਨੂੰ ਗੁਰਦੁਆਰਾ ਸਾਹਿਬ ਤੋਂ ਦੂਸਰੇ ਗੁਰਦੁਆਰਿਆਂ ਵਿੱਚ ਭੇਜਣ ਦੀ ਪ੍ਰਕਿਰਿਆ ਅਤੇ ਇਸ ਮਾਮਲੇ ਦੇ ਸਾਰੇ ਤੱਥ ਸਪਸ਼ਟ ਨਹੀਂ ਹੁੰਦੇ, ਸੰਗਤਾਂ ਵੱਲੋਂ ਸ਼ਾਂਤਮਈ ਢੰਗ ਨਾਲ ਮੋਰਚਾ ਜਾਰੀ ਰੱਖਣ ਦੀ ਗੱਲ ਆਖੀ ਜਾ ਰਹੀ ਹੈ। ਸੰਗਤਾਂ ਦਾ ਸਵਾਲ ਸਪਸ਼ਟ ਹੈ—ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਪਾਵਨ ਸਰੂਪਾਂ ਦੇ ਸਤਿਕਾਰ ਅਤੇ ਮਰਯਾਦਾ ਦੇ ਮਾਮਲੇ ਵਿੱਚ ਕੋਈ ਵੀ ਅਸਪਸ਼ਟਤਾ ਕਿਉਂ ਰਹੇ? ਹੁਣ ਲੋੜ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦੀ ਨਹੀਂ, ਸਗੋਂ ਸੱਚ ਨੂੰ ਜਾਂਚ ਰਾਹੀਂ ਸੰਗਤ ਸਾਹਮਣੇ ਲਿਆਉਣ ਦੀ ਹੈ।

Have something to say? Post your comment

 
 
 
 

ਸੰਸਾਰ

ਬੈਲਜੀਅਮ ’ਚ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ - ਜੈਕਾਰਿਆਂ ਨਾਲ ਯਾਦ ਕੀਤਾ ਗਿਆ ਬਹਾਦਰ ਸਿੱਖ ਸਿਪਾਹੀਆਂ ਦਾ ਇਤਿਹਾਸ

ਰਜਵੰਤ ਕੌਰ ਸੰਧੂ ਦਾ ਸਫ਼ਰਨਾਮਾ “ਮੇਰੇ ਪਿਤਾ ਦੀ ਕੁਰਸੀ” ਅਦਾਰਾ “ਦਿਸ਼ਾ' ਵੱਲੋਂ ਵਿਸ਼ਵ ਪੰਜਾਬੀ ਭਵਨ ਬਰਾਂਪਟਨ ਵਿੱਚ ਲੋਕ ਅਰਪਣ

ਮਲੇਸ਼ੀਆਦਾ 125 ਸਾਲ ਪੁਰਾਣਾ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਪੁਰਾਤਨ ਦਿੱਖ ਅਨੁਸਾਰ ਮੁੜ ਖੁੱਲ੍ਹਿਆ-ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼

ਅਰਪਨ ਲਿਖਾਰੀ ਸਭਾ ਦੀ ਮਾਸਿਕ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ

ਜਿੰਨਾ ਚਿਰ ਜੰਗ ਜਾਰੀ ਰਹੇਗੀ, ਓਨਾ ਹੀ ਅਮਰੀਕਾ ਨੂੰ ਨੁਕਸਾਨ ਹੋਵੇਗਾ-ਡੈਮੋਕ੍ਰੇਟਿਕ ਸੈਨੇਟਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ- ਜਥੇਦਾਰ ਕੁਲਦੀਪ ਸਿੰਘ ਗੜਗੱਜ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

ਟਰੰਪ ਦਾ ਵੱਡਾ ਐਲਾਨ: ਅਮਰੀਕਾ "ਹੌਰਮੁਜ਼ ਦਾ ਰਖਵਾਲਾ" - ਜਹਾਜ਼ਾਂ ਦੀ ਆਵਾਜਾਈ 'ਤੇ ਲੱਗੇਗੀ 20 ਪ੍ਰਤੀਸ਼ਤ ਫੀਸ