BREAKING NEWS
ਐਸਜੀਪੀਸੀ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ? - ਬਲਤੇਜ ਪੰਨੂਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਜਿਹੜੇ ਨਸ਼ੇ ਰੋਕਣ ਵਿੱਚ ਨਾਕਾਮ ਰਹੇ, ਹੁਣ ਉਨ੍ਹਾਂ ਨੂੰ ਪੰਜਾਬ ਦੇ 'ਯੁੱਧ ਨਸ਼ਿਆਂ ਵਿਰੁੱਧ' ਤੋਂ ਤਕਲੀਫ਼ ਹੋ ਰਹੀ ਹੈ : ਅਮਨ ਅਰੋੜਾਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਨੈਸ਼ਨਲ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਕੌਮੀ ਪੱਧਰ ’ਤੇ ਮਾਰੀਆਂ ਮੱਲਾਂ, ਜਿੱਤੇ ਪੰਜ ਐਵਾਰਡ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 22, 2026 07:22 PM

ਨਵੀਂ ਦਿੱਲੀ- ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਕੌਮੀ ਪੱਧਰ ’ਤੇ ਸੂਬੇ ਦਾ ਨਾਮ ਰੌਸ਼ਨ ਕਰਦਿਆਂ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿੱਚ ਐਵਾਰਡ ਹਾਸਲ ਕੀਤੇ ਹਨ। ਇਹ ਐਵਾਰਡ ਨਵੀਂ ਦਿੱਲੀ ਵਿਖੇ ਡਾ. ਅੰਬੇਦਕਰ ਅੰਤਰਰਾਸ਼ਟਰੀ ਕੇਂਦਰ ਵਿੱਚ ਕਰਵਾਏ ਗਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਪ੍ਰਦਾਨ ਕੀਤੇ ਗਏ। ਕਨਕਲੇਵ ਦਾ ਆਯੋਜਨ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮਟਿਡ ਵੱਲੋਂ ਸਾਲ 2024-25 ਅਤੇ 2025-26 ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਕੀਤਾ ਗਿਆ। ਐਵਾਰਡਾਂ ਵਿੱਚ ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ‘ਵਿੱਤੀ ਪ੍ਰਬੰਧਨ—ਅਦਰ ਰਿਕਵਰੀ ਏਰੀਆ’ ਸ਼੍ਰੇਣੀ ਵਿੱਚ ਦੂਜਾ ਸਥਾਨ ਹਾਸਲ ਕੀਤਾ। ‘ਉੱਤਮ ਗੰਨਾ ਵਿਕਾਸ—ਅਦਰ ਰਿਕਵਰੀ ਏਰੀਆ’ ਸ਼੍ਰੇਣੀ ਵਿੱਚ ਫਾਜ਼ਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ‘ਤਕਨੀਕੀ ਕੁਸ਼ਲਤਾ—ਅਦਰ ਰਿਕਵਰੀ ਏਰੀਆ’ ਸ਼੍ਰੇਣੀ ਵਿੱਚ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਭੋਗਪੁਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਤੀਜਾ ਸਥਾਨ ਹਾਸਲ ਕੀਤਾ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਉਤਪਾਦਕਤਾ ਵਧਾਉਣ, ਖੰਡ ਦੀ ਵਸੂਲੀ ਦਰ ਵਿੱਚ ਸੁਧਾਰ ਕਰਨ ਅਤੇ ਕਾਸ਼ਤ ਦੀ ਲਾਗਤ ਘਟਾਉਣ ਲਈ ਆਧੁਨਿਕ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਦਾ ਕੌਮੀ ਪੱਧਰ ’ਤੇ ਸਨਮਾਨ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਮੁਤਾਬਕ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ₹416 ਪ੍ਰਤੀ ਕੁਇੰਟਲ ਦੀ ਦਰ ਨਾਲ ਗੰਨੇ ਦਾ ਭਾਅ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਸੂਬਾ ਸਰਕਾਰ ਵੱਲੋਂ ₹68.50 ਪ੍ਰਤੀ ਕੁਇੰਟਲ ਸਬਸਿਡੀ ਸ਼ਾਮਲ ਹੈ। ਮੰਤਰੀ ਨੇ ਦੱਸਿਆ ਕਿ 2025-26 ਦੌਰਾਨ ਪੰਜਾਬ ਵਿੱਚ ਗੰਨੇ ਹੇਠ ਰਕਬਾ 1, 11, 818 ਹੈਕਟੇਅਰ ਸੀ, ਜੋ 2026-27 ਵਿੱਚ ਵਧ ਕੇ 1, 16, 131 ਹੈਕਟੇਅਰ ਹੋ ਗਿਆ ਹੈ। ਮੌਸਮ ਅਨੁਕੂਲ ਰਹਿਣ ਦੀ ਸੂਰਤ ਵਿੱਚ ਇਸ ਰਕਬੇ ਤੋਂ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਗੰਨੇ ਦੀ ਆਧੁਨਿਕ ਕਾਸ਼ਤ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੰਨਾ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਚੌੜੀ ਵਿਧੀ ਨਾਲ ਬਿਜਾਈ, ਪ੍ਰਾਈਮਰੀ ਸੀਡ ਨਰਸਰੀ, ਸੁਧਰੇ ਤੇ ਰੋਗ-ਰਹਿਤ ਬੀਜ, ਸੰਤੁਲਿਤ ਖਾਦ ਵਰਤੋਂ, ਕੀਟ ਤੇ ਬਿਮਾਰੀ ਪ੍ਰਬੰਧਨ ਅਤੇ ਖੇਤੀ ਮਸ਼ੀਨੀਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। 2026-27 ਦੌਰਾਨ ਆਧੁਨਿਕ ਗੰਨਾ ਕਾਸ਼ਤ ਅਤੇ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਤਸਾਹਨ ਸਕੀਮ ਵੀ ਲਾਗੂ ਕੀਤੀ ਗਈ ਹੈ। ਇਸ ਤਹਿਤ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸਿਫਾਰਸ਼ਸ਼ੁਦਾ ਗੰਨਾ ਕਾਸ਼ਤ ਤਕਨੀਕਾਂ ’ਤੇ ਆਧਾਰਿਤ ਇੱਕ ਹੈਕਟੇਅਰ ਦੇ ਪ੍ਰਦਰਸ਼ਨੀ ਪਲਾਟ ਸਥਾਪਤ ਕਰਨ ਲਈ ਕਿਸਾਨਾਂ ਨੂੰ ₹3, 200 ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਕੀਮ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਜ਼ਿਲ੍ਹੇ ਸ਼ਾਮਲ ਹਨ। ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਫੇਸਬੁੱਕ ਅਤੇ ਯੂਟਿਊਬ ਸਮੇਤ ਸੋਸ਼ਲ ਮੀਡੀਆ ਮਾਧਿਅਮਾਂ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਪੀ.ਏ.ਯੂ. ਦੇ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੇ ਫੀਲਡ ਸਟਾਫ ਵੱਲੋਂ 320 ਕਿਸਾਨ ਸਿਖਲਾਈ ਕੈਂਪਾਂ ਰਾਹੀਂ ਲਗਭਗ 15, 000 ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਗੰਨੇ ਦੀ ਕਟਾਈ ਅਤੇ ਹੋਰ ਖੇਤੀ ਕਾਰਜਾਂ ਦੇ ਮਸ਼ੀਨੀਕਰਨ ਲਈ ਗੰਨਾ ਕਟਾਈ ਮਸ਼ੀਨ, ਛੋਟਾ ਟਰੈਕਟਰ, ਗੰਨਾ ਬਿਜਾਈ ਮਸ਼ੀਨ ਅਤੇ ਰੈਟੂਨ ਮੈਨੇਜਰ ਆਦਿ ਮਸ਼ੀਨਾਂ 40 ਫੀਸਦੀ ਸਬਸਿਡੀ ’ਤੇ ਕਾਸ਼ਤਕਾਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਘਟਾਉਣ ਦਾ ਉਦੇਸ਼ ਹੈ। ਇਸ ਮੌਕੇ ਸਹਿਕਾਰਤਾ ਵਿਭਾਗ ਪੰਜਾਬ ਦੀ ਸਕੱਤਰ ਅਜੀਤ ਬਾਲਾ ਜੋਸ਼ੀ, ਸ਼ੂਗਰਫੈੱਡ ਦੀ ਮੈਨੇਜਿੰਗ ਡਾਇਰੈਕਟਰ ਡਾ. ਸੇਨੂੰ ਦੁੱਗਲ ਅਤੇ ਐਵਾਰਡ ਪ੍ਰਾਪਤ ਕਰਨ ਵਾਲੀਆਂ ਖੰਡ ਮਿੱਲਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Have something to say? Post your comment

 
 
 
 

ਨੈਸ਼ਨਲ

ਲਖੀਮਪੁਰ ਖੀਰੀ ਹਿੰਸਾ ਮਾਮਲਾ: ਟਰਾਇਲ ਜੱਜ ’ਤੇ ਲੱਗੇ ਦੋਸ਼ਾਂ ਦੀ ਰਿਪੋਰਟ ਤਲਬ, ਅਲਾਹਾਬਾਦ ਹਾਈ ਕੋਰਟ ਦੇ ਮੁੱਖ ਜੱਜ ਨੂੰ ਜਾਂਚ ਦੇ ਹੁਕਮ

ਨਾਨਕੁ ਦੁਨੀਆ ਕੈਸੀ ਹੋਈ”—ਮਾਇਆ, ਅਹੁਦੇ ਤੇ ਦਿਖਾਵੇ ਦੀ ਦੌੜ ’ਚ ਮਨੁੱਖ ਭੁੱਲਿਆ ਆਪਣਾ ਅਸਲ ਮੂਲ: ਭਾਈ ਜਰਨੈਲ ਸਿੰਘ ਕੋਹਾੜਕਾ

ਹਿੰਦੂ ਸੈਨਾ ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਤੋਂ ਪਦਮ ਸ਼੍ਰੀ ਪੁਰਸਕਾਰ ਵਾਪਸ ਲੈਣ ਦੀ ਮੰਗ ਕੀਤੀ

ਪੰਜਾਬ ਵਿੱਚ ਨਸ਼ਿਆਂ 'ਤੇ ਸਿਆਸਤ ਤੇਜ਼, ਸਿਰਸਾ ਨੇ ਕਿਹਾ ਕਿ ਡਰੱਗ ਮਾਫੀਆ ਸਰਕਾਰ ਚਲਾ ਰਹੀ ਹੈ

ਨਸ਼ਿਆਂ ਵਿਰੁੱਧ ਲੜਾਈ ਪੰਜਾਬ ਤੋਂ ਨਹੀਂ, ਮੁੰਦਰਾ ਬੰਦਰਗਾਹ ਤੋਂ ਸ਼ੁਰੂ ਹੋਣੀ ਚਾਹੀਦੀ ਹੈ: ਕੇਜਰੀਵਾਲ

ਦਿੱਲੀ ਦੇਹਾਤ ਮੋਰਚੇ ਦੀ ਕਿਸਾਨਾਂ ਨੂੰ ਅਪੀਲ: ਜ਼ਮੀਨਾਂ ਬਿਲਡਰਾਂ ਨੂੰ ਨਾ ਵੇਚੋ

ਮਹਿੰਗਾਈ ਦੀ ਮਾਰ ਹੇਠ ਲੋੜਵੰਦ ਪਰਿਵਾਰਾਂ ਲਈ ਨੈਸ਼ਨਲ ਅਕਾਲੀ ਦਲ ਬਣਿਆ ਸਹਾਰਾ- ਰਾਸ਼ਨ, ਸਬਜ਼ੀਆਂ, ਖੰਡ ਤੇ ਜ਼ਰੂਰੀ ਸਮਾਨ ਵੰਡਿਆ

ਨੰਦੀਗ੍ਰਾਮ ਉਪ ਚੋਣ: ਕਾਂਗਰਸ ਉਮੀਦਵਾਰ ਮਿਲਨ ਪ੍ਰਧਾਨ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ

ਪੰਜਾਬ ਨਸ਼ਿਆਂ ਕਾਰਨ ਇੱਕ ਹੋਰ ਪੀੜ੍ਹੀ ਨਹੀਂ ਗੁਆ ਸਕਦਾ: ਵਿਕਰਮਜੀਤ ਸਿੰਘ ਸਾਹਨੀ

ਸਿੱਖੀ ਬਾਹਰੀ ਦਿਖਾਵੇ ਦਾ ਨਾਮ ਨਹੀਂ, ਅੰਦਰਲੇ ਬਦਲਾਅ ਦਾ ਹੈ ਨਾਮ: ਭਾਈ ਗੁਰਦੇਵ ਸਿੰਘ ਕੋਹਾੜਕਾ