BREAKING NEWS
ਐਸਜੀਪੀਸੀ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ? - ਬਲਤੇਜ ਪੰਨੂਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਜਿਹੜੇ ਨਸ਼ੇ ਰੋਕਣ ਵਿੱਚ ਨਾਕਾਮ ਰਹੇ, ਹੁਣ ਉਨ੍ਹਾਂ ਨੂੰ ਪੰਜਾਬ ਦੇ 'ਯੁੱਧ ਨਸ਼ਿਆਂ ਵਿਰੁੱਧ' ਤੋਂ ਤਕਲੀਫ਼ ਹੋ ਰਹੀ ਹੈ : ਅਮਨ ਅਰੋੜਾਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਪੰਜਾਬ

ਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | September 22, 2026 07:23 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸਾਬਕਾ ਸਾਂਸਦ ਸਵਰਗੀ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਆਪਣੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਹਮਪੁਰਾ ਅਤੇ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਮੂਲੀਅਤ ਕਰਵਾਈ।

ਨਵੇਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਮਾਜ ਅਤੇ ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਹਮੇਸ਼ਾ ਸਵਾਗਤ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਹਨਾਂ ਦੇ ਸਾਥੀਆਂ ਦੇ ਆਉਣ ਨਾਲ ਮਾਝੇ ਦੇ ਨਾਲ-ਨਾਲ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਅਸੀਂ ਸਾਰੇ ਰਲ-ਮਿਲ ਕੇ ਪੰਜਾਬ ਦੇ ਵਿਕਾਸ ਅਤੇ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਨੂੰ ਪੂਰਾ ਕਰਨ ਲਈ ਕੰਮ ਕਰਾਂਗੇ।

ਰਵਿੰਦਰ ਸਿੰਘ ਬ੍ਰਹਮਪੁਰਾ ਦੇ ਨਾਲ ਆਪ 'ਚ ਸ਼ਾਮਲ ਹੋਣ ਵਾਲੀਆਂ ਮੁੱਖ ਸ਼ਖਸੀਅਤਾਂ ਵਿੱਚ ਕੰਵਰਦੀਪ ਸਿੰਘ ਬ੍ਰਹਮਪੁਰਾ, ਅਮਰੀਕ ਸਿੰਘ ਸਰਪੰਚ, ਹਰਜਿੰਦਰ ਸਿੰਘ ਬਾਦਸ਼ਾਹ, ਬਲਬੀਰ ਸਿੰਘ ਬੱਲੀ (ਡਾਇਰੈਕਟਰ), ਜਤਿੰਦਰ ਸਿੰਘ ਕੈਰੋਂ, ਫ਼ਤੇਹ, ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਕੈਰੋਂ, ਗੁਰਭੇਜ ਸਿੰਘ ਕੈਰੋਂ, ਲਵਪ੍ਰੀਤ ਸਿੰਘ ਕੈਰੋਂ, ਬਲਜਿੰਦਰ ਸਿੰਘ ਗੋਹਲਵੜ, ਗੌਰਵਦੀਪ ਸਿੰਘ ਖਹਿਰਾ, ਜਗਮੀਤ ਹੁੰਦਲ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।

ਇਸ ਸ਼ਮੂਲੀਅਤ ਨਾਲ ਮਾਝਾ ਖੇਤਰ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਨਵੇਂ ਸ਼ਾਮਲ ਹੋਏ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

 

Have something to say? Post your comment

 
 
 
 

ਪੰਜਾਬ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਮੇਟੀ ਗਠਿਤ

ਸਾਡੇ ਪ੍ਰਬੰਧ 'ਤੇ ਸਵਾਲ ਉਠੇ, ਪਰ ਜਾਂਚ ਵੀ ਸਾਡੀ ਕਮੇਟੀ ਹੀ ਕਰੇਗੀ, ਸੰਗਤ ਪੰਦਰਾਂ ਦਿਨ ਚੁੱਪ ਰਹੇ" ਵਾਹ ਧਾਮੀ ਸਾਬ ਤੁਹਾਡੀ ਤਾਨਾਸ਼ਾਹੀ- ਗਿਆਨੀ ਹਰਪ੍ਰੀਤ ਸਿੰਘ

ਐਸਜੀਪੀਸੀ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ? - ਬਲਤੇਜ ਪੰਨੂ

ਜਿਹੜੇ ਨਸ਼ੇ ਰੋਕਣ ਵਿੱਚ ਨਾਕਾਮ ਰਹੇ, ਹੁਣ ਉਨ੍ਹਾਂ ਨੂੰ ਪੰਜਾਬ ਦੇ 'ਯੁੱਧ ਨਸ਼ਿਆਂ ਵਿਰੁੱਧ' ਤੋਂ ਤਕਲੀਫ਼ ਹੋ ਰਹੀ ਹੈ : ਅਮਨ ਅਰੋੜਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਖ਼ਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਦੇ ਸਬੰਧ ’ਚ ‘ਆਰੰਭਿਕ ਅਰਦਾਸ ਦਿਵਸ’ ਧਾਰਮਿਕ ਸਮਾਗਮ ਕਰਵਾਇਆ ਗਿਆ

ਮਾਮਲਾ ਬਹਿਰੀਨ ਤੋਂ ਆਈ ਬੀਬੀ ਵੱਲੋ ਜਬਰ ਜਿਨਾਂਹ ਦੇ ਦੋਸ਼-ਦੰਗਾ ਪੀੜਤ ਇਸਤਰੀ ਵਿੰਗ ਨੇ ਕੀਤੀ ਮੰਗ ਉੱਚ ਪੱਧਰੀ ਪੜਤਾਲ ਕਰਵਾਉਣ ਦੀ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ

ਇਨਵੈਸਟ ਪੰਜਾਬ ਤਹਿਤ ਮੌਰਗਨ ਕਰਾਸਿੰਗ ਵਿਖੇ ਵਿਸ਼ਵ ਪ੍ਰਸਿੱਧ ਅਮਰੀਕਨ ਫਾਸਟ-ਫੂਡ ਰੈਸਟੋਰੈਂਟ ਦਾ ਰਸਮੀ ਉਦਘਾਟਨ