BREAKING NEWS
ਐਸਜੀਪੀਸੀ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ? - ਬਲਤੇਜ ਪੰਨੂਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨਜਿਹੜੇ ਨਸ਼ੇ ਰੋਕਣ ਵਿੱਚ ਨਾਕਾਮ ਰਹੇ, ਹੁਣ ਉਨ੍ਹਾਂ ਨੂੰ ਪੰਜਾਬ ਦੇ 'ਯੁੱਧ ਨਸ਼ਿਆਂ ਵਿਰੁੱਧ' ਤੋਂ ਤਕਲੀਫ਼ ਹੋ ਰਹੀ ਹੈ : ਅਮਨ ਅਰੋੜਾਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮਮੁੱਖ ਮੰਤਰੀ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ 1.26 ਕਰੋੜ ਕਾਰਡਾਂ ਦੀ ਵੰਡ ਦੀ ਸ਼ੁਰੂਆਤ-54 ਲੱਖ ਪਰਿਵਾਰਾਂ ਨੂੰ ਮਿਲੀ ਸਿਹਤ ਸੁਰੱਖਿਆ

ਪੰਜਾਬ

ਖਾਲਸਾ ਯੂਨੀਵਰਸਿਟੀ ਵੱਲੋਂ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ—2027 ਕੁਇਜ਼ ਮੁਹਿੰਮ ਆਯੋਜਿਤ

ਕੌਮੀ ਮਾਰਗ ਬਿਊਰੋ | September 22, 2026 09:18 PM

ਅੰਮ੍ਰਿਤਸਰ-ਖਾਲਸਾ ਯੂਨੀਵਰਸਿਟੀ ਦੇ ਐਨ. ਐੱਸ. ਐੱਸ. ਵਿੰਗ ਵੱਲੋਂ ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ‘ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ—2027’ ਤਹਿਤ ਕੁਇੱਜ਼ ਸਬੰਧੀ ਮੈਗਾ ਭਾਗੀਦਾਰੀ ਮੁਹਿੰਮ ਦਾ ਆਯੋਜਨ ਕੀਤਾ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਉਲੀਕੀ ਇਹ ਪਹਿਲ ਦੇਸ਼—ਵਿਆਪੀ ਮੁਹਿੰਮ ਦਾ ਹਿੱਸਾ ਹੈ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਸੁਪਨੇ ’ਚ ਸਰਗਰਮ ਯੋਗਦਾਨ ਪਾਉਣ ਲਈ ਜੋੜਨਾ, ਸਸ਼ਕਤ ਕਰਨਾ ਅਤੇ ਪ੍ਰੇਰਿਤ ਕਰਨਾ ਹੈ।

ਇਸ ਮੌਕੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਐਨ. ਐੱਸ. ਐੱਸ. ਦੇ ਖੇਤਰੀ ਡਾਇਰੈਕਟੋਰੇਟ, ਚੰਡੀਗੜ੍ਹ ਦੇ ਯੰਗ ਪ੍ਰੋਫੈਸ਼ਨਲ ਸ੍ਰੀ ਅੰਕੁਸ਼ ਨਿਝਾਵਨ ਨੇ ਵਿਕਸਿਤ ਭਾਰਤ—2027 ਦੀ ਸਮੁੱਚੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਦਿਆਂ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ਰਾਹੀਂ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪਹਿਲ ਨੌਜਵਾਨਾਂ ਨੂੰ ਲੀਡਰਸ਼ਿਪ, ਨਵੀਨਤਾ, ਸੰਵਾਦ ਅਤੇ ਰਾਸ਼ਟਰ ਨਿਰਮਾਣ ਨਾਲ ਜੁੜਨ ਦਾ ਮਹੱਤਵਪੂਰਨ ਮੌਕਾ ਪ੍ਰਦਾਨ ਕਰਦੀ ਹੈ।

ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਕੁਇਜ਼ 17 ਅਗਸਤ ਤੋਂ 30 ਸਤੰਬਰ ਤੱਕ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਲਈ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੇਖ ਮੁਕਾਬਲਾ, ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ, ਰਾਜੇਕੇਂਦਰ ਸ਼ਾਸਿਤ ਪ੍ਰਦੇਸ਼ ਪੱਧਰੀ ਮੁਕਾਬਲਾ ਅਤੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਆਦਿ ਰਾਹੀਂ ਸਫਲ ਭਾਗੀਦਾਰ ਅਗਲੇ ਪੜਾਵਾਂ ’ਚ ਅੱਗੇ ਵੱਧ ਸਕਦੇ ਹਨ।

ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਅਜਿਹੇ ਰਾਸ਼ਟਰੀ ਪੱਧਰ ਦੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਇਸ ਮੈਗਾ ਮੁਹਿੰਮ ਰਾਹੀਂ ਵਿਦਿਆਰਥੀਆਂ ਅਤੇ ਐਨ. ਐੱਸ. ਐੱਸ. ਵਲੰਟੀਅਰਾਂ ਨੂੰ ਮਾਈ ਭਾਰਤ ਪੋਰਟਲ ਰਾਹੀਂ ਆਨਲਾਈਨ ਕੁਇਜ਼ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਤੇ ਭਾਗੀਦਾਰੀ ਬਾਰੇ ਵੀ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਇਹ ਮੈਗਾ ਭਾਗੀਦਾਰੀ ਮੁਹਿੰਮ ਯੂਨੀਵਰਸਿਟੀ ਦੀ ਵਿਦਿਆਰਥੀਆਂ ਨੂੰ ਲੀਡਰਸ਼ਿਪ ਵਿਕਾਸ, ਸਰਗਰਮ ਨਾਗਰਿਕਤਾ ਅਤੇ ਦੇਸ਼ ਦੇ ‘ਵਿਕਸਿਤ ਭਾਰਤ’ ਦੇ ਦ੍ਰਿਸ਼ਟੀਕੋਣ ’ਚ ਯੋਗਦਾਨ ਪਾਉਣ ਵਾਲੀਆਂ ਪਹਿਲਕਦਮੀਆਂ ’ਚ ਭਾਗ ਲੈਣ ਦੇ ਅਰਥਪੂਰਨ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਅਜੈ ਸਹਿਗਲ ਨੇ ਲੀਡਰਸ਼ਿਪ, ਸ਼ਖ਼ਸੀਅਤ ਵਿਕਾਸ ਅਤੇ ਰਾਸ਼ਟਰ ਨਿਰਮਾਣ ਨੂੰ ਉਤਸ਼ਾਹਿਤ ਕਰਨ ਵਾਲੀਆਂ ਪਹਿਲਕਦਮੀਆਂ ’ਚ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਪ੍ਰੋਗਰਾਮ ਦੀ ਕਾਰਵਾਈ ਡਾ. ਅੰਜੂ ਸ਼ਰਮਾ, ਐਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਵੱਲੋਂ ਚਲਾਈ ਗਈ, ਜਦਕਿ ਡਾ. ਕਮਲਪ੍ਰੀਤ ਕੌਰ ਸੰਧੂ, ਐਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ ਨੇ ਵਿਦਿਆਰਥੀਆਂ ਨੂੰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਡਾ. ਬਲਜੀਤ ਸਿੰਘ, ਐਨ.ਐੱਸ.ਐੱਸ. ਪ੍ਰੋਗਰਾਮ ਕੋਆਰਡੀਨੇਟਰ ਨੇ ਧੰਨਵਾਦ ਕੀਤਾ।

ਇਸ ਮੌਕੇ ਡਾ. ਰਾਜੀਵ ਕੁਮਾਰ, ਡਾ. ਪ੍ਰੀਤ ਇੰਦਰ ਕੌਰ, ਪ੍ਰੋ. ਨਿਤਿਕਾ ਮਹਾਜਨ, ਡਾ. ਨਿਰਮਲ ਸਿੰਘ, ਡਾ. ਅਕਾਂਕਸ਼ਾ, ਡਾ. ਅਰਵਿੰਦਰ ਕੌਰ, ਪ੍ਰੋ. ਸੁਸ਼ੀਲ ਗੋਇਲ, ਫੈਕਲਟੀ ਮੈਂਬਰਾਂ, ਯੂਨੀਵਰਸਿਟੀ ਦੇ ਵੱਖ—ਵੱਖ ਸਕੂਲਾਂ ਦੇ ਵੱਡੀ ਗਿਣਤੀ ’ਚ ਵਿਦਿਆਰਥੀਆਂ ਅਤੇ ਐਨ. ਐੱਸ. ਐੱਸ. ਵਲੰਟੀਅਰਾਂ ਨੇ ਭਾਗ ਲਿਆ।

Have something to say? Post your comment

 
 
 
 

ਪੰਜਾਬ

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਐਡਵਾਈਜ਼ਰੀ ਨੂੰ ਫਰਜ਼ੀ ਦੱਸਿਆ

ਗਮਾਡਾ ਘੁਟਾਲੇ ਮਾਮਲੇ ਵਿੱਚ ਈਡੀ ਨੇ ਵੱਡੀ ਕਾਰਵਾਈ ਕੀਤੀ, ਪੰਜਾਬ ਦੇ ਕਈ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ

ਜ਼ਮੀਨੀ ਪੱਧਰ 'ਤੇ ਸ਼ਾਸਨ ਨੂੰ ਮਜ਼ਬੂਤ ​​ਕਰਨ ਲਈ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਮੇਟੀ ਗਠਿਤ

ਸਾਡੇ ਪ੍ਰਬੰਧ 'ਤੇ ਸਵਾਲ ਉਠੇ, ਪਰ ਜਾਂਚ ਵੀ ਸਾਡੀ ਕਮੇਟੀ ਹੀ ਕਰੇਗੀ, ਸੰਗਤ ਪੰਦਰਾਂ ਦਿਨ ਚੁੱਪ ਰਹੇ" ਵਾਹ ਧਾਮੀ ਸਾਬ ਤੁਹਾਡੀ ਤਾਨਾਸ਼ਾਹੀ- ਗਿਆਨੀ ਹਰਪ੍ਰੀਤ ਸਿੰਘ

ਐਸਜੀਪੀਸੀ ਨੇ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ? - ਬਲਤੇਜ ਪੰਨੂ

ਮਾਝੇ ਅਤੇ ਪੂਰੇ ਪੰਜਾਬ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਹੜੇ ਨਸ਼ੇ ਰੋਕਣ ਵਿੱਚ ਨਾਕਾਮ ਰਹੇ, ਹੁਣ ਉਨ੍ਹਾਂ ਨੂੰ ਪੰਜਾਬ ਦੇ 'ਯੁੱਧ ਨਸ਼ਿਆਂ ਵਿਰੁੱਧ' ਤੋਂ ਤਕਲੀਫ਼ ਹੋ ਰਹੀ ਹੈ : ਅਮਨ ਅਰੋੜਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ