ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 23, 2026 07:11 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੁੱਖ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾਵਾਚਕ ਗਿਆਨੀ ਵਿਸ਼ਾਲ ਸਿੰਘ ਨੇ ਲਿਆ।
ਇਸ ਮੌਕੇ ਗਿਆਨੀ ਵਿਸ਼ਾਲ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੀਤ ਮੈਨੇਜਰ ਸ. ਦਿਲਬਾਗ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਧਰਮ

ਤਖ਼ਤ ਸ੍ਰੀ ਪਟਨਾ ਸਾਹਿਬ ’ਤੇ ਸੰਗਤ ਦੀ ਸਹੂਲਤ ਲਈ ਵੱਡੀ ਪਹਿਲ, ਨਵੇਂ ਜੋੜਾਘਰ ਦੀ ਕਾਰ ਸੇਵਾ ਆਰੰਭ

ਧੂਮ ਧਾਮ ਨਾਲ ਮਨਾਈ ਗਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਪੂਰੇ ਦੇਸ਼ ਵਿੱਚ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼ੀਸ਼ਾ ਸਵਾਲ ਕਰਦਾ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ