ਪੰਜਾਬ

ਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ 'ਆਪ' ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ

ਕੌਮੀ ਮਾਰਗ ਬਿਊਰੋ | September 23, 2026 10:58 PM

ਚੰਡੀਗੜ੍ਹ -ਜਲੰਧਰ ਵਿੱਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝੱਟਕਾ ਲੱਗਿਆ ਜਦੋਂ ਇਲਾਕੇ ਦੇ ਪ੍ਰਮੁੱਖ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਗਿਆਨੀ ਸ਼ੰਕਰ ਸਿੰਘ ਜੀ ਦੇ ਪੜਪੋਤੇ ਅਤੇ ਸਰਦਾਰ ਬੀਰ ਸਿੰਘ ਜੀ ਦੇ ਪੋਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਣਤੇਜ ਸਿੰਘ ਪੋਵਾਰ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ 'ਆਪ' ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਸਾਡੀ ਸਰਕਾਰ ਦੀਆਂ ਜਨ-ਹਿੱਤੈਸ਼ੀ ਨੀਤੀਆਂ ਅਤੇ ਇਮਾਨਦਾਰ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਇਮਾਨਦਾਰ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਣਤੇਜ ਸਿੰਘ ਪੋਵਾਰ ਵਰਗੇ ਸੂਝਵਾਨ ਅਤੇ ਪਰੰਪਰਾਗਤ ਪਰਿਵਾਰਕ ਪਿਛੋਕੜ ਵਾਲੇ ਆਗੂ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਬਲ ਮਿਲੇਗਾ। ਅਸੀਂ ਸਭ ਮਿਲ ਕੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ।

ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਣਤੇਜ ਸਿੰਘ ਪੋਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨਤਾ ਦੀ ਸੇਵਾ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ।

Have something to say? Post your comment

 
 
 
 

ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਪੁਨਰ ਸੁਰਜੀਤ ਅਕਾਲੀ ਦਲ ਮਿਲਿਆ ਮੁੱਖ ਮੰਤਰੀ ਮਾਨ ਨੂੰ ਕੀਤੀ ਅਨੰਦਪੁਰ ਸਾਹਿਬ ਘਟਨਾ ਦੀ 15 ਦਿਨਾਂ ਵਿੱਚ ਜਾਂਚ ਦੀ ਮੰਗ

ਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ - ਕੇਜਰੀਵਾਲ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਹੌਰ ’ਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਨੂੰ ਪੱਤਰ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ- ਗਿਆਨੀ ਕੁਲਦੀਪ ਸਿੰਘ ਗੜਗੱਜ

ਅਕਾਲੀ ਦਲ ਵਾਰਸ ਪੰਜਾਬ ਦਾ ਕਾਫਲਾ ਹੋਇਆ ਭਾਰੀ-ਸਾਬਕਾ ਈ.ਡੀ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਸਾਬਕਾ ਡੀਐਸਪੀ ਬਲਵਿੰਦਰ ਸਿੰਘੋ ਹੋਏ ਸ਼ਾਮਿਲ

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਐਡਵਾਈਜ਼ਰੀ ਨੂੰ ਫਰਜ਼ੀ ਦੱਸਿਆ

ਗਮਾਡਾ ਘੁਟਾਲੇ ਮਾਮਲੇ ਵਿੱਚ ਈਡੀ ਨੇ ਵੱਡੀ ਕਾਰਵਾਈ ਕੀਤੀ, ਪੰਜਾਬ ਦੇ ਕਈ ਸ਼ਹਿਰਾਂ ਵਿੱਚ ਛਾਪੇਮਾਰੀ ਕੀਤੀ

ਜ਼ਮੀਨੀ ਪੱਧਰ 'ਤੇ ਸ਼ਾਸਨ ਨੂੰ ਮਜ਼ਬੂਤ ​​ਕਰਨ ਲਈ ਸਥਾਨਕ ਸੰਸਥਾਵਾਂ ਲਈ ਮਜ਼ਬੂਤ ​​ਵਿੱਤੀ ਢਾਂਚਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ