BREAKING NEWS
ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ - ਕੇਜਰੀਵਾਲਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

ਪੰਜਾਬ

ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ

ਕੌਮੀ ਮਾਰਗ ਬਿਊਰੋ | September 24, 2026 07:42 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਗਾਇਆ ਹੈ ਕਿ ਉਹ ਵਿਰੋਧੀ ਧਿਰਾਂ ਨੂੰ ਡਰਾਉਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਈਡੀ, ਸੀਬੀਆਈ ਵਰਗੀਆਂ ਕੇਂਦਰੀ ਏਜੰਸੀਆਂ ਦਾ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ।

ਚੰਡੀਗੜ੍ਹ ਵਿਖੇ ਇੱਕ ਭਰਵੀਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਅਜਿਹਾ ਦੌਰ ਪਹਿਲਾਂ ਕਦੇ ਨਹੀਂ ਦੇਖਿਆ ਗਿਆ, ਜਿੱਥੇ ਰਾਜਨੀਤਿਕ ਵਿਰੋਧੀਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਇਸ ਹੱਦ ਤੱਕ ਨੰਗੀ ਵਰਤੋਂ ਕੀਤੀ ਜਾ ਰਹੀ ਹੋਵੇ। ਭਾਜਪਾ ਜਨਤਾ ਦੀਆਂ ਵੋਟਾਂ ਨਾਲ ਰਾਜਨੀਤਿਕ ਲੜਾਈ ਜਿੱਤਣ ਵਿੱਚ ਨਾਕਾਮ ਰਹੀ ਹੈ, ਇਸ ਲਈ ਉਹ ਡਰ ਦਾ ਮਾਹੌਲ ਬਣਾ ਕੇ, ਵਿਰੋਧੀ ਪਾਰਟੀਆਂ ਨੂੰ ਤੋੜ ਕੇ ਅਤੇ ਆਗੂਆਂ 'ਤੇ ਦਬਾਅ ਪਾ ਕੇ ਸੱਤਾ ਹਥਿਆਉਣਾ ਚਾਹੁੰਦੀ ਹੈ।

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਈਡੀ ਦੀਆਂ ਕਾਰਵਾਈਆਂ ਦਾ ਜ਼ਿਕਰ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਇਸ ਦਾ ਅਸਲ ਮਕਸਦ 'ਆਪ' ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਰਾਉਣਾ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮਹਿਜ਼ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਈਡੀ ਦਾ ਛਾਪਾ ਨਹੀਂ ਹੈ, ਸਗੋਂ ਇਹ 'ਦਿੱਲੀ ਦਾ ਪੰਜਾਬ 'ਤੇ ਹਮਲਾ' ਹੈ। ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਬਾਹਰੀ ਤਾਕਤ ਨੇ ਪੰਜਾਬ ਨੂੰ ਦਬਾਉਣ ਜਾਂ ਝੁਕਾਉਣ ਦੀ ਕੋਸ਼ਿਸ਼ ਕੀਤੀ ਹੈ, ਪੰਜਾਬੀਆਂ ਨੇ ਹਮੇਸ਼ਾ ਉਸ ਦਾ ਡਟ ਕੇ ਮੁਕਾਬਲਾ ਕੀਤਾ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਭਾਜਪਾ ਨੇ ਇਹੋ ਫਾਰਮੂਲਾ ਮਹਾਰਾਸ਼ਟਰ, ਦਿੱਲੀ, ਬਿਹਾਰ, ਪੱਛਮੀ ਬੰਗਾਲ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਅਪਣਾਇਆ ਹੈ, ਜਿੱਥੇ ਏਜੰਸੀਆਂ ਰਾਹੀਂ ਵਿਰੋਧੀ ਧਿਰਾਂ ਦੀਆਂ ਸਰਕਾਰਾਂ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਗਈ। ਹੁਣ ਉਹੀ ਖੇਡ ਪੰਜਾਬ ਵਿੱਚ ਦੁਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਭਾਜਪਾ ਇਹ ਭੁੱਲ ਰਹੀ ਹੈ ਕਿ ਨਾ ਤਾਂ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਨਾ ਹੀ ਪੰਜਾਬ ਦੇ ਲੋਕ ਉਨ੍ਹਾਂ ਦੀਆਂ ਅਜਿਹੀਆਂ ਗਿੱਦੜ ਭਬਕੀਆਂ ਤੋਂ ਡਰਨ ਵਾਲੇ ਹਨ।

ਭਾਜਪਾ ਦੀ ਹਾਲੀਆ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ ਤਨਜ਼ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਇਸ ਯਾਤਰਾ ਨੂੰ ਪੰਜਾਬ ਦੇ ਲੋਕਾਂ ਵੱਲੋਂ ਨਕਾਰ ਦਿੱਤੇ ਜਾਣ ਨਾਲ ਭਾਜਪਾ ਦੇ ਦਾਅਵਿਆਂ ਦੀ ਹਵਾ ਨਿਕਲ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜੋ ਭਾਜਪਾ ਪੰਜਾਬ ਵਿੱਚ ਨਸ਼ਾ ਮੁਕਤੀ ਦੇ ਡਰਾਮੇ ਕਰ ਰਹੀ ਹੈ, ਉਹ ਗੁਜਰਾਤ ਵੱਲ ਧਿਆਨ ਕਿਉਂ ਨਹੀਂ ਦਿੰਦੀ, ਜਿੱਥੇ ਆਏ ਦਿਨ ਹਜ਼ਾਰਾਂ ਕਰੋੜ ਰੁਪਏ ਦੇ ਨਸ਼ੇ ਫੜੇ ਜਾ ਰਹੇ ਹਨ? ਜੇਕਰ ਭਾਜਪਾ ਸੱਚਮੁੱਚ ਨਸ਼ਾ ਖ਼ਤਮ ਕਰਨ ਲਈ ਗੰਭੀਰ ਹੈ, ਤਾਂ ਉਸ ਨੂੰ ਆਪਣੀ ਇਹ ਯਾਤਰਾ ਗੁਜਰਾਤ ਵਿੱਚ ਕੱਢਣੀ ਚਾਹੀਦੀ ਹੈ।

'ਆਪ' ਵਿਧਾਇਕ ਨੇ ਯਾਦ ਕਰਵਾਇਆ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਲਗਾਤਾਰ ਲੋਕ ਭਲਾਈ ਦੀਆਂ ਇਤਿਹਾਸਕ ਯੋਜਨਾਵਾਂ ਲਾਗੂ ਕਰ ਰਹੀ ਹੈ, ਜਿਸ ਕਰਕੇ ਜਨਤਾ ਦਾ ਸਮਰਥਨ ਪਾਰਟੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਸਾਡੇ ਸੀਨੀਅਰ ਆਗੂਆਂ ਨੂੰ ਕੇਂਦਰੀ ਏਜੰਸੀਆਂ ਨੇ ਝੂਠੇ ਕੇਸਾਂ ਵਿੱਚ ਜੇਲ੍ਹਾਂ ਵਿੱਚ ਡੱਕਿਆ, ਪਰ ਪਾਰਟੀ ਦਾ ਇੱਕ ਵੀ ਸਿਪਾਹੀ ਨਾ ਤਾਂ ਝੁਕਿਆ ਅਤੇ ਨਾ ਹੀ ਵਿਕਿਆ।

ਭਾਜਪਾ ਦੀ ਸਿਆਸੀ ਸਥਿਤੀ 'ਤੇ ਚੋਟ ਕਰਦਿਆਂ ਧਾਲੀਵਾਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਮਹਿਜ਼ 2 ਸੀਟਾਂ 'ਤੇ ਸਮੇਟ ਦਿੱਤਾ ਸੀ। ਭਾਜਪਾ ਨੇਤਾ ਇਹ ਭੁਲੇਖਾ ਕੱਢ ਦੇਣ ਕਿ ਉਹ ਏਜੰਸੀਆਂ ਦੇ ਜ਼ੋਰ 'ਤੇ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ ਸਕਦੇ ਹਨ।

ਕੁਲਦੀਪ ਸਿੰਘ ਧਾਲੀਵਾਲ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਕੇਂਦਰ ਦੀ ਇਸ ਧੱਕੇਸ਼ਾਹੀ ਵਿਰੁੱਧ ਆਪਣੀ ਸਿਆਸੀ ਅਤੇ ਕਾਨੂੰਨੀ ਲੜਾਈ ਜਾਰੀ ਰੱਖੇਗੀ। ਈਡੀ ਜਾਂ ਕਿਸੇ ਵੀ ਹੋਰ ਏਜੰਸੀ ਦੇ ਡਰ ਤੋਂ ਬਿਨਾਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ ਅਤੇ ਪੰਜਾਬ ਦੇ ਸੂਝਵਾਨ ਲੋਕ ਭਾਜਪਾ ਦੇ ਇਸ ਹੰਕਾਰ ਦਾ ਜਮਹੂਰੀ ਤਰੀਕੇ ਨਾਲ ਠੋਕਵਾਂ ਜਵਾਬ ਦੇਣਗੇ।

 

Have something to say? Post your comment

 
 
 
 

ਪੰਜਾਬ

ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਖਤਮ ਹੋਣ ਤੱਕ ਐਸ.ਆਈ.ਆਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਦੇ ‘ਸੰਵਾਦ’ ਦਾ 24ਵਾਂ ਅੰਕ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਲੋਕ ਅਰਪਿਤ

ਮਾਨਸਾ : ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ; ਇੱਕ ਹਫ਼ਤੇ ਵਿੱਚ ਸੜਕ ਨਾ ਬਣੀ ਤਾਂ ਡੀ.ਸੀ. ਦਫ਼ਤਰ ਸੌਂਪਣਗੇ ਦੁਕਾਨਾਂ ਦੀਆਂ ਚਾਬੀਆਂ

ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਕੁਲਜੀਤ ਸਿੰਘ ਬੇਦੀ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ, ਪੰਜਾਬ ’ਚ ਐਸ.ਆਈ.ਆਰ. ਤੁਰੰਤ ਰੱਦ ਕਰਨ ਦੀ ਮੰਗ

ਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂ

ਚਾਵਲਾ ਬਾਰੇ ਜਥੇਦਾਰ ਦਾ ਫੈਸਲਾ ਮਰਿਯਾਦਾ, ਸਿਧਾਤ ਤੇ ਧਾਰਮਿਕ ਰਹੁਰੀਤਾਂ ਦੇ ਖਿਲਾਫ- ਬਾਬਾ ਰੰਧਾਵਾ

ਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪ

2023 ਤੋਂ ਭਗੌੜਾ ਪੰਜਾਬ ਪੁਲਿਸ ਦਾ ਬਰਖਾਸਤ ਅਧਿਕਾਰੀ ਪਟਿਆਲਾ ਵਿੱਚ ਗ੍ਰਿਫ਼ਤਾਰ