BREAKING NEWS
ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ - ਕੇਜਰੀਵਾਲਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

ਪੰਜਾਬ

ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਕੌਮੀ ਮਾਰਗ ਬਿਊਰੋ | September 24, 2026 07:39 PM

 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ ਦਫ਼ਤਰ ਦੇ ਬਾਹਰ ਈਡੀ ਦੀਆਂ ਟੀਮਾਂ ਦਾ ਘੇਰਾਓ ਕੀਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗੁਵਾਈ ਵਿੱਚ ਹੋਏ ਇਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਆਪ ਵਰਕਰ ਸ਼ਾਮਿਲ ਹੋਏ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦਾ ਦੌਰ ਚੱਲ ਰਹਾ ਹੈ, ਪਰ ਬੀਜੇਪੀ ਨੇ ਈਡੀ ਦਾ ਦੌਰ ਜ਼ਿਆਦਾ ਵਧਾ ਦਿੱਤਾ ਹੈ, ਕਿਉਂਕਿ ਇਹ ਸਾਨੂੰ ਦਬਾਉਣਾ ਅਤੇ ਸਾਡੇ 'ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਹਨਾਂ ਨੂੰ ਲੱਗਦਾ ਹੈ ਕਿ ਇਹ ਜਿੰਨਾ ਪ੍ਰੇਸ਼ਾਨ ਕਰਨਗੇ, ਉਨ੍ਹਾਂ ਸਾਡਾ ਧਿਆਨ ਇਸ ਪਾਸੇ ਆਵੇਗਾ ਅਤੇ ਪ੍ਰਚਾਰ ਤੋਂ ਧਿਆਨ ਘੱਟ ਜਾਵੇਗਾ। ਦਿੱਲੀ ਵਿੱਚ ਵੀ ਇਹਨਾਂ ਨੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਉਹੀ ਕੰਮ ਹੁਣ ਇੱਥੇ ਕਰ ਰਹੇ ਹਨ ਕਿ ਜਿਵੇਂ ਦਿੱਲੀ 'ਚ ਚੋਣਾਂ ਜਿੱਤੀਆਂ ਸਨ, ਉਵੇਂ ਇੱਥੇ ਵੀ ਜਿੱਤ ਲੈਣਗੇ। ਉਨ੍ਹਾਂ ਕਿਹਾ ਕਿ ਇਹ ਚਾਹੁੰਦੇ ਹਨ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣੇ, ਜੇਕਰ ਪੰਜਾਬ ਵਿੱਚ ਦੁਬਾਰਾ ਸਰਕਾਰ ਬਣ ਗਈ ਤਾਂ ਇਹ ਫਿਰ ਪੂਰੇ ਦੇਸ਼ ਵਿੱਚ ਜਾਣਗੇ ਅਤੇ ਇਹਨਾਂ ਨੂੰ ਆਪਣਾ ਖ਼ਤਰਾ ਮਹਿਸੂਸ ਹੋਵੇਗਾ।

ਕਲਸੀ ਨੇ ਕਿਹਾ ਕਿ ਲੰਬੀ ਛਾਪੇਮਾਰੀ ਅਤੇ ਜਾਂਚ ਦੇ ਬਾਵਜੂਦ ਈਡੀ ਨੂੰ ਹੁਣ ਤੱਕ ਕੁਝ ਵੀ ਹਾਸਲ ਨਹੀਂ ਹੋਇਆ ਹੈ। ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਸੂਬੇ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਵੇਂ-ਜਿਵੇਂ ਪੰਜਾਬ ਵਿੱਚ ਚੋਣਾਂ ਨੇੜੇ ਆ ਰਹੀਆਂ ਹਨ, ਈਡੀ ਦੀ ਸਰਗਰਮੀ ਅਚਾਨਕ ਵਧ ਗਈ ਹੈ।

ਪ੍ਰਦਰਸ਼ਨ ਦੌਰਾਨ 'ਆਪ' ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਈਡੀ ਦੀ ਇਸ ਕਾਰਵਾਈ ਦਾ ਸਮਾਂ ਅਤੇ ਤਰੀਕਾ ਸਿਰਫ਼ ਸਰਕਾਰੀ ਅਧਿਕਾਰੀਆਂ ਨੂੰ ਡਰਾਉਣ ਅਤੇ ਧਮਕਾਉਣ ਦੀ ਨਾਕਾਮ ਕੋਸ਼ਿਸ਼ ਹੈ। ਚੋਣਾਂ ਤੋਂ ਪਹਿਲਾਂ ਈਡੀ ਦੀ ਇਹ ਲਗਾਤਾਰ ਦਬਿਸ਼ ਪ੍ਰਧਾਨ ਮੰਤਰੀ ਨਰੋਦਰ ਮੋਦੀ ਦੀ ਬੌਖਲਾਹਟ ਦੀ ਨਿਸ਼ਾਨੀ ਹੈ।

ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅਤੇ 'ਆਪ' ਵਰਕਰ ਭਾਜਪਾ ਦੀ ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਨਗੇ।

 

Have something to say? Post your comment

 
 
 
 

ਪੰਜਾਬ

ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਖਤਮ ਹੋਣ ਤੱਕ ਐਸ.ਆਈ.ਆਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਦੇ ‘ਸੰਵਾਦ’ ਦਾ 24ਵਾਂ ਅੰਕ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਲੋਕ ਅਰਪਿਤ

ਮਾਨਸਾ : ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ; ਇੱਕ ਹਫ਼ਤੇ ਵਿੱਚ ਸੜਕ ਨਾ ਬਣੀ ਤਾਂ ਡੀ.ਸੀ. ਦਫ਼ਤਰ ਸੌਂਪਣਗੇ ਦੁਕਾਨਾਂ ਦੀਆਂ ਚਾਬੀਆਂ

ਕੁਲਜੀਤ ਸਿੰਘ ਬੇਦੀ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ, ਪੰਜਾਬ ’ਚ ਐਸ.ਆਈ.ਆਰ. ਤੁਰੰਤ ਰੱਦ ਕਰਨ ਦੀ ਮੰਗ

ਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂ

ਚਾਵਲਾ ਬਾਰੇ ਜਥੇਦਾਰ ਦਾ ਫੈਸਲਾ ਮਰਿਯਾਦਾ, ਸਿਧਾਤ ਤੇ ਧਾਰਮਿਕ ਰਹੁਰੀਤਾਂ ਦੇ ਖਿਲਾਫ- ਬਾਬਾ ਰੰਧਾਵਾ

ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ

ਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪ

2023 ਤੋਂ ਭਗੌੜਾ ਪੰਜਾਬ ਪੁਲਿਸ ਦਾ ਬਰਖਾਸਤ ਅਧਿਕਾਰੀ ਪਟਿਆਲਾ ਵਿੱਚ ਗ੍ਰਿਫ਼ਤਾਰ