BREAKING NEWS
• ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ • ਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂ • ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ • ਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪ

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | September 25, 2026 07:11 PM


ਸ੍ਰੀ ਅੰਮ੍ਰਿਤਸਰ-ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ., ਕੈਨੇਡਾ ਵਿਖੇ ਪਹੁੰਚੇ ਸਨ। ਇਸ ਮੌਕੇ ਪਾਵਨ ਬੀੜਾਂ ਲੈ ਕੇ ਜਾਣ ਵਾਲੀ ਗੱਡੀਆਂ ਦੀ ਮਰਯਾਦਾ ਤੇ ਗੁਰੂ ਸਾਹਿਬ ਜੀ ਦੇ ਸਤਿਕਾਰ ਪੱਖੋਂ ਜਾਂਚ ਕੀਤੇ ਬਿਨਾਂ ਹੀ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪਾਵਨ ਬੀੜਾਂ ਦੇਣ ਦੀ ਆਗਿਆ ਕੀਤੇ ਜਾਣ ਸਬੰਧੀ ਘਟਨਾ ਸਾਹਮਣੇ ਆਈ ਹੈ।
ਸਥਾਨਕ ਸੰਗਤ ਵੱਲੋਂ ਇਸ ਦਾ ਵਿਰੋਧ ਕੀਤੇ ਜਾਣ ਉਪਰੰਤ ਪ੍ਰਬੰਧਕਾਂ ਵੱਲੋਂ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਮੁੜ ਬਿਰਾਜਮਾਨ ਕਰਵਾਏ ਗਏ। ਇਸ ਘਟਨਾ ਕਾਰਨ ਸਿੱਖ ਸੰਗਤਾਂ ਦੇ ਮਨਾਂ ਵਿੱਚ ਰੋਸ ਪੈਦਾ ਹੋਇਆ ਹੈ। ਭਾਵੇਂ ਗੁਰਦੁਆਰਾ ਸਾਹਿਬ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਸਬੰਧੀ ਸਪੱਸ਼ਟੀਕਰਨ ਅਤੇ ਸੰਗਤ ਪਾਸੋਂ ਖਿਮਾ ਜਾਚਨਾ ਜਨਤਕ ਕੀਤੀ ਗਈ ਹੈ, ਪਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਹੋਈ ਅਣਗਹਿਲੀ ਸਬੰਧੀ ਉਹ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣਗੇ।
ਕੀਤੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਰਾਹੀਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਵਿਖੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਹੁੰਚੇ ਹਨ, ਉਨ੍ਹਾਂ ਦੀ ਮੁਕੰਮਲ ਵੇਰਵੇ ਸਹਿਤ ਜਾਣਕਾਰੀ ਵੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੀ ਜਾਵੇ। ਗੁਰਦੁਆਰਾ ਪ੍ਰਬੰਧਕਾਂ ਨੂੰ ਇਹ ਸਪੱਸ਼ਟ ਕਰਨ ਦੇ ਆਦੇਸ਼ ਕੀਤੇ ਗਏ ਹਨ ਕਿ ਉਨ੍ਹਾਂ ਨੂੰ ਪ੍ਰਾਪਤ ਹੋਈਆਂ ਪਾਵਨ ਬੀੜਾਂ ਵਿੱਚੋਂ ਕਿੰਨੀਆਂ ਸੰਗਤਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ, ਕਿੰਨੀਆਂ ਗੁਰਦੁਆਰਾ ਸਾਹਿਬ ਕੋਲ ਮੌਜੂਦ ਹਨ ਅਤੇ ਸੰਗਤ ਵੱਲੋਂ ਹੋਰ ਕਿੰਨੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀ.ਸੀ. ਕੈਨੇਡਾ ਦੀ ਸਮੂਹ ਸੰਗਤ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਗੁਰੂ ਸਾਹਿਬ ਜੀ ਦੀ ਭੈਅ-ਭਾਵਨੀ ਵਿੱਚ ਰਹਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਆਪਸੀ ਪ੍ਰੇਮ, ਸਦਭਾਵਨਾ ਅਤੇ ਇਤਫਾਕ ਵਾਲਾ ਮਾਹੌਲ ਬਣਾਉਣ ਲਈ ਸਹਿਯੋਗ ਬਣਨ।

Have something to say? Post your comment

 
 
 
 

ਪੰਜਾਬ

ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 27 ਮਾਮਲੇ ਦਰਜ, ਪਟਿਆਲਾ ਵਿੱਚ ਇੱਕ ਮਾਮਲੇ ਵਿੱਚ 5,000 ਰੁਪਏ ਜੁਰਮਾਨਾ ਲਗਾਇਆ ਗਿਆ

ਮੀਰੀ ਪੀਰੀ ਖ਼ਾਲਸਾ ਮਾਰਚ ਰਾਹੀਂ ਹਜਾਰਾਂ ਪਿੰਡਾਂ ’ਚ ਪਹੁੰਚਿਆ ਗੁਰਮਤਿ ਦਾ ਸੁਨੇਹਾ - ਗਿਆਨੀ ਕੁਲਦੀਪ ਸਿੰਘ ਗੜਗੱਜ

ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ

ਪੰਜਾਬ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਖਤਮ ਹੋਣ ਤੱਕ ਐਸ.ਆਈ.ਆਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਖਾਲਸਾ ਕਾਲਜ ਦੇ ‘ਸੰਵਾਦ’ ਦਾ 24ਵਾਂ ਅੰਕ ਉਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਲੋਕ ਅਰਪਿਤ

ਮਾਨਸਾ : ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ; ਇੱਕ ਹਫ਼ਤੇ ਵਿੱਚ ਸੜਕ ਨਾ ਬਣੀ ਤਾਂ ਡੀ.ਸੀ. ਦਫ਼ਤਰ ਸੌਂਪਣਗੇ ਦੁਕਾਨਾਂ ਦੀਆਂ ਚਾਬੀਆਂ

ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਕੁਲਜੀਤ ਸਿੰਘ ਬੇਦੀ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ, ਪੰਜਾਬ ’ਚ ਐਸ.ਆਈ.ਆਰ. ਤੁਰੰਤ ਰੱਦ ਕਰਨ ਦੀ ਮੰਗ