BREAKING NEWS
• ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ • ਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂ • ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ • ਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪ

ਨੈਸ਼ਨਲ

ਰਾਗੀ ਸਿੰਘਾਂ ਦੇ ਸਨਮਾਨ ਲਈ ਦਿੱਲੀ ਕਮੇਟੀ ਦਾ ਵਿਸ਼ੇਸ਼ ਉਪਰਾਲਾ, ਰਾਗੀ ਸਿੰਘਾਂ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਦਾ ਸਨਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 25, 2026 07:13 PM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਵੱਲੋਂ ਦਰਸਾਈਆਂ ਕੀਰਤਨ ਪਰੰਪਰਾਵਾਂ ਅਨੁਸਾਰ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਨੂੰ ਮਾਣ-ਸਤਿਕਾਰ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਕਮੇਟੀ ਦੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸ ਤਹਿਤ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਸੰਸਾਰ ਭਰ ਵਿੱਚ ਕੀਰਤਨ ਦੀ ਸੇਵਾ ਨਿਭਾਉਣ ਵਾਲੇ ਸ਼੍ਰੋਮਣੀ ਕੀਰਤਨੀਆਂ ਨੂੰ ਕੁੱਲ 11 ਲੱਖ ਰੁਪਏ ਦੀ ਸਨਮਾਨ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਦਿੱਲੀ ਕਮੇਟੀ ਨਾਲ ਸੇਵਾ ਨਿਭਾ ਰਹੇ ਰਾਗੀ ਸਿੰਘਾਂ ਦੀ ਹੌਸਲਾ-ਅਫ਼ਜ਼ਾਈ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਕੇ ਚੋਣ ਕੀਤੀ ਗਈ ਅਤੇ ਚੁਣੇ ਗਏ ਰਾਗੀ ਸਿੰਘਾਂ ਨੂੰ ਸਵਾ ਲੱਖ ਰੁਪਏ ਦੀ ਸਨਮਾਨ ਰਾਸ਼ੀ ਅਤੇ ‘ਸ਼੍ਰੋਮਣੀ ਕੀਰਤਨੀਏ’ ਐਵਾਰਡ ਪ੍ਰਦਾਨ ਕੀਤੇ ਗਏ। ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦਿੱਲੀ ਕਮੇਟੀ ਦੇ ਸਮੂਹ ਰਾਗੀ ਸਿੰਘ ਅੱਜ ਕਮੇਟੀ ਦਫ਼ਤਰ ਵਿਖੇ ਇਕੱਠੇ ਹੋਏ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੂੰ ਸਨਮਾਨਿਤ ਕੀਤਾ। ਰਾਗੀ ਸਿੰਘਾਂ ਨੇ ਕਿਹਾ ਕਿ ਕੀਰਤਨ ਦੀ ਸੇਵਾ ਨਾਲ ਜੁੜੇ ਸੇਵਾਦਾਰਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਕਰਮਸਰ ਨੇ ਕਿਹਾ ਕਿ ਗੁਰੂ ਘਰ ਦੀ ਕੀਰਤਨ ਪਰੰਪਰਾ ਅਤੇ ਗੁਰਮਤਿ ਮਰਿਆਦਾ ਅਨੁਸਾਰ ਸੇਵਾ ਨਿਭਾਉਣ ਵਾਲੇ ਰਾਗੀ ਸਿੰਘਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰੱਖਣ ਦੇ ਯਤਨ ਕੀਤੇ ਜਾਣਗੇ।

Have something to say? Post your comment

 
 
 
 

ਨੈਸ਼ਨਲ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ

ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ

ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਦਿੱਲੀ ਕਮੇਟੀ ਵਲੋਂ ਸਹਿਜ ਪਾਠ ਦੀ ਆਰੰਭਤਾ: ਬੀਬੀ ਰਣਜੀਤ ਕੌਰ

ਪਹਿਲਾਂ ਵੋਟਾਂ ਚੋਰੀ ਹੋਈਆਂ, ਫਿਰ ਕਾਨੂੰਨ ਚੋਰੀ ਹੋਏ, ਅਤੇ ਹੁਣ ਸੰਸਥਾਵਾਂ ਚੋਰੀ ਹੋ ਰਹੀਆਂ ਹਨ- ਰਾਹੁਲ ਗਾਂਧੀ

ਦਿੱਲੀ ਕਮੇਟੀ ਤੇ ਐਸਜੀਪੀਸੀ ਦੀਆਂ ਚੋਣਾਂ ਸਮੇਂ ਸਿਰ ਕਰਵਾਓ: ਇੰਦਰਜੀਤ ਸਿੰਘ ਵਿਕਾਸਪੁਰੀ

‘ਚਿੱਟੇ’ ਦੇ ਕਾਲੇ ਸਾਮਰਾਜ ਦੀਆਂ ਜੜ੍ਹਾਂ ਕਿੱਥੇ? ਨਸ਼ੇ ਦੀ ਸਪਲਾਈ ਤੋਂ ਲੈ ਕੇ ਮਨੁੱਖੀ ਸੋਚ ਤੱਕ ਦੀ ਪੜਤਾਲ: ਰਤਿੰਦਰ ਸਿੰਘ ਇੰਦੌਰ

ਚਾਰ ਸਾਲਾਂ ਵਿੱਚ 111 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਪਾਰਟੀਆਂ ਬਦਲੀਆਂ- ਏਡੀਆਰ ਰਿਪੋਰਟ

ਅਮਿਤ ਸ਼ਾਹ 30 ਸਤੰਬਰ ਨੂੰ ਪੰਜਾਬ ਵਿੱਚ ਨਸ਼ਾ ਛੁਡਾਊ ਯਾਤਰਾ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਨਗੇ

ਲੋਕਤੰਤਰ ਨਾਲ ਛੇੜਛਾੜ ਦੇਸ਼ ਨਾਲ ਧੋਖਾ ਹੈ- ਪ੍ਰਿਯੰਕਾ ਗਾਂਧੀ ਦਾ ਚੋਣ ਕਮਿਸ਼ਨ 'ਤੇ ਵੱਡਾ ਬਿਆਨ