BREAKING NEWS
• ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ • ਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂ • ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ • ਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪ

ਨੈਸ਼ਨਲ

ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 25, 2026 07:23 PM

ਨਵੀਂ ਦਿੱਲੀ - ਈਸਟ ਕੋਸਟ ਦੀਆਂ ਸਮੂਹ ਸਬੰਧਤ ਸਿੱਖ ਜੱਥੇਬੰਦੀਆਂ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਵਿਰੋਧ ਪ੍ਰਦਰਸ਼ਨ ਉਲੀਕਿਆ ਗਿਆ ਹੈ। ਇਹ ਪ੍ਰਦਰਸ਼ਨ 26 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੇ ਮੁੱਖ ਦਫ਼ਤਰ ਦੇ ਨੇੜੇ ਕੀਤਾ ਜਾਵੇਗਾ। ਪ੍ਰਬੰਧਕਾਂ ਵੱਲੋਂ ਕਿਹਾ ਗਿਆ ਹੈ ਕਿ ਇਸ ਮੌਕੇ ਸਿੱਖਾਂ ਨਾਲ ਸਬੰਧਤ ਹੱਕਾਂ, ਮਨੁੱਖੀ ਅਧਿਕਾਰਾਂ ਅਤੇ ਸਿਆਸੀ ਮਸਲਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਠਾਇਆ ਜਾਵੇਗਾ। ਇਸ ਮੌਕੇ ਵੱਖ ਵੱਖ ਜੱਥੇਬੰਦੀਆਂ ਦੇ ਬੁਲਾਰਿਆਂ ਵਲੋਂ ਸਿੱਖ ਪੱਖ ਨਾਲ ਸਬੰਧਤ ਮੁੱਦੇ ਉਠਾਏ ਜਾਣਗੇ । ਹਿੰਮਤ ਸਿੰਘ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖਾਂ ਨਾਲ ਸਬੰਧਤ ਹੱਕਾਂ, ਮਨੁੱਖੀ ਅਧਿਕਾਰਾਂ ਅਤੇ ਸਿਆਸੀ ਮਸਲਿਆਂ ਨੂੰ ਅੰਤਰਰਾਸ਼ਟਰੀ ਮੰਚ ’ਤੇ ਉਠਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਆਪਣੇ ਮੁੱਦਿਆਂ ਨੂੰ ਸੰਯੁਕਤ ਰਾਸ਼ਟਰ ਦੇ ਮੰਚ ਦੇ ਨੇੜੇ ਉਠਾ ਕੇ ਦੁਨੀਆ ਦਾ ਧਿਆਨ ਇਨ੍ਹਾਂ ਮਸਲਿਆਂ ਵੱਲ ਖਿੱਚਣਾ ਚਾਹੁੰਦਾ ਹੈ। ਨਿਊਯਾਰਕ ਵਿੱਚ ਹਿੰਮਤ ਸਿੰਘ ਨਾਲ ਜੁੜਿਆ ਵਿਰੋਧ ਪਹਿਲਾਂ ਵੀ ਚਰਚਾ ਵਿੱਚ ਆ ਚੁੱਕਾ ਹੈ। ਨਵੰਬਰ 2023 ਵਿੱਚ ਭਾਰਤ ਦੇ ਤਤਕਾਲੀ ਅਮਰੀਕੀ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਲਾਂਗ ਆਇਲੈਂਡ ਸਥਿਤ ਹਿਕਸਵਿਲ ਗੁਰਦੁਆਰਾ ਸਾਹਿਬ ਦੌਰੇ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਸੀ। ਉਸ ਸਮੇਂ ਦੀਆਂ ਮੀਡੀਆ ਰਿਪੋਰਟਾਂ ਵਿੱਚ ਇਸ ਵਿਰੋਧ ਦੀ ਅਗਵਾਈ ਹਿੰਮਤ ਸਿੰਘ ਨਾਲ ਜੋੜੀ ਗਈ ਸੀ। ਹੁਣ 26 ਸਤੰਬਰ ਦਾ ਪ੍ਰਦਰਸ਼ਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ ਆਪਣੇ ਇਤਰਾਜ਼ ਅਤੇ ਮੰਗਾਂ ਅੰਤਰਰਾਸ਼ਟਰੀ ਪੱਧਰ ’ਤੇ ਦਰਜ ਕਰਵਾਉਣ ਦੀ ਇੱਕ ਹੋਰ ਕੋਸ਼ਿਸ਼ ਵਜੋਂ ਸਾਹਮਣੇ ਆ ਰਿਹਾ ਹੈ। ਪ੍ਰਬੰਧਕਾਂ ਵੱਲੋਂ ਸਿੱਖ ਸੰਗਤ ਨੂੰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।

Have something to say? Post your comment

 
 
 
 

ਨੈਸ਼ਨਲ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ

ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਦਿੱਲੀ ਕਮੇਟੀ ਵਲੋਂ ਸਹਿਜ ਪਾਠ ਦੀ ਆਰੰਭਤਾ: ਬੀਬੀ ਰਣਜੀਤ ਕੌਰ

ਰਾਗੀ ਸਿੰਘਾਂ ਦੇ ਸਨਮਾਨ ਲਈ ਦਿੱਲੀ ਕਮੇਟੀ ਦਾ ਵਿਸ਼ੇਸ਼ ਉਪਰਾਲਾ, ਰਾਗੀ ਸਿੰਘਾਂ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਦਾ ਸਨਮਾਨ

ਪਹਿਲਾਂ ਵੋਟਾਂ ਚੋਰੀ ਹੋਈਆਂ, ਫਿਰ ਕਾਨੂੰਨ ਚੋਰੀ ਹੋਏ, ਅਤੇ ਹੁਣ ਸੰਸਥਾਵਾਂ ਚੋਰੀ ਹੋ ਰਹੀਆਂ ਹਨ- ਰਾਹੁਲ ਗਾਂਧੀ

ਦਿੱਲੀ ਕਮੇਟੀ ਤੇ ਐਸਜੀਪੀਸੀ ਦੀਆਂ ਚੋਣਾਂ ਸਮੇਂ ਸਿਰ ਕਰਵਾਓ: ਇੰਦਰਜੀਤ ਸਿੰਘ ਵਿਕਾਸਪੁਰੀ

‘ਚਿੱਟੇ’ ਦੇ ਕਾਲੇ ਸਾਮਰਾਜ ਦੀਆਂ ਜੜ੍ਹਾਂ ਕਿੱਥੇ? ਨਸ਼ੇ ਦੀ ਸਪਲਾਈ ਤੋਂ ਲੈ ਕੇ ਮਨੁੱਖੀ ਸੋਚ ਤੱਕ ਦੀ ਪੜਤਾਲ: ਰਤਿੰਦਰ ਸਿੰਘ ਇੰਦੌਰ

ਚਾਰ ਸਾਲਾਂ ਵਿੱਚ 111 ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਪਾਰਟੀਆਂ ਬਦਲੀਆਂ- ਏਡੀਆਰ ਰਿਪੋਰਟ

ਅਮਿਤ ਸ਼ਾਹ 30 ਸਤੰਬਰ ਨੂੰ ਪੰਜਾਬ ਵਿੱਚ ਨਸ਼ਾ ਛੁਡਾਊ ਯਾਤਰਾ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਨਗੇ

ਲੋਕਤੰਤਰ ਨਾਲ ਛੇੜਛਾੜ ਦੇਸ਼ ਨਾਲ ਧੋਖਾ ਹੈ- ਪ੍ਰਿਯੰਕਾ ਗਾਂਧੀ ਦਾ ਚੋਣ ਕਮਿਸ਼ਨ 'ਤੇ ਵੱਡਾ ਬਿਆਨ