BREAKING NEWS
• ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ • ਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂ • ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ • ਏਜੰਸੀ ਰਾਹੀਂ ਸਰਕਾਰੀ ਦਫ਼ਤਰਾਂ ਵਿੱਚ ਕੰਮ ਰੋਕਣਾ ਗੈਰ-ਸੰਵਿਧਾਨਕ ਅਤੇ ਭਾਰਤ ਦੇ ਇਤਿਹਾਸ ਵਿੱਚ ਅਣਸੁਖਾਵੀਂ ਘਟਨਾ: ਆਪ

ਸੰਸਾਰ

ਵਿਸ਼ਵ ਪੰਜਾਬੀ ਭਵਨ ਕੈਨੇਡਾ ਵੱਲੋਂ ਬਰਾਂਪਟਨ ਵਿਖੇ ਪੰਜਾਬੀ ਕਿਤਾਬਾਂ ਦੀ ਦੱਸ ਰੋਜ਼ਾ ਪ੍ਰਦਰਸ਼ਨੀ ਦਾ ਉਦਘਾਟਨ ਪਾਕਿ ਲੇਖਕ ਬਾਬਾ ਨਜਮੀ ਨੇ ਕੀਤਾ

ਕੌਮੀ ਮਾਰਗ ਬਿਊਰੋ | September 25, 2026 07:29 PM

ਲੁਧਿਆਣਾ-ਲੁਧਿਆਣਾ ਅਤੇ ਕੈਨੇਡਾ ਵਿੱਚ ਪੰਜਾਬੀ ਪੁਸਤਕ ਪ੍ਰਕਾਸ਼ਨ ਤੇ ਵਿਤਰਣ ਦੇ ਸਰਵੋਤਮ ਅਦਾਰੇ ਚੇਤਨਾ ਪ੍ਰਕਾਸ਼ਨ ਦੱ ਸਹਿਯੋਗ ਨਾਲ ਵਿਸ਼ਵ ਪੰਜਾਬੀ ਭਵਨ ਵਿਖੇ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਦਾ ਉਦਘਾਟਨ ਪਾਕਿਸਤਾਨ ਮੂਲ ਦੇ ਸਰਵੋਤਮ ਪੰਜਾਬੀ ਕਵੀ ਬਾਬਾ ਨਜਮੀ, ਪੰਜਾਬ ਤੋਂ ਗਏ ਸਾਬਕਾ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਸ. ਗੁਰਤੇਜ ਸਿੰਘ, ਵਿਸ਼ਵ ਪੰਜਾਬੀ ਭਵਨ ਦੇ ਬਾਨੀ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਨੇ ਕੀਤਾ।
ਚੇਤਨਾ ਪ੍ਰਕਾਸ਼ਨ ਦੇ ਮਾਲਕ ਸਤੀਸ਼ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਦੀ ਸਹਿਯੋਗੀ ਕੰਪਨੀ ਗੁਲਾਟੀ ਪਬਲਿਸ਼ਰਜ਼ ਵੱਲੋਂ ਇਹ ਪ੍ਰਦਰਸ਼ਨੀ ਡਾ. ਦਲਬੀਰ ਸਿੰਘ ਕਥੂਰੀਆ ਜੀ ਦੇ ਸੱਦੇ ਤੇ ਲਗਾਈ ਗਈ ਹੈ ਤਾਂ ਜੋ ਅਕਤੂਬਰ ਦੇ ਪਹਿਲੇ ਹਫ਼ਤੇ ਕਰਵਾਈ ਜਾ ਰਹੀ ਸੱਤਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਡੈਲੀਗੇਟ ਪੰਜਾਬੀ ਕਿਤਾਬਾਂ ਹਾਸਲ ਕਰ ਸਕਣ। ਬਰਾਂਪਟਨ
(ਕੈਨੇਡਾ) ਵਾਸੀਆਂ ਦੀ ਸਹੂਲਤ ਲਈ ਅੱਜ ਤੋਂ ਹੀ ਵਿਸ਼ਵ ਪੰਜਾਬੀ ਭਵਨ', ਬਰੈਂਪਟਨ ਵਿਖੇ ਪੁਸਤਕ ਪ੍ਰਦਰਸ਼ਨੀ ਆਰੰਭ ਹੋ ਗਈ ਹੈ। ਚੇਤਨਾ ਪ੍ਰਕਾਸ਼ਨ (ਪੰਜਾਬੀ ਭਵਨ, ਲੁਧਿਆਣਾ) ਵੱਲੋਂ ਲਗਾਈ ਗਈ ਇਸ ਪ੍ਰਦਰਸ਼ਨੀ ਵਿੱਚ 2000 ਤੋਂ ਵੱਧ ਟਾਈਟਲ ਰੱਖੇ ਗਏ ਹਨ, ਜਿਨ੍ਹਾਂ ਵਿੱਚ ਪ੍ਰਿੰਸੀਪਲ ਸੰਤ ਸਿੰਘ ਸੇਖੋਂ, ਸ, ਜਸਵੰਤ ਸਿੰਘ ਕੰਵਲ, ਪ੍ਰਿੰਸੀਪਲ ਸਰਵਣ ਸਿੰਘ, ਡਾ. ਵਰਿਆਮ ਸਿੰਘ ਸੰਧੂ, ਸ. ਗੁਰਸ਼ਰਨ ਸਿੰਘ ਨਾਟਕਕਾਰ, ਮਨਮੋਹਨ ਬਾਵਾ, ਅੰਮ੍ਰਿਤਾ ਪ੍ਰੀਤਮ, ਸੁਖਵਿੰਦਰ ਅੰਮ੍ਰਿਤ, ਡਾ. ਮਨਮੋਹਨ, ਗੁਰਤੇਜ ਕੋਹਾਰਵਾਲਾ, ਸੁਰਜੀਤ ਪਾਤਰ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਜਗਵਿੰਦਰ ਜੋਧਾ, ਗੁਰਭਜਨ ਗਿੱਲ, ਬਾਬਾ ਨਜਮੀ, ਤਾਹਿਰਾ ਸਰਾ, ਸੁਗਰਾ ਸੱਦਫ਼, ਬੁਸ਼ਰਾ ਐਜਾਜ ਤੇ ਨਿੰਦਰ ਘੁਗਿਆਣਵੀ ਸਮੇਤ ਨਵੇਂ ਪੁਰਾਣੇ ਲੇਖਕਾਂ ਦੀਆਂ ਦਰਜਨਾਂ ਪੁਸਤਕਾਂ ਸ਼ਾਮਲ ਹਨ।
ਇਸ ਪ੍ਰਦਰਸ਼ਨੀ ਦਾ ਉਦਘਾਟਨ ਵੇਲੇ ਪਾਕਿਸਤਾਨੀ ਪੰਜਾਬ ਦੇ ਨਾਮਵਰ ਪੰਜਾਬੀ ਸ਼ਾਇਰ ਬਾਬਾ ਨਜ਼ਮੀ, ਪੰਜਾਬੀ ਸਭਾ ਦੇ ਚੇਅਰਮੈਨ ਦਲਬੀਰ ਸਿੰਘ ਕਥੂਰੀਆ, ਡਾ. ਦਰਸ਼ਨਦੀਪ ਅਰੋੜਾ. ਕੰਵਲਜੀਤ ਸਿੰਘ ਦੀਪ, ਡਾ. ਜਗਦੀਪ ਸਿੰਘ, ਐਡੀਸ਼ਨਲ ਐਕਸਾਈਜ਼ ਤੇ ਟੈਕਸੇਸ਼ਨ ਕਮਿਸ਼ਨਰ ਗੁਰਤੇਜ ਸਿੰਘ, ਪਾਕਿ ਗਾਇਕ ਹੁਸਨੈਨ ਲਾਹੌਰ, ਜਸਵਿੰਦਰ ਬਿੱਟਾ , ਸਤਿਬੀਰ ਸਿੰਘ ਸਿੱਧੂ ਅਤੇ ਸਤੀਸ਼ ਗੁਲਾਟੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਹ ਪ੍ਰਦਰਸ਼ਨੀਆਂ ਦਿਨ ਜਾਰੀ ਰਹੇਗੀ।
ਇਸ ਮੌਕੇ ਵੱਡੀ ਗਿਣਤੀ ’ਚ ਪੰਜਾਬੀ ਪਾਠਕਾਂ ਨੇ ਆਪਣੇ ਮਨਪਸੰਦ ਲੇਖਕਾਂ ਦੀਆਂ ਕਿਤਾਬਾਂ ਖ਼ਰੀਦੀਆਂ।

Have something to say? Post your comment

 
 
 
 

ਸੰਸਾਰ

ਪਾਵਨ ਸਰੂਪਾਂ ਦੀ ਆਵਾਜਾਈ ਨੂੰ ਲੈ ਕੇ ਸਰੀ ਵਿੱਚ ਰੋਸ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੁਰੰਤ ਜਾਂਚ ਦੀ ਮੰਗ

ਬੈਲਜੀਅਮ ’ਚ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ - ਜੈਕਾਰਿਆਂ ਨਾਲ ਯਾਦ ਕੀਤਾ ਗਿਆ ਬਹਾਦਰ ਸਿੱਖ ਸਿਪਾਹੀਆਂ ਦਾ ਇਤਿਹਾਸ

ਰਜਵੰਤ ਕੌਰ ਸੰਧੂ ਦਾ ਸਫ਼ਰਨਾਮਾ “ਮੇਰੇ ਪਿਤਾ ਦੀ ਕੁਰਸੀ” ਅਦਾਰਾ “ਦਿਸ਼ਾ' ਵੱਲੋਂ ਵਿਸ਼ਵ ਪੰਜਾਬੀ ਭਵਨ ਬਰਾਂਪਟਨ ਵਿੱਚ ਲੋਕ ਅਰਪਣ

ਮਲੇਸ਼ੀਆਦਾ 125 ਸਾਲ ਪੁਰਾਣਾ ਇਤਿਹਾਸਕ ਵੱਡਾ ਗੁਰਦੁਆਰਾ ਸਾਹਿਬ ਪੁਰਾਤਨ ਦਿੱਖ ਅਨੁਸਾਰ ਮੁੜ ਖੁੱਲ੍ਹਿਆ-ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼

ਅਰਪਨ ਲਿਖਾਰੀ ਸਭਾ ਦੀ ਮਾਸਿਕ ਮਿਲਣੀ ਬਾਬੂ ਰਜਬ ਅਲੀ ਨੂੰ ਸਮਰਪਿਤ ਰਹੀ

ਜਿੰਨਾ ਚਿਰ ਜੰਗ ਜਾਰੀ ਰਹੇਗੀ, ਓਨਾ ਹੀ ਅਮਰੀਕਾ ਨੂੰ ਨੁਕਸਾਨ ਹੋਵੇਗਾ-ਡੈਮੋਕ੍ਰੇਟਿਕ ਸੈਨੇਟਰ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਏਡ ਦੇ ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ

ਹਰ ਸਿੱਖ ਪਰਿਵਾਰ ਨੇ ਆਪਣੇ ਬੱਚਿਆਂ ਦੇ ਨਾਵਾਂ ਦੇ ਨਾਲ ਸਿੰਘ ਅਤੇ ਕੌਰ ਜ਼ਰੂਰ ਲਗਾਉਣਾ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਪਰ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦਾ ਹੈ- ਜਥੇਦਾਰ ਕੁਲਦੀਪ ਸਿੰਘ ਗੜਗੱਜ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ