BREAKING NEWS
• ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ • ਜਨਤਾ ਦਾ ਭਰੋਸਾ ਗੁਆਉਣ ਤੋਂ ਬਾਅਦ ਹੁਣ ਬੀਜੇਪੀ ਡਰ ਦੇ ਸਿਰ 'ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਦੀਪ ਸਿੰਘ ਮੁੰਡੀਆਂ • ਮਹਾਰਾਸ਼ਟਰ, ਦਿੱਲੀ, ਬਿਹਾਰ ਅਤੇ ਪੱਛਮੀ ਬੰਗਾਲ ਵਾਲਾ ਫਾਰਮੂਲਾ ਪੰਜਾਬ 'ਚ ਨਹੀਂ ਚੱਲੇਗਾ, 'ਆਪ' ਆਗੂ ਨਾ ਡਰਨਗੇ, ਨਾ ਝੁਕਣਗੇ

ਨੈਸ਼ਨਲ

ਦਿੱਲੀ ਕਮੇਟੀ ਅਧੀਨ ਗੁਰੂਘਰਾਂ ਦੇ ਬਿਜਲੀ ਬਿੱਲ, ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੀ ਐਫ ਵੀ ਪੁੱਜੇ ਸੰਕਟ ’ਚ: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 26, 2026 07:46 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ’ਤੇ ਤਿੱਖਾ ਹਮਲਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁਖੀ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਗੁਰੂਘਰਾਂ ਦੇ ਬਿਜਲੀ ਬਿੱਲਾਂ ਦੀ ਅਦਾਇਗੀ, ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੀ ਐਫ ਵਰਗੀਆਂ ਬੁਨਿਆਦੀ ਜ਼ਿੰਮੇਵਾਰੀਆਂ ਵੀ ਜੇ ਸੰਕਟ ਵਿੱਚ ਆ ਜਾਣ ਤਾਂ ਇਹ ਸਿਰਫ਼ ਵਿੱਤੀ ਸਮੱਸਿਆ ਨਹੀਂ, ਸਗੋਂ ਪ੍ਰਬੰਧਕਾਂ ਦੀ ਜਵਾਬਦੇਹੀ ਦਾ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਗੁਰੂਘਰਾਂ ਦੀ ਗੋਲਕ ਸੰਗਤ ਦੀ ਅਮਾਨਤ ਹੈ ਅਤੇ ਇਸ ਅਮਾਨਤ ਦਾ ਹਿਸਾਬ ਦੇਣਾ ਹਰ ਅਹੁਦੇਦਾਰ ਦੀ ਜ਼ਿੰਮੇਵਾਰੀ ਹੈ। ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਜੇਕਰ ਕਮੇਟੀ ਕੋਲ ਗੁਰੂਘਰਾਂ ਦੇ ਬਿਜਲੀ ਬਿੱਲਾਂ, ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੀ.ਐਫ ਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਲੋੜੀਂਦੇ ਸਰੋਤਾਂ ਸਬੰਧੀ ਸੰਕਟ ਪੈਦਾ ਹੋ ਰਿਹਾ ਹੈ ਤਾਂ ਸੰਗਤ ਨੂੰ ਇਸ ਦਾ ਪੂਰਾ ਵਿੱਤੀ ਚਿੱਠਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਵਾਲ ਕੀਤਾ ਕਿ ਕਰੋੜਾਂ ਰੁਪਏ ਦੀਆਂ ਦੇਣਦਾਰੀਆਂ ਕਿਵੇਂ ਵਧੀਆਂ, ਆਮਦਨ ਕਿੱਥੇ ਖਰਚ ਹੋਈ ਅਤੇ ਵਿੱਤੀ ਪ੍ਰਬੰਧਨ ਵਿੱਚ ਕਿਹੜੀਆਂ ਕਮੀਆਂ ਰਹੀਆਂ। ਉਨ੍ਹਾਂ ਕਿਹਾ, “ਗੁਰੂ ਦੀ ਗੋਲਕ ਕਿਸੇ ਦੀ ਨਿੱਜੀ ਜਾਗੀਰ ਨਹੀਂ। ਸੰਗਤ ਦੇ ਪੈਸੇ ਦੀ ਇੱਕ-ਇੱਕ ਪਾਈ ਦਾ ਹਿਸਾਬ ਜਨਤਕ ਹੋਣਾ ਚਾਹੀਦਾ ਹੈ।" ਉਨ੍ਹਾਂ ਮੰਗ ਕੀਤੀ ਕਿ 2002 ਤੋਂ ਹੁਣ ਤੱਕ ਦੀਆਂ ਆਡਿਟ ਰਿਪੋਰਟਾਂ, ਆਮਦਨ-ਖਰਚੇ ਦੇ ਵੇਰਵੇ ਅਤੇ ਸਾਰੀਆਂ ਵੱਡੀਆਂ ਦੇਣਦਾਰੀਆਂ ਦਾ ਰਿਕਾਰਡ ਸੰਗਤ ਸਾਹਮਣੇ ਰੱਖਿਆ ਜਾਵੇ। ਜੇ ਕਿਸੇ ਜਾਂਚ ਵਿੱਚ ਕਿਸੇ ਵਿਅਕਤੀ ਵੱਲੋਂ ਕਮੇਟੀ ਦੇ ਪੈਸੇ ਦੀ ਗਲਤ ਵਰਤੋਂ ਜਾਂ ਨਿੱਜੀ ਲਾਭ ਲੈਣ ਦੀ ਪੁਸ਼ਟੀ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਜਵਾਬਦੇਹੀ ਤੈਅ ਕਰਕੇ ਦੋਸ਼ੀ ਵਿਅਕਤੀਆਂ ਦੀਆਂ ਜਾਇਦਾਦਾਂ ਜ਼ਬਤ/ਕੁਰਕ ਕਰਵਾਉਣ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕਾਨੂੰਨ ਅਨੁਸਾਰ ਵਸੂਲੀ ਕਰਕੇ ਕਮੇਟੀ ਦੀਆਂ ਦੇਣਦਾਰੀਆਂ ਦੀ ਅਦਾਇਗੀ ਲਈ ਰਕਮ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਹੁਦਾ ਛੱਡ ਕੇ ਜਵਾਬਦੇਹੀ ਤੋਂ ਬਚਣ ਦਾ ਰਸਤਾ ਨਹੀਂ ਮਿਲਣਾ ਚਾਹੀਦਾ। ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਅਹੁਦੇ ਆਉਂਦੇ-ਜਾਂਦੇ ਰਹਿੰਦੇ ਹਨ, ਪਰ ਗੁਰੂਘਰ ਦੀ ਅਮਾਨਤ ਦਾ ਹਿਸਾਬ ਸੰਗਤ ਅਤੇ ਇਤਿਹਾਸ ਦੋਵਾਂ ਨੂੰ ਦੇਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਮੇਟੀ ਤੁਰੰਤ ਬਿਜਲੀ ਬਿੱਲਾਂ, ਮੁਲਾਜ਼ਮਾਂ ਦੀਆਂ ਤਨਖਾਹਾਂ, ਪੀ ਐਫ ਅਤੇ ਹੋਰ ਸਾਰੀਆਂ ਦੇਣਦਾਰੀਆਂ ਦਾ ਪੂਰਾ ਚਿੱਠਾ ਜਾਰੀ ਕਰੇ ਅਤੇ 2002 ਤੋਂ ਅੱਜ ਤੱਕ ਦਾ ਵਿੱਤੀ ਰਿਕਾਰਡ ਸੰਗਤ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਸੰਗਤ ਨੂੰ ਹਿਸਾਬ ਚਾਹੀਦਾ ਹੈ, ਦਸਤਾਵੇਜ਼ ਚਾਹੀਦੇ ਹਨ ਅਤੇ ਜਿੱਥੇ ਕਾਨੂੰਨ ਅਨੁਸਾਰ ਜ਼ਿੰਮੇਵਾਰੀ ਸਾਬਤ ਹੋਵੇ, ਉੱਥੇ ਜਵਾਬਦੇਹੀ ਅਤੇ ਕਾਨੂੰਨੀ ਵਸੂਲੀ ਵੀ ਹੋਣੀ ਚਾਹੀਦੀ ਹੈ।

Have something to say? Post your comment

 
 
 
 

ਨੈਸ਼ਨਲ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

ਐਸਜੀਪੀਸੀ ਦੀ ਸਰਾਂ ਵਿਵਸਥਾ ’ਤੇ ਗੰਭੀਰ ਸਵਾਲ, ਆਨੰਦਪੁਰ ਸਾਹਿਬ ਮਾਮਲੇ ਦੀ ਆਜ਼ਾਦ ਜਾਂਚ ਦੀ ਮੰਗ: ਸਿਖ ਫੈਡਰੇਸ਼ਨ ਯੂਕੇ

ਭਗਤ ਸਿੰਘ ਜਯੰਤੀ ’ਤੇ ਕ੍ਰਾਂਤੀਕਾਰੀਆਂ ਦੇ ਸਨਮਾਨ ਲਈ ਉੱਠੀ ਆਵਾਜ਼

ਰਾਜ ਠਾਕਰੇ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ, ਪੇਪਰ ਬੈਲਟ ਵੋਟਿੰਗ ਦੀ ਵਕਾਲਤ ਕੀਤੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ

ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ

ਜੈਸ਼ੰਕਰ ਦੇ ਨਿਊਯਾਰਕ ਦੌਰੇ ਦੌਰਾਨ ਈਸਟ ਕੋਸਟ ਦੀਆਂ ਸਿੱਖ ਜੱਥੇਬੰਦੀਆਂ ਵੱਲੋਂ 26 ਸੰਤਬਰ ਨੂੰ ਹੋਵੇਗਾ ਭਾਰੀ ਰੋਸ ਪ੍ਰਦਰਸ਼ਨ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਦੀ ਸੰਪੂਰਨਤਾ ਮੌਕੇ ਦਿੱਲੀ ਕਮੇਟੀ ਵਲੋਂ ਸਹਿਜ ਪਾਠ ਦੀ ਆਰੰਭਤਾ: ਬੀਬੀ ਰਣਜੀਤ ਕੌਰ

ਰਾਗੀ ਸਿੰਘਾਂ ਦੇ ਸਨਮਾਨ ਲਈ ਦਿੱਲੀ ਕਮੇਟੀ ਦਾ ਵਿਸ਼ੇਸ਼ ਉਪਰਾਲਾ, ਰਾਗੀ ਸਿੰਘਾਂ ਵੱਲੋਂ ਜਸਪ੍ਰੀਤ ਸਿੰਘ ਕਰਮਸਰ ਦਾ ਸਨਮਾਨ

ਪਹਿਲਾਂ ਵੋਟਾਂ ਚੋਰੀ ਹੋਈਆਂ, ਫਿਰ ਕਾਨੂੰਨ ਚੋਰੀ ਹੋਏ, ਅਤੇ ਹੁਣ ਸੰਸਥਾਵਾਂ ਚੋਰੀ ਹੋ ਰਹੀਆਂ ਹਨ- ਰਾਹੁਲ ਗਾਂਧੀ