BREAKING NEWS
• 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਪੰਜਾਬ

40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ

ਕੌਮੀ ਮਾਰਗ ਬਿਊਰੋ | September 27, 2026 07:26 PM

ਚੰਡੀਗੜ੍ਹ-ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3, 763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ।

ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3, 763 ਪਿੰਡਾਂ ਦੇ ਸੰਪੂਰਨ ਵਿਕਾਸ ਲਈ ਲੋੜ ਅਨੁਸਾਰ ਹੋਰ ਫੰਡ ਵੀ ਪੜਾਅਵਾਰ ਜਾਰੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਜਿਹਾ ਸੂਬਾ ਸਿਰਜਣਾ ਹੈ, ਜਿੱਥੇ ਵਿਕਾਸ ਦੀ ਰੌਸ਼ਨੀ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਸਰਬਪੱਖੀ ਵਿਕਾਸ ਦੇ ਸੰਕਲਪ ਨੂੰ ਅਮਲੀ ਰੂਪ ਦਿੰਦਿਆਂ ਪੇਂਡੂ ਖੇਤਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਾਰੀ ਕੀਤੀ ਗਈ ਰਾਸ਼ੀ ਨਾਲ ਪਿੰਡਾਂ ਵਿੱਚ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਪ੍ਰਣਾਲੀ, ਸੋਲਰ ਸਟਰੀਟ ਲਾਈਟਾਂ, ਆਂਗਣਵਾੜੀ ਕੇਂਦਰਾਂ ਦੀ ਮਜ਼ਬੂਤੀ ਅਤੇ ਟਾਇਲਟ ਸਹੂਲਤਾਂ ਦੇ ਨਿਰਮਾਣ ਵਰਗੇ ਮਹੱਤਵਪੂਰਨ ਵਿਕਾਸ ਕਾਰਜ ਕਰਵਾਏ ਜਾਣਗੇ। ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਵਿੱਚ ਸਫ਼ਾਈ, ਵਾਤਾਵਰਣ ਸੁਧਾਰ, ਸੁਰੱਖਿਅਤ ਮਾਹੌਲ ਅਤੇ ਬਿਹਤਰ ਜਨਤਕ ਸਹੂਲਤਾਂ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਇਹ ਪਹਿਲ ਸਿਰਫ਼ ਵਿਕਾਸ ਕਾਰਜਾਂ ਤੱਕ ਸੀਮਤ ਨਹੀਂ ਹੈ, ਸਗੋਂ ਪਿੰਡਾਂ ਵਿੱਚ ਰਹਿਣ ਵਾਲੇ ਬੱਚਿਆਂ, ਮਹਿਲਾਵਾਂ, ਬਜ਼ੁਰਗਾਂ ਅਤੇ ਹਰ ਪਰਿਵਾਰ ਲਈ ਬਿਹਤਰ ਜੀਵਨ ਪੱਧਰ, ਸਨਮਾਨ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਹ ਉਪਰਾਲਾ ਪੇਂਡੂ ਭਾਈਚਾਰਿਆਂ ਨੂੰ ਮਜ਼ਬੂਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਵਿਕਾਸ ਪੱਖੋਂ ਆਤਮ-ਨਿਰਭਰ ਬਣਾਉਣ ਵਿੱਚ ਸਹਾਇਕ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ 201 ਕਰੋੜ ਰੁਪਏ ਦੀ ਜਾਰੀ ਰਾਸ਼ੀ ਇਸ ਵੱਡੀ ਵਿਕਾਸ ਯੋਜਨਾ ਦਾ ਪਹਿਲਾ ਪੜਾਅ ਹੈ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਪੜਾਅਵਾਰ ਢੰਗ ਨਾਲ ਹੋਰ ਵਿੱਤੀ ਸਹਾਇਤਾ ਜਾਰੀ ਕਰਕੇ ਸਾਰੇ ਚੁਣੇ ਗਏ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ, ਲੋਕ-ਪੱਖੀ ਸ਼ਾਸਨ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਪੂਰੀ ਦ੍ਰਿੜ੍ਹਤਾ ਨਾਲ ਅੱਗੇ ਵਧਾ ਰਹੀ ਹੈ, ਤਾਂ ਜੋ ਪੰਜਾਬ ਦਾ ਹਰ ਪਿੰਡ ਤਰੱਕੀ ਅਤੇ ਖੁਸ਼ਹਾਲੀ ਦੀ ਯਾਤਰਾ ਵਿੱਚ ਬਰਾਬਰ ਦਾ ਭਾਗੀਦਾਰ ਬਣ ਸਕੇ।

 

Have something to say? Post your comment

 
 
 
 

ਪੰਜਾਬ

ਇੱਕ ਵਿਦਿਆਰਥਣ ਨਾਲ ਬਲਾਤਕਾਰ ਦੀ ਖ਼ਬਰ ਤੋਂ ਬਾਅਦ ਐਲਪੀਯੂ ਵਿੱਚ ਵਿਦਿਆਰਥੀਆਂ ਨੇ ਹੰਗਾਮਾ ਕੀਤਾ, ਮਾਮਲਾ ਦਰਜ

ਪੰਜਾਬ: ਪੁਲਿਸ ਸਾਬਕਾ ਐਸਜੀਪੀਸੀ ਮੈਂਬਰ ਅਮਰਜੀਤ ਚਾਵਲਾ ਦੇ ਘਰ ਪਹੁੰਚੀ, ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ

ਆਪਣੀਆਂ ਨਾਕਾਮੀਆਂ ਲੁਕਾਉਣ ਲਈ ਕੇਂਦਰੀ ਯੋਜਨਾਵਾਂ ਦਾ ਸਹਾਰਾ ਲੈ ਰਹੀ ਹੈ ‘ਆਪ’ ਸਰਕਾਰ- ਸੁਨੀਲ ਜਾਖੜ

ਮਨਪ੍ਰੀਤ ਅਯਾਲੀ ਤੋਂ ਬਚ ਕੇ ਰਹੋ ਜਿਨ੍ਹਾਂ ਨੇ ਪੰਥਕ ਵੋਟਾਂ ਵੰਡਣ ਲਈ ਮੁੱਖ ਮੰਤਰੀ ਨਾਲ ਹੱਥ ਮਿਲਾਇਆ ਹੈ – ਸੁਖਬੀਰ ਬਾਦਲ

ਪਟਿਆਲਾ ਦੀ ਚਿਤਕਾਰਾ ਯੂਨੀਵਰਸਿਟੀ ਵਿੱਚ 'ਭੂਤ' ਦੀ ਅਫਵਾਹ ਤੋਂ ਬਾਅਦ ਹਫੜਾ-ਦਫੜੀ ਮਚ ਗਈ

ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ

ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ

ਪੰਜਾਬ ਵਿੱਚ ਪਰਾਲੀ ਸਾੜਨ ਦੇ 27 ਮਾਮਲੇ ਦਰਜ, ਪਟਿਆਲਾ ਵਿੱਚ ਇੱਕ ਮਾਮਲੇ ਵਿੱਚ 5,000 ਰੁਪਏ ਜੁਰਮਾਨਾ ਲਗਾਇਆ ਗਿਆ