BREAKING NEWS
• 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਨੈਸ਼ਨਲ

ਸੁਰਿੰਦਰ ਸਿੰਘ ਲਕੀ ਚੱਢਾ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਵਾਈਸ ਚੇਅਰਮੈਨ ਨਿਯੁਕਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 27, 2026 07:28 PM

ਨਵੀਂ ਦਿੱਲੀ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਪੱਪੂ ਵੱਲੋਂ ਸੁਰਿੰਦਰ ਸਿੰਘ ਲਕੀ ਚੱਢਾ ਨੂੰ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਉਪਰੰਤ ਇਹ ਜ਼ਿੰਮੇਵਾਰੀ ਸੌਂਪੀ ਗਈ। ਗੁਰਦੁਆਰਾ ਸਾਹਿਬ ਦੇ ਚੇਅਰਮੈਨ ਦੀ ਸੇਵਾ ਕੁਲਦੀਪ ਸਿੰਘ ਸਾਹਨੀ ਵੱਲੋਂ ਨਿਭਾਈ ਜਾ ਰਹੀ ਹੈ। ਨਿਯੁਕਤੀ ਉਪਰੰਤ ਸਾਥੀਆਂ ਅਤੇ ਸੰਗਤ ਵੱਲੋਂ ਲਕੀ ਚੱਢਾ ਨੂੰ ਵਧਾਈਆਂ ਦਿੱਤੀਆਂ ਗਈਆਂ। ਉਨ੍ਹਾਂ ਅਮਰਜੀਤ ਸਿੰਘ ਪੱਪੂ ਅਤੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਦੀ ਸੇਵਾ ਉਨ੍ਹਾਂ ਲਈ ਮਾਣ ਦੇ ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸੰਗਤ ਦੀਆਂ ਸਹੂਲਤਾਂ ਅਤੇ ਗੁਰਦੁਆਰਾ ਸਾਹਿਬ ਦੇ ਧਾਰਮਿਕ ਕਾਰਜਾਂ ਲਈ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਉਹ ਚੇਅਰਮੈਨ ਕੁਲਦੀਪ ਸਿੰਘ ਸਾਹਨੀ ਅਤੇ ਸਮੁੱਚੀ ਟੀਮ ਨਾਲ ਤਾਲਮੇਲ ਕਰਕੇ ਸੇਵਾ ਨਿਭਾਉਣਗੇ ਅਤੇ ਗੁਰਦੁਆਰਾ ਸਾਹਿਬ ਦੀ ਮਰਿਆਦਾ ਤੇ ਸੰਗਤ ਦੀਆਂ ਭਾਵਨਾਵਾਂ ਨੂੰ ਪਹਿਲ ਦੇਣਗੇ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਸੰਗਤ ਦੇ ਸਹਿਯੋਗ ਨਾਲ ਹੀ ਸੁਚਾਰੂ ਢੰਗ ਨਾਲ ਅੱਗੇ ਵਧਦੀ ਹੈ ਅਤੇ ਉਹ ਹਰ ਪੱਧਰ ’ਤੇ ਸੰਗਤ ਨਾਲ ਸੰਪਰਕ ਬਣਾਈ ਰੱਖਣ ਨੂੰ ਤਰਜੀਹ ਦੇਣਗੇ। ਇਸ ਨਿਯੁਕਤੀ ਨਾਲ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਪ੍ਰਬੰਧ ਵਿੱਚ ਲਕੀ ਚੱਢਾ ਦੀ ਨਵੀਂ ਜ਼ਿੰਮੇਵਾਰੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਸੰਗਤ ਵੱਲੋਂ ਆਸ ਪ੍ਰਗਟਾਈ ਗਈ ਕਿ ਉਹ ਆਪਣੀ ਸੇਵਾ ਅਤੇ ਤਜਰਬੇ ਰਾਹੀਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕੀ ਅਤੇ ਧਾਰਮਿਕ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਅੱਗੇ ਵਧਾਉਣ ਵਿੱਚ ਸਹਿਯੋਗ ਦੇਣਗੇ।

Have something to say? Post your comment

 
 
 
 

ਨੈਸ਼ਨਲ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਦੌਰਾਨ ਪੰਥਕ ਜਥੇਬੰਦੀਆਂ ਨੇ ਨਿਊਯੌਰਕ ਵਿਖ਼ੇ ਕੀਤਾ ਵਿਸ਼ਾਲ ਵਿਰੋਧ ਪ੍ਰਦਰਸ਼ਨ

ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

ਦਿੱਲੀ ਕਮੇਟੀ ਅਧੀਨ ਗੁਰੂਘਰਾਂ ਦੇ ਬਿਜਲੀ ਬਿੱਲ, ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੀ ਐਫ ਵੀ ਪੁੱਜੇ ਸੰਕਟ ’ਚ: ਪਰਮਜੀਤ ਸਿੰਘ ਵੀਰਜੀ

ਐਸਜੀਪੀਸੀ ਦੀ ਸਰਾਂ ਵਿਵਸਥਾ ’ਤੇ ਗੰਭੀਰ ਸਵਾਲ, ਆਨੰਦਪੁਰ ਸਾਹਿਬ ਮਾਮਲੇ ਦੀ ਆਜ਼ਾਦ ਜਾਂਚ ਦੀ ਮੰਗ: ਸਿਖ ਫੈਡਰੇਸ਼ਨ ਯੂਕੇ

ਭਗਤ ਸਿੰਘ ਜਯੰਤੀ ’ਤੇ ਕ੍ਰਾਂਤੀਕਾਰੀਆਂ ਦੇ ਸਨਮਾਨ ਲਈ ਉੱਠੀ ਆਵਾਜ਼

ਰਾਜ ਠਾਕਰੇ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ, ਪੇਪਰ ਬੈਲਟ ਵੋਟਿੰਗ ਦੀ ਵਕਾਲਤ ਕੀਤੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ

ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ