BREAKING NEWS
• 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਿਲੇਗੀ ਤੇਜ਼ੀ • ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ • ਭਾਜਪਾ ਵਲੋਂ ਪੇਂਡੂ ਰੁਜ਼ਗਾਰ ਸਕੀਮ ਬਦਲਣ ਤੋਂ ਬਾਅਦ 9.56 ਕਰੋੜ ਘੱਟ ਦਿਹਾੜੀਆਂ ਦੇ ਰੁਜ਼ਗਾਰ ਪੈਦਾ ਹੋਏ: ਹਰਪਾਲ ਸਿੰਘ ਚੀਮਾ • ਵਿਰੋਧੀ ਧਿਰਾਂ ਦੇ ਦੋਸ਼ਾਂ ਦਾ ਨੌਜਵਾਨਾਂ ਨੇ ਮੈਰਾਥਨ 'ਚ ਪਹੁੰਚ ਕੇ ਦਿੱਤਾ ਠੋਕਵਾਂ ਜਵਾਬ: ਮਨਜਿੰਦਰ ਸਿੰਘ ਲਾਲਪੁਰਾ • ਐਸਜੀਪੀਸੀ ਨੂੰ ਮਾਮਲਾ ਠੰਡਾ ਕਰਨ ਦੀ ਕੋਸ਼ਿਸ਼ ਕਰਨ ਦੀ ਬਜਾਏ ਸਿੱਖ ਸੰਗਤ ਨੂੰ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂ • ਜਬ ਜਬ ਮੋਦੀ ਡਰਤਾ ਹੈ, ਪੁਲਿਸ ਕੋ ਆਗੇ ਕਰਤਾ ਹੈ”: ਪ੍ਰਦਰਸ਼ਨ ਦੌਰਾਨ 'ਆਪ' ਵਰਕਰਾਂ ਨੇ ਲਾਏ ਜ਼ੋਰਦਾਰ ਨਾਅਰੇ

ਨੈਸ਼ਨਲ

ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਬੋਧਨ ਦੌਰਾਨ ਪੰਥਕ ਜਥੇਬੰਦੀਆਂ ਨੇ ਨਿਊਯੌਰਕ ਵਿਖ਼ੇ ਕੀਤਾ ਵਿਸ਼ਾਲ ਵਿਰੋਧ ਪ੍ਰਦਰਸ਼ਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | September 27, 2026 07:30 PM

ਨਵੀਂ ਦਿੱਲੀ - ਸੰਯੁਕਤ ਰਾਸ਼ਟਰ ਅਸੈਂਬਲੀ ਦੇ ਸੈਸ਼ਨ ਦੌਰਾਨ ਅੱਜ ਯੂਨਾਈਟਿਡ ਨੇਸ਼ਨ ਹੈੱਡਕੁਆਰਟਰ, ਨਿਊਯਾਰਕ ਦੇ ਸਾਹਮਣੇ ਅਮਰੀਕਾ ਦੀਆਂ ਵੱਖ-ਵੱਖ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਦੇ ਸਮੇਂ ਕੀਤਾ ਗਿਆ, ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਦੀ ਅਵਾਜ, ਸਿੱਖਾਂ ਕੌਮ ਦੇ ਪ੍ਰਭੂਸੱਤਾ ਹੱਕ ਅਤੇ ਭਾਰਤੀ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਪ੍ਰਮੁੱਖਤਾ ਨਾਲ ਉਠਾਏ ਗਏ। ਹਰ ਸਾਲ ਦੀ ਤਰ੍ਹਾਂ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਲਈ ਦੁਨੀਆ ਭਰ ਦੇ ਦੇਸ਼ਾਂ ਦੇ ਆਗੂ ਅਤੇ ਪ੍ਰਤੀਨਿਧੀ ਨਿਊਯਾਰਕ ਪਹੁੰਚੇ ਹੋਏ ਹਨ। ਇਸੇ ਦੌਰਾਨ ਭਾਰਤ ਵੱਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਿਊਯਾਰਕ ਪਹੁੰਚੇ। ਪੰਥਕ ਜਥੇਬੰਦੀਆਂ ਨੇ ਇਸ ਮੌਕੇ ਨੂੰ ਆਪਣੇ ਮੁੱਦੇ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ ਲਈ ਵਰਤਦਿਆਂ ਯੂਨਾਈਟਿਡ ਨੇਸ਼ਨ ਹੈੱਡਕੁਆਰਟਰ ਦੇ ਬਿਲਕੁਲ ਸਾਹਮਣੇ ਇਕੱਠ ਕਰਕੇ ਆਪਣੀ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਖਾਲਿਸਤਾਨ ਦੇ ਨਾਹਰਿਆਂ ਸਮੇਤ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਰੋਧ ਵਿੱਚ ਲੱਗੇ ਨਾਅਰਿਆਂ ਰਾਹੀਂ ਪ੍ਰਦਰਸ਼ਨਕਾਰੀਆਂ ਨੇ ਭਾਰਤ ਸਰਕਾਰ ਪ੍ਰਤੀ ਆਪਣਾ ਵਿਰੋਧ ਪ੍ਰਗਟ ਕੀਤਾ ਅਤੇ ਖਾਲਿਸਤਾਨ ਦੀ ਮੰਗ ਨੂੰ ਉਭਾਰਿਆ। ਰੋਸ ਪ੍ਰਦਰਸ਼ਨ ਵਿੱਚ ਬੀਬੀਆਂ, ਬੱਚਿਆਂ ਅਤੇ ਨੌਜਵਾਨਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਖਾਲਿਸਤਾਨ ਨਾਲ ਸਬੰਧਤ ਝੰਡੇ, ਬੈਨਰ ਅਤੇ ਤਖ਼ਤੀਆਂ ਫੜ ਕੇ ਆਪਣੀਆਂ ਮੰਗਾਂ ਪ੍ਰਗਟ ਕੀਤੀਆਂ ਅਤੇ ਸੰਯੁਕਤ ਰਾਸ਼ਟਰ ਅਤੇ ਅੰਤਰਰਾਸ਼ਟਰੀ ਭਾਈਚਾਰੇ ਤੱਕ ਆਪਣੀ ਆਵਾਜ਼ ਪਹੁੰਚਾਈ। ਇਸ ਮੌਕੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਦੇ ਆਗੂ ਸ. ਹਿੰਮਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ. ਬੂਟਾ ਸਿੰਘ ਖੜੌਦ ਅਤੇ ਸ. ਸੁਰਜੀਤ ਸਿੰਘ ਕੁਲਾਰ, ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ ਵੱਲੋਂ ਸ. ਬਲਾਕਾ ਸਿੰਘ, ਸਿੱਖਸ ਫਾਰ ਜਸਟਿਸ ਵੱਲੋਂ ਸ. ਜਗਦੀਪ ਸਿੰਘ, ਕੌਂਸਲ ਆਫ ਖਾਲਿਸਤਾਨ ਦੇ ਪ੍ਰਧਾਨ ਡਾ. ਬਖਸ਼ੀਸ਼ ਸਿੰਘ ਸੰਧੂ, ਸਿੱਖ ਸੈਂਟਰ ਆਫ ਨਿਊਯਾਰਕ ਦੇ ਪ੍ਰਬੰਧਕਾਂ ਸਮੇਤ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ ਮੁਜਾਹਰੇ ਵਿੱਚ ਸ਼ਮੂਲੀਅਤ ਅਤੇ ਸਹਿਯੋਗ ਕੀਤਾ। ਪ੍ਰਦਰਸ਼ਨ ਦੌਰਾਨ ਬੰਦੀ ਸਿੰਘਾਂ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ। ਬੁਲਾਰਿਆਂ ਨੇ ਕਿਹਾ ਕਿ ਭਾਰਤੀ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ਦਾ ਹੱਲ ਕੀਤਾ ਜਾਵੇ। ਉਨ੍ਹਾਂ ਨੇ ਇਸ ਮਸਲੇ ਵੱਲ ਸੰਯੁਕਤ ਰਾਸ਼ਟਰ ਅਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਦਾ ਧਿਆਨ ਖਿੱਚਣ ਦੀ ਗੱਲ ਵੀ ਕੀਤੀ। ਇਸ ਦੇ ਨਾਲ ਹੀ ਪ੍ਰਦਰਸ਼ਨ ਵਿੱਚ ਖਾਲਿਸਤਾਨ ਦੇ ਮੁੱਦੇ ਨੂੰ ਕੇਂਦਰੀ ਮੁੱਦੇ ਵਜੋਂ ਉਠਾਇਆ ਗਿਆ। ਪ੍ਰਦਰਸ਼ਨ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਖਾਲਿਸਤਾਨ ਦੇ ਹੱਕ ਵਿੱਚ ਆਪਣੀ ਮੁਹਿੰਮ ਅਤੇ ਸਿੱਖਾਂ ਨਾਲ ਸਬੰਧਤ ਮੁੱਦਿਆਂ ਨੂੰ ਅੰਤਰਰਾਸ਼ਟਰੀ ਮੰਚਾਂ ’ਤੇ ਉਠਾਉਣ ਦਾ ਸਿਲਸਿਲਾ ਜਾਰੀ ਰੱਖਣਗੇ। ਆਗੂਆਂ ਨੇ ਕਿਹਾ ਕਿ ਅਮਰੀਕਾ ਸਮੇਤ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਆਪਣੇ ਵਿਚਾਰ ਅਤੇ ਰਾਜਨੀਤਿਕ ਮੰਗਾਂ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਦੁਨੀਆ ਸਾਹਮਣੇ ਰੱਖਦੇ ਰਹਿਣਗੇ। ਉਨ੍ਹਾਂ ਮੁਤਾਬਕ ਯੂਨਾਈਟਿਡ ਨੇਸ਼ਨ ਸਾਹਮਣੇ ਕੀਤਾ ਗਿਆ ਇਹ ਪ੍ਰਦਰਸ਼ਨ ਵੀ ਇਸੇ ਮੁਹਿੰਮ ਦਾ ਹਿੱਸਾ ਸੀ।
ਪ੍ਰਦਰਸ਼ਨ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਨੇ ਇਹ ਸੰਕਲਪ ਦੁਹਰਾਇਆ ਕਿ ਖਾਲਿਸਤਾਨ ਦੀ ਮੁਹਿੰਮ ਅਤੇ ਸਿੱਖਾਂ ਨਾਲ ਸਬੰਧਤ ਹੋਰ ਮੁੱਦਿਆਂ ਲਈ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਜਦੋਂ ਵੀ ਭਾਰਤ ਸਰਕਾਰ ਦੇ ਉੱਚ ਅਧਿਕਾਰੀ ਜਾਂ ਨੁਮਾਇੰਦੇ ਅੰਤਰਰਾਸ਼ਟਰੀ ਮੰਚਾਂ ’ਤੇ ਆਉਣਗੇ, ਸਿੱਖ ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਸ਼ਾਂਤਮਈ ਪ੍ਰਦਰਸ਼ਨਾਂ ਰਾਹੀਂ ਸਾਹਮਣੇ ਰੱਖਣਗੀਆਂ। ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਸੰਯੁਕਤ ਰਾਸ਼ਟਰ ਵਿੱਚ ਇਕੱਠੇ ਹੋਏ ਵਿਸ਼ਵ ਭਾਈਚਾਰੇ ਤੱਕ ਆਪਣੀਆਂ ਰਾਜਨੀਤਿਕ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮੰਗਾਂ ਪਹੁੰਚਾਉਣਾ ਸੀ।
ਖਰਾਬ ਮੌਸਮ ਦੇ ਬਾਵਜੂਦ, ਅੱਜ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਵਾਲੇ ਸਮੇਂ ਯੂਨਾਈਟਡ ਨੇਸ਼ਨ ਹੈੱਡਕੁਆਰਟਰ ਦੇ ਸਾਹਮਣੇ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਇਹ ਵਿਰੋਧ ਪ੍ਰਦਰਸ਼ਨ ਖਾਲਿਸਤਾਨ ਦੇ ਸੰਘਰਸ਼ , ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖਾਂ ਨਾਲ ਸਬੰਧਤ ਮੁੱਦਿਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉਠਾਉਣ ਵਿੱਚ ਅਹਿਮ ਰਿਹਾ।

Have something to say? Post your comment

 
 
 
 

ਨੈਸ਼ਨਲ

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਸੁਰਿੰਦਰ ਸਿੰਘ ਲਕੀ ਚੱਢਾ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਵਾਈਸ ਚੇਅਰਮੈਨ ਨਿਯੁਕਤ

ਐਸਆਈਆਰ ਵਿਵਾਦ: ਕਾਂਗਰਸ ਨੇ ਚੋਣ ਕਮਿਸ਼ਨ ਦੇ 'ਤੇ ਕੀਤਾ ਪਲਟਵਾਰ - ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ

ਦਿੱਲੀ ਕਮੇਟੀ ਅਧੀਨ ਗੁਰੂਘਰਾਂ ਦੇ ਬਿਜਲੀ ਬਿੱਲ, ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਪੀ ਐਫ ਵੀ ਪੁੱਜੇ ਸੰਕਟ ’ਚ: ਪਰਮਜੀਤ ਸਿੰਘ ਵੀਰਜੀ

ਐਸਜੀਪੀਸੀ ਦੀ ਸਰਾਂ ਵਿਵਸਥਾ ’ਤੇ ਗੰਭੀਰ ਸਵਾਲ, ਆਨੰਦਪੁਰ ਸਾਹਿਬ ਮਾਮਲੇ ਦੀ ਆਜ਼ਾਦ ਜਾਂਚ ਦੀ ਮੰਗ: ਸਿਖ ਫੈਡਰੇਸ਼ਨ ਯੂਕੇ

ਭਗਤ ਸਿੰਘ ਜਯੰਤੀ ’ਤੇ ਕ੍ਰਾਂਤੀਕਾਰੀਆਂ ਦੇ ਸਨਮਾਨ ਲਈ ਉੱਠੀ ਆਵਾਜ਼

ਰਾਜ ਠਾਕਰੇ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ, ਪੇਪਰ ਬੈਲਟ ਵੋਟਿੰਗ ਦੀ ਵਕਾਲਤ ਕੀਤੀ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਸੁਪਰੀਮ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ

ਵੀਰਜੀ ਦੇ ਉਪਰਾਲਿਆਂ ਸਦਕਾ ਸੰਗਤ ਨੇ ਕੀਤੇ ਇਤਿਹਾਸਿਕ ਗੁਰਧਾਮਾਂ ਦੇ ਦਰਸ਼ਨ